06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਅੰਮ੍ਰਿਤਸਰ ’ਚ ਤੀਆਂ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 6 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ. ਏ.

Ad Position 21
No active advertisement
ਅਜੀਤ ਡੈਸਕ 07-08-2026
ਅੰਮ੍ਰਿਤਸਰ, 6 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਅੰਮ੍ਰਿਤਸਰ ‘ਚ ਅੱਜ ਪ੍ਰਿੰਸੀਪਲ ਸ੍ਰੀਮਤੀ ਮੰਜੂ ਮਹਾਜਨ ਦੀ ਪ੍ਰਧਾਨਗੀ ਹੇਠ ਸਾਉਣ ਦੇ ਮਹੀਨੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਇਕ ਸ਼ਾਨਦਾਰ ਅਤੇ ਰੰਗਾਰੰਗ ਸੱਭਿਆਚਾਰਕ ਸਮਾਗਮ ਵੀ ਕਰਵਾਇਆ ਗਿਆ, ਜਿਸ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਧ-ਚੜ੍ਹ ਕੇ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਪ੍ਰੋਗਰਾਮ ਦਾ ਮੁੱਖ ਆਕਰਸ਼ਣ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ‘ਗਿੱਧਾ’ ਅਤੇ ਲੋਕ ਨਾਚ ਦੀ ਪੇਸ਼ਕਾਰੀ ਰਹੀ । ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ‘ਚ ਸਜੇ ਵਿਦਿਆਰਥੀਆਂ ਅਤੇ ਅਧਿਆਪਕਾਵਾਂ ਨੇ ਜਦੋਂ ਢੋਲ ਦੀ ਤਾਲ ਅਤੇ ਤਾੜੀਆਂ ਦੀ ਗੂੰਜ ਨਾਲ ਪੰਜਾਬੀ ਬੋਲੀਆਂ ਦੇ ਨਾਲ ਗਿੱਧਾ ਪੇਸ਼ ਕੀਤਾ, ਤਾਂ ਪੂਰਾ ਹਾਲ ਤਾੜੀਆਂ ਦੀ ਗੂੰਜ ਨਾਲ ਗੂੰਜ ਉੱਠਿਆ । ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਮਹਾਜਨ ਨੇ ਇਸ ਮੌਕੇ ‘ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਵਰਗ ਨੂੰ ਸੰਬੋਧਨ ਕਰਦੇ ਹੋਏ ਸਫਲ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਸਮਾਗਮ ਨਾ ਸਿਰਫ਼ ਸਾਡੀ ਨਵੀਂ ਪੀੜ੍ਹੀ ਨੂੰ ਸਾਡੀ ਅਮੀਰ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜ ਕੇ ਰੱਖਦੇ ਹਨ, ਸਗੋਂ ਬੱਚਿਆਂ ‘ਚ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਪ੍ਰਗਟਾਵੇ ਦੀ ਕਲਾ ਦਾ ਵੀ ਵਿਕਾਸ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਦੇ ਮਿ੍ਤਕ ਕਰਮਚਾਰੀਆਂ ਦੇ ਆਸ਼ਰਿਤਾਂ ਵਲੋਂ ਟਾਵਰ ਉੱਪਰ ਬੀਤੇ 16 ਦਿਨ ਅੱਜ ਤੋਂ ਭੀਖ ਮੰਗੀ ਜਾਵੇਗੀ ਤੇ 15... ਅਗਲੀ ਖ਼ਬਰ ਆਸ਼ਾ ਵਰਕਰ ਯੂਨੀਅਨ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗੀ-ਸਰੋਜ਼ ਬਾਲਾ
Ad Position 24
No active advertisement