06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਿਲ ਰਹੀਆਂ ਧਮਕੀਆਂ ਤੇ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ’ਚ ਰੈੱਡ ਅਲਰਟ

ਮਿਲ ਰਹੀਆਂ ਧਮਕੀਆਂ ਤੇ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ’ਚ ਰੈੱਡ ਅਲਰਟ

Ad Position 21
No active advertisement
ਅਜੀਤ ਡੈਸਕ 07-08-2026

ਅੰਮ੍ਰਿਤਸਰ, 6 ਅਗਸਤ (ਰੇਸ਼ਮ ਸਿੰਘ)- ਅਜ਼ਾਦੀ ਦਿਹਾੜੇ ਤੋਂ ਪਹਿਲਾਂ ਮਿਲ ਰਹੀਆਂ ਬੰਬਾਂ ਦੀਆਂ ਧਮਕੀਆਂ ਦੇ ਮੱਦੇ ਨਜ਼ਰ ਪੁਲਿਸ ਵਲੋਂ ਸ਼ਹਿਰ ‘ਚ ਰੈੱਡ ਅਲਰਟ ਕਰ ਦਿੱਤਾ ਗਿਆ ਹੈ ਜਿਸ ਤਹਿਤ ਇਥੇ ਬੱਸ ਅੱਡਾ, ਰੇਲਵੇ ਸਟੇਸ਼ਨ ਤੇ ਹਵਾਈ ਅੱਡੇ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਅਨੁਸਾਰ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ, ਸ਼ੱਕੀ ਅਨਸਰਾਂ ‘ਤੇ ਨਜ਼ਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਪੁਿਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਅਭਿਆਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਹੋਟਲਾਂ, ਧਰਮਸ਼ਾਲਾਵਾਂ, ਸਰਾਵਾਂ, ਪੀ.ਜੀ., ਭੀੜ-ਭਾੜ ਵਾਲੇ ਸਥਾਨਾਂ ਅਤੇ ਹੋਰ ਮਹੱਤਵਪੂਰਨ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਇਸਦੇ ਨਾਲ ਹੀ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਤਸਦੀਕ ਕੀਤੀ ਗਈ ਅਤੇ ਸ਼ੱਕੀ ਵਾਹਨਾਂ ਦੀ ਵੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ। ਅੱਜ ਆਲਮ ਵਿਜੇ ਸਿੰਘ ਡੀ.ਸੀ.ਪੀ.(ਅਮਨ ਕਾਨੂੰਨ) ਦੀ ਅਗਵਾਈ ਹੇਠ ਏ.ਡੀ.ਸੀ.ਪੀ.-2 ਸ੍ਰੀ ਸਿਰਿਵਨੇਲਾ, ਏ.ਸੀ.ਪੀ. ਉਤਰੀ  ਗਗਨਦੀਪ ਸਿੰਘ ਤੇ ਪੁਲਿਸ ਦੀਆਂ ਟੀਮਾਂ ਵਲੋਂ ਰੇਲਵੇ ਸਟੇਸ਼ਨ ਵਿਖੇ ਸਾਂਝੇ ਤੌਰ ‘ਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਰੇਲਵੇ ਸਟੇਸ਼ਨ ਦੀ ਪਾਰਕਿੰਗ, ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਸ਼ਹਿਰ ਵਿਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਇਸੇ ਤਰ੍ਹਾਂ ਬੱਸ ਸਟੈਂਡ ਵਿਖੇ ਜਸਰੂਪ ਕੌਰ ਬਾਠ ਏ.ਡੀ.ਸੀ.ਪੀ. ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ। ਸੀ.ਪੀ. ਸ: ਭੁੱਲਰ ਨੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੌਕਸੀ ਵਰਤਣ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਮੁਹਿੰਮ ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਅੱਗੇ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਐਮਰਜੈਂਸੀ ਨੰਬਰ 112 ‘ਤੇ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕਰਕੇ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਗ੍ਰੀਨਫੀਲਡਜ਼ ਸਕੂਲ ਸਰਹਿੰਦ ਵਿਖੇ ਉਤਸ਼ਾਹ ਨਾਲ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਮ੍ਰਿਤਕ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦਾ ਸੀ ਭਤੀਜਾ
Ad Position 24
No active advertisement