06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪਾਕਿ ਨੇ ਮਕਬੂਜ਼ਾ ਕਸ਼ਮੀਰ ਚੋਣਾਂ ’ਤੇ ਭਾਰਤ ਦੀਆਂ ਟਿੱਪਣੀਆਂ ਨੂੰ ਕੀਤਾ ਰੱਦ

ਅੰਮ੍ਰਿਤਸਰ, 6 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ (ਪੀ. ਓ.

Ad Position 21
No active advertisement
ਅਜੀਤ ਡੈਸਕ 07-08-2026
ਅੰਮ੍ਰਿਤਸਰ, 6 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਵਿਧਾਨ ਸਭਾ ਚੋਣਾਂ ‘ਤੇ ਭਾਰਤ ਦੀਆਂ ਟਿੱਪਣੀਆਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ ਨਵੀਂ ਦਿੱਲੀ ਕੋਲ ਖੇਤਰ ‘ਚ ਲੋਕਤੰਤਰੀ ਪ੍ਰਕਿਰਿਆ ‘ਤੇ ਸਵਾਲ ਉਠਾਉਣ ਲਈ ਕਾਨੂੰਨੀ ਅਤੇ ਨੈਤਿਕ ਦੋਵੇਂ ਤਰ੍ਹਾਂ ਦੇ ਹੱਕ ਨਹੀਂ ਹਨ। ਪਾਕਿ ਵਿਦੇਸ਼ ਦਫ਼ਤਰ ਦੀ ਹਫ਼ਤਾਵਾਰੀ ਪ੍ਰੈੱਸ ਕਾਨਫ਼ਰੰਸ ਦੌਰਾਨ ਬੁਲਾਰੇ ਤਾਹਿਰ ਹੁਸੈਨ ਅੰਦਰਾਬੀ ਨੇ ਮਕਬੂਜ਼ਾ ਕਸ਼ਮੀਰ ‘ਚ ਹੋਈਆਂ ਵਿਧਾਨ ਸਭਾ ਚੋਣਾਂ ਸੰਬੰਧੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬਿਆਨ ਨੂੰ ਗੁੰਮਰਾਹਕੁੰਨ ਦੱਸਦਿਆਂ ਕਿਹਾ ਕਿ ਭਾਰਤੀ ਕਸ਼ਮੀਰ ਦੇ ਲੋਕਾਂ ਨੂੰ ਸੰਯੁਕਤ ਰਾਸ਼ਟਰ ਦੇ ਸੰਬੰਧਿਤ ਮਤਿਆਂ ਅਨੁਸਾਰ ਸਵੈ-ਨਿਰਣੇ ਦਾ ਅਧਿਕਾਰ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪਾਕਿ ਤੋਂ ਆਜ਼ਾਦੀ ਦੀ ਮੰਗ ਕਰ ਰਿਹਾ ਪਾਕਿਸਤਾਨੀ ਵਿਦ੍ਰੋਹੀ ਸਮੂਹ ਬਲੋਚ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਨੂੰ ਭਾਰਤ ਤੋਂ ਵਿੱਤੀ ਸਹਾਇਤਾ ਮਿਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸੀਨੀਅਰ ਸਿਟੀਜ਼ਨ ਸੈੱਲ ਅੰਮ੍ਰਿਤਸਰ ਦੇ ਨਵੇਂ ਭਾਜਪਾ ਪ੍ਰਧਾਨ ਦਾ ਕੀਤਾ ਸਵਾਗਤ ਅਗਲੀ ਖ਼ਬਰ ਮੈਂ ਆਪਣੇ ਫਰਜ਼ ਜ਼ਿੰਮੇਵਾਰੀ ਨਾਲ ਨਿਭਾਵਾਂਗਾ - ਚੇਅਰਮੈਨ ਕੁਲਵਿੰਦਰ ਸਿੰਘ ਕਾਲਾ ਚੇਅ : ਕੁਲਵਿੰਦਰ ਸਿੰਘ ਕਾਲਾ ਨੂੰ ਸਾਬਕ...
Ad Position 24
No active advertisement