05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬੀ.ਬੀ.ਕੇ.ਡੀ.ਏ.ਵੀ. ਕਾਲਜ ਵਲੋਂ ਨਸ਼ਾ ਮੁਕਤ ਯੁਵਾ ਵਿਕਸਿਤ ਭਾਰਤ ਸੰਕਲਪ ਮੁਹਿੰਮ ’ਤੇ ਭਾਸ਼ਨ

ਅੰਮ੍ਰਿਤਸਰ, 5 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

Ad Position 21
No active advertisement
ਅਜੀਤ ਡੈਸਕ 06-08-2026
ਅੰਮ੍ਰਿਤਸਰ, 5 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਸੰਕਲਪ ਮੁਹਿੰਮ ਦੇ ਉਦਘਾਟਨੀ ਭਾਸ਼ਨ ਦੇ ਸਿੱਧੇ ਪ੍ਰਸਾਰਣ ਵਿਚ ਹਿੱਸਾ ਲਿਆ ਗਿਆ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ਾ-ਮੁਕਤ, ਸਿਹਤਮੰਦ ਅਤੇ ਜ਼ਿੰਮੇਵਾਰ ਨੌਜਵਾਨ ਪੀੜ੍ਹੀ ਦੀ ਸਿਰਜਣਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੇ ਭਵਿੱਖ ਦੀ ਤਰੱਕੀ ਅਤੇ ਵਿਕਾਸ ਦੇ ਮੁੱਖ ਚਾਲਕ ਹਨ। ਇਸ ਮੌਕੇ ਨੈਸ਼ਨਲ ਸਕੂਲ ਆਫ਼ ਡਰਾਮਾ ਵਲੋਂ ਇਕ ਨਾਟਕੀ ਪੇਸ਼ਕਾਰੀ ਕੀਤੀ ਗਈ, ਜਿਸਨੂੰ ਦਰਸ਼ਕਾਂ ਵਲੋਂ ਬਹੁਤ ਹੀ ਸਰਾਹਿਆ ਗਿਆ। ਇਸ ਦੌਰਾਨ ਵਿਪਿਨ ਭਸੀਨ ਸੀਨੀਅਰ ਐਡਵੋਕੇਟ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਸੇਵਨ ਨਾਲ ਹੋਣ ਵਾਲੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਕਾਨੂੰਨੀ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥਣਾਂ ਅਤੇ ਹਾਜ਼ਰ ਮੈਂਬਰਾਂ ਨੂੰ ਸਹੁੰ ਵੀ ਚੁਕਾਈ ਗਈ, ਜਿਸ ਰਾਹੀਂ ਸਿਹਤਮੰਦ, ਜਾਗਰੂਕ ਅਤੇ ਸਸ਼ਕਤ ਨੌਜਵਾਨ ਪੀੜ੍ਹੀ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਗਈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ ‘ਚ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਜੀਵਨ ਵਿਚ ਸੰਤੁਸ਼ਟੀ ਤੇ ਆਤਮਿਕ ਖੁਸ਼ਹਾਲੀ ਪ੍ਰਾਪਤ ਕਰਨ ਲਈ ਅੰਦਰੂਨੀ ਚੇਤਨਾ ਅਤੇ ਸਵੈ-ਜਾਗਰੂਕਤਾ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਲਾਈਵ ਪ੍ਰਸਾਰਣ ਦੌਰਾਨ ਡਾ. ਅਨੀਤਾ ਨਰਿੰਦਰ, ਡੀਨ, ਕਮਿਊਨਿਟੀ ਡਿਵੈਲਪਮੈਂਟ ਇਨੀਸ਼ੀਏਟਿਵਜ਼, ਅਨੁਰਾਗ ਗੁਪਤਾ, ਨੋਡਲ ਅਫ਼ਸਰ, ਐੱਨ. ਏ. ਪੀ. ਡੀ. ਡੀ. ਆਰ. ਸਕੀਮ, ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਅੰਤਰਪ੍ਰੀਤ ਕੌਰ, ਸ੍ਰੀਮਤੀ ਅਕਸ਼ਿਕਾ ਅਨੇਜਾ ਅਤੇ ਸ੍ਰੀਮਤੀ ਰਵਿੰਦਰਪਾਲ ਕੌਰ ਸਮੇਤ ਐੱਨ. ਐੱਸ. ਐੱਸ. ਵਲੰਟੀਅਰਾਂ, ਐੱਨ. ਸੀ. ਸੀ. ਕੈਡਿਟਾਂ ਅਤੇ ਕਾਲਜ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਲੋਕ ਮਸਲੇ : ਡੇਢ ਸਦੀ ਪੁਰਾਣੇ ਰੀਗੋ ਪੁਲ ਦੇ ਬੰਦ ਹੋਣ ਨਾਲ ਵਪਾਰਕ ਗਤੀਵਿਧੀ... ਅਗਲੀ ਖ਼ਬਰ ਪਿਆਰੇ ਲਾਲ ਸੇਠ ਅਤੇ ਸੁਰਿੰਦਰ ਦੁੱਗਲ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ ਹੋਈ
Ad Position 24
No active advertisement