ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੂਟੇ ਲਗਾਓ ਮੁਹਿੰਮ ਦਾ ਅਗਾਜ
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੋਟਾਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਬੂਟੇ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਮੌਕੇ ਕਠਲ, ਅੰਬ ਅਤੇ ਅਮਰੂਦ ਦੇ ਪੌਦੇ ਲਗਾਏ ਗਏ।
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੋਟਾਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਬੂਟੇ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਮੌਕੇ ਕਠਲ, ਅੰਬ ਅਤੇ ਅਮਰੂਦ ਦੇ ਪੌਦੇ ਲਗਾਏ ਗਏ। ਇਸ ਮੁਹਿੰਮ ਦੀ ਅਗਵਾਈ ਮੁੱਖ ਮਹਿਮਾਨ ਡੀਨ ਵਿਦਿਆਰਥੀ ਭਲਾਈ ਪ੍ਰੋ . ਸਤਨਾਮ ਸਿੰਘ ਦਿਓਲ ਨੇ ਕੀਤੀ। ਉਨ੍ਹਾਂ ਦੇ ਨਾਲ ਵਿਭਾਗ ਮੁਖੀ ਪ੍ਰੋ. ਸਤਵਿੰਦਰਜੀਤ ਕੌਰ, ਸੀਨੀਅਰ ਪ੍ਰੋਫੈਸਰ ਪ੍ਰੋ. ਐੱਮ. ਐੱਸ. ਭੱਟੀ, ਡਾ. ਆਸਥਾ ਭਾਟੀਆ, ਡਾ. ਨੀਤਿਕਾ ਕਪੂਰ, ਡਾ. ਕ੍ਰਿਤਿਕਾ ਪੰਡਿਤ, ਡਾ. ਮਹਿਕ ਤਨੇਜਾ ਅਤੇ ਲੈਂਡਸਕੇਪ ਅਫ਼ਸਰ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ। ਪ੍ਰੋ. ਸਤਨਾਮ ਸਿੰਘ ਦਿਓਲ ਨੇ ਕਿਹਾ ਕਿ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਨਾ ਵੀ ਹਰ ਨਾਗਰਿਕ ਦਾ ਫ਼ਰਜ਼ ਹੈ। ਵਿਭਾਗ ਮੁਖੀ ਪ੍ਰੋ. ਸਤਵਿੰਦਰਜੀਤ ਕੌਰ ਨੇ ਕਿਹਾ ਕਿ ਬੋਟਾਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਾਤਾਵਰਨ ਸੰਭਾਲ, ਜੀਵ ਵਿਭਿੰਨਤਾ ਦੀ ਰੱਖਿਆ ਅਤੇ ਯੂਨੀਵਰਸਿਟੀ ਕੈਂਪਸ ਦੇ ਹੋਰ ਸੁੰਦਰੀਕਰਨ ਲਈ ਨਿਰੰਤਰ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ।