06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਵਲੋਂ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਸੈਂਟਰਲ ਏਸ਼ੀਆ ਫਾਊਂਡੇਸ਼ਨ ਦੇ ਡਾਇਰੈਕਟਰ ਅਤੇ ਮੇਰੀ ਸੈਂਟਰ ਆਫ਼ ਇੰਟਰਨੈਸ਼ਨਲ ਸਟੱਡੀਜ਼ ਦੇ ਮੁਖੀ ਪ੍ਰੋ. (ਡਾ.)

Ad Position 21
No active advertisement
ਅਜੀਤ ਡੈਸਕ 07-08-2026
ਅੰਮ੍ਰਿਤਸਰ, 6 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤ ਸੈਂਟਰਲ ਏਸ਼ੀਆ ਫਾਊਂਡੇਸ਼ਨ ਦੇ ਡਾਇਰੈਕਟਰ ਅਤੇ ਮੇਰੀ ਸੈਂਟਰ ਆਫ਼ ਇੰਟਰਨੈਸ਼ਨਲ ਸਟੱਡੀਜ਼ ਦੇ ਮੁਖੀ ਪ੍ਰੋ. (ਡਾ.) ਰਮਾਕਾਂਤ ਦਿਵੇਦੀ ਨੇ ਕਿਹਾ ਕਿ ਮੱਧ ਏਸ਼ੀਆ ਖੇਤਰ ਅੱਜ ਊਰਜਾ ਸੁਰੱਖਿਆ, ਖੇਤਰੀ ਸੰਪਰਕ, ਭੂ-ਰਾਜਨੀਤਿਕ ਸੰਤੁਲਨ ਅਤੇ ਆਰਥਿਕ ਸਹਿਯੋਗ ਦੇ ਪੱਖੋਂ ਵਿਸ਼ਵ ਦਾ ਬਹੁਤ ਮਹੱਤਵਪੂਰਨ ਖੇਤਰ ਬਣ ਚੁੱਕਾ ਹੈ। ਭਾਰਤ ਨੂੰ ਇਸ ਖੇਤਰ ਨਾਲ ਆਪਣੇ ਆਰਥਿਕ, ਕੂਟਨੀਤਿਕ, ਸੱਭਿਆਚਾਰਕ ਅਤੇ ਲੋਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਅਕਾਦਮਿਕ ਖੋਜ ਅਤੇ ਨੀਤੀਗਤ ਸੰਵਾਦ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸੈਂਟਰਲ ਏਸ਼ੀਅਨ ਸਟੱਡੀਜ਼ ਵਲੋਂ ‘ਭਾਰਤੀ ਪਰਿਪੇਖ ਵਿਚ ਮੱਧ ਏਸ਼ੀਆ ਦਾ ਭੂ-ਰਾਜਨੀਤਿਕ ਮਹੱਤਵ’ ਵਿਸ਼ੇ ‘ਤੇ ਕਰਵਾਏ ਗਏ ਵਿਸ਼ੇਸ਼ ਲੈਕਚਰ ਨੂੰ ਸੰਬੋਧਨ ਕਰ ਰਹੇ ਸਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਅੰਤਰ-ਵਿਸ਼ਾਗਤ ਖੋਜ ਅਤੇ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਨੂੰ ਲਗਾਤਾਰ ਪ੍ਰੋਤਸਾਹਿਤ ਕਰ ਰਹੀ ਹੈ। ਇਸ ਮੌਕੇ ਕਿਰਗਿਜ਼ ਗਣਰਾਜ ਦੀ ਕਿਰਗਿਜ਼ ਨੈਸ਼ਨਲ ਯੂਨੀਵਰਸਿਟੀ ਦੇ ਪ੍ਰੋ. ਏਵਗੇਨੀ ਕਾਬਲੂਕੋਵ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਅਤੇ ਵਪਾਰ ਫੈਕਲਟੀ ਦੀ ਡੀਨ ਪ੍ਰੋ. (ਡਾ.) ਮਨਦੀਪ ਕੌਰ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਸ਼ਵ ਅਤੇ ਖੇਤਰੀ ਮਹੱਤਵ ਦੇ ਮੁੱਦਿਆਂ ਬਾਰੇ ਗੰਭੀਰ ਅਕਾਦਮਿਕ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਦੇ ਹਨ।ਡਾ. ਸਵਾਤੀ ਮਹਿਤਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕੇਂਦਰ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿਚ ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ. ਮਲਕੀਤ ਸਿੰਘ ਨੇ ਵਿਚਾਰ-ਵਟਾਂਦਰੇ ਦਾ ਸੰਚਾਲਨ ਕੀਤਾ। ਆਨਲਾਈਨ ਪ੍ਰੋਗਰਾਮ ਦੇ ਤਕਨੀਕੀ ਪ੍ਰਬੰਧ ਕੰਪਿਊਟਰ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਦੇ ਡਾ. ਪ੍ਰਭਸਿਮਰਨ ਸਿੰਘ ਵਲੋਂ ਸੁਚਾਰੂ ਢੰਗ ਨਾਲ ਸੰਭਾਲੇ ਗਏ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਭਲਕੇ ਅਗਲੀ ਖ਼ਬਰ ਬਿਨਾਂ ਲਾਇਸੈਂਸ ਚੱਲ ਰਹੀਆਂ ਖਾਣ-ਪੀਣ ਦੀਆਂ ਰੇਹੜੀਆਂ ਬਣੀਆਂ ਲੋਕਾਂ ਦੀ ਜਾਨ ਦਾ ਖੌਅ
Ad Position 24
No active advertisement