06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਤੇਲ ਬੀਜ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ’ਤੇ 33 ਫ਼ੀਸਦੀ ਸਬਸਿਡੀ-ਡਾ. ਦੋਸਾਂਝ

ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਿਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.

Ad Position 21
No active advertisement
ਅਜੀਤ ਡੈਸਕ 07-08-2026
ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਨੈਸ਼ਨਲ ਮਿਸ਼ਨ ਆਨ ਐਡੀਬਲ ਆਇਲਜ਼-ਆਇਲਸੀਡਜ਼ ਤਹਿਤ ਤੇਲ ਬੀਜ ਫ਼ਸਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਆਇਲ ਐਕਸਟਰੈਕਸ਼ਨ ਯੂਨਿਟ ਸਥਾਪਿਤ ਕਰਨ ਲਈ 33 ਫ਼ੀਸਦੀ ਸਬਸਿਡੀ (ਵੱਧ ਤੋਂ ਵੱਧ 9.90 ਲੱਖ ਰੁਪਏ) ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸੰਬੰਧੀ ਯੋਗ ਬਿਨੈਕਾਰਾਂ ਤੋਂ 14 ਅਗਸਤ 2026 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਰਫ਼ ਆਇਲ ਐਕਸਟਰੈਕਸ਼ਨ ਯੂਨਿਟ ਲਈ ਖਰੀਦੀ ਜਾਣ ਵਾਲੀ ਮਸ਼ੀਨਰੀ ਅਤੇ ਉਪਕਰਨਾਂ ਦੀ ਲਾਗਤ ‘ਤੇ ਹੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਕਿਸਾਨ, ਫਾਰਮਰ ਪ੍ਰੋਡਿਊਸਰ ਆਰਗੇਨਾਈਜ਼ੇਸ਼ਨਜ਼, ਸਹਿਕਾਰੀ ਸਭਾਵਾਂ, ਨਿੱਜੀ ਅਤੇ ਹੋਰ ਯੋਗ ਸੰਸਥਾਵਾਂ ਜਾਂ ਉਦਮੀ, ਜੋ ਸਕੀਮ ਦੀਆਂ ਸ਼ਰਤਾਂ ਨੂੰ ਪੂਰਾ ਕਰਦੇ ਹਨ, ਇਸ ਸਕੀਮ ਲਈ ਅਰਜ਼ੀ ਦੇ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇੱਛੁਕ ਬਿਨੈਕਾਰ ਆਪਣੀਆਂ ਅਰਜ਼ੀਆਂ ਲੋੜੀਂਦੇ ਦਸਤਾਵੇਜ਼ਾਂ ਸਮੇਤ 14 ਅਗਸਤ 2026 ਤੱਕ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਜਾਂ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ‘ਚ ਜਮ੍ਹਾਂ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਲਾਇਸੈਂਸ ਚੱਲ ਰਹੀਆਂ ਖਾਣ-ਪੀਣ ਦੀਆਂ ਰੇਹੜੀਆਂ ਬਣੀਆਂ ਲੋਕਾਂ ਦੀ ਜਾਨ ਦਾ ਖੌਅ ਅਗਲੀ ਖ਼ਬਰ ਸੀ. ਏ. ਆਈ. ਟੀ. ਅੰਮ੍ਰਿਤਸਰ ਦੀ ਨਵ-ਨਿਯੁਕਤ ਟੀਮ ਨੂੰ ਨਿਯੁਕਤੀ ਪੱਤਰ ਸੌਂਪੇ
Ad Position 24
No active advertisement