07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਖ਼ਾਲਸਾ ’ਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ਵਿਸ਼ੇ ’ਤੇ ਕੌਮਾਂਤਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 7 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਆਧੁਨਿਕ ਕਾਨੂੰਨੀ ਯੁੱਗ ‘ਚ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ਵਿਸ਼ੇ ‘ਤੇ ਪ੍ਰਭਾਵਸ਼ਾਲੀ ਕੌਮਾਂਤਰੀ ਸੈਮੀਨਾਰ ਕਰਵਾਇਆ। ਡੀਨ ਪ੍ਰੋ: (ਡਾ.)

Ad Position 21
No active advertisement
ਅਜੀਤ ਡੈਸਕ 08-08-2026
ਅੰਮ੍ਰਿਤਸਰ, 7 ਅਗਸਤ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਲੋਂ ਆਧੁਨਿਕ ਕਾਨੂੰਨੀ ਯੁੱਗ ‘ਚ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ਵਿਸ਼ੇ ‘ਤੇ ਪ੍ਰਭਾਵਸ਼ਾਲੀ ਕੌਮਾਂਤਰੀ ਸੈਮੀਨਾਰ ਕਰਵਾਇਆ। ਡੀਨ ਪ੍ਰੋ: (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ‘ਚ ਦੇਸ਼ ਅਤੇ ਵਿਦੇਸ਼ ਦੇ ਪ੍ਰਸਿੱਧ ਕਾਨੂੰਨੀ ਮਾਹਿਰਾਂ, ਜੱਜਾਂ, ਵਕੀਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲੈ ਕੇ ਵਿਚਾਰ ਸਾਂਝੇ ਕੀਤੇ। ਉਪਰੰਤ ਉਕਤ ਯੂ. ਐੱਸ. ਏ. ਵਫ਼ਦ ਨੇ ਖ਼ਾਲਸਾ ਯੂਨੀਵਰਸਿਟੀ ਤੇ ਖ਼ਾਲਸਾ ਕਾਲਜ ਕੈਂਪਸ ਦਾ ਦੌਰਾ ਵੀ ਕੀਤਾ। ਸੈਮੀਨਾਰ ਦੇ ਮੁੱਖ ਬੁਲਾਰਿਆਂ ‘ਚ ਜੇ. ਏ. ਐੱਮ. ਐੱਸ. ਅਮਰੀਕਾ ਨਾਲ ਸੰਬੰਧਿਤ ਪ੍ਰੋ . ( ਡਾ.) ਸੁਖਸਿਮਰਨਜੀਤ ਸਿੰਘ ਨੇ ਵਿਸ਼ੇ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਦਿਆਂ ਕਿਹਾ ਕਿ ਬਦਲਦੇ ਕਾਨੂੰਨੀ ਪਰਿਪੇਖ ‘ਚ ਵਿਚੋਲਗੀ ਅਤੇ ਸਾਲਸੀ ਭਵਿੱਖ ਦੀ ਨਿਆਂ ਪ੍ਰਣਾਲੀ ਦਾ ਅਹਿਮ ਹਿੱਸਾ ਬਣ ਰਹੀਆਂ ਹਨ ਅਤੇ ਕਾਨੂੰਨ ਦੇ ਵਿਦਿਆਰਥੀਆਂ ਨੂੰ ਇਸ ਖੇਤਰ ‘ਚ ਵਿਸ਼ੇਸ਼ ਮੁਹਾਰਤ ਹਾਸਿਲ ਕਰਨੀ ਚਾਹੀਦੀ ਹੈ। ਜੇ. ਏ. ਐੱਮ. ਐੱਸ. ਅਮਰੀਕਾ ਦੀ ਜਸਟਿਸ ਵੈਨੇਸਾ ਜ਼ੈਕਰ ਨੇ ਅਮਰੀਕੀ ਨਿਆਂ ਪ੍ਰਣਾਲੀ ‘ਚ ਕੋਰਟ-ਐਨੈਕਸਡ ਮੈਡੀਏਸ਼ਨ ਦੇ ਸਫਲ ਮਾਡਲ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਮੁਕੱਦਮੇ ਤੋਂ ਪਹਿਲਾਂ ਵਿਵਾਦਾਂ ਦਾ ਨਿਪਟਾਰਾ ਕਰਨ ਨਾਲ ਨਾ ਸਿਰਫ਼ ਅਦਾਲਤਾਂ ਦਾ ਬੋਝ ਘੱਟਦਾ ਹੈ, ਸਗੋਂ ਧਿਰਾਂ ਨੂੰ ਘੱਟ ਸਮੇਂ ‘ਚ ਨਿਰਪੱਖ ਨਿਆਂ ਵੀ ਪ੍ਰਾਪਤ ਹੁੰਦਾ ਹੈ। ਬ੍ਰਾਜ਼ੀਲ ਦੀ ਲੇਬਰ ਕੋਰਟ ਦੇ ਜਸਟਿਸ ਫ਼ਰਨਾਂਡੋ ਹੌਫਮੈਨ ਨੇ ਮਜ਼ਦੂਰੀ ਅਤੇ ਉਦਯੋਗਿਕ ਵਿਵਾਦਾਂ ‘ਚ ਸਾਲਸੀ ਦੀ ਭੂਮਿਕਾ ‘ਤੇ ਵਿਚਾਰ ਸਾਂਝੇ ਕੀਤੇ। ਸੁਪਰੀਮ ਕੋਰਟ ਆਫ਼ ਇੰਡੀਆ ਦੀ ਐਡਵੋਕੇਟ ਸ੍ਰੀਮਤੀ ਜਸਬੀਰ ਕੌਰ ਨੇ ਭਾਰਤੀ ਕਾਨੂੰਨੀ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਰਿਆਤ ਬਾਹਰਾ ਯੂਨੀਵਰਸਿਟੀ ਦੇ ਸਾਬਕਾ ਉੱਪ ਕੁਲਪਤੀ ਪ੍ਰੋ. (ਡਾ.) ਦਲਜੀਤ ਸਿੰਘ ਨੇ ਕਾਨੂੰਨੀ ਸਿੱਖਿਆ ‘ਚ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਡਾ. ਜਸਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ‘ਚ ਅਦਾਲਤਾਂ ਵਿਚ ਲਟਕੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਸਾਲਸੀ ਵਰਗੀਆਂ ਵਿਧੀਆਂ ਦੀ ਲੋੜ ਪਹਿਲਾਂ ਨਾਲੋਂ ਕਿਤੇ ਵੱਧ ਮਹਿਸੂਸ ਕੀਤੀ ਜਾ ਰਹੀ ਹੈ। ਸੈਮੀਨਾਰ ਦੇ ਅੰਤ ‘ਚ ਕਰਵਾਏ ਗਏ ਪ੍ਰਸ਼ਨ-ਉੱਤਰ ਸੈਸ਼ਨ ਦੌਰਾਨ ਵਿਦਿਆਰਥੀਆਂ ਅਤੇ ਕਾਨੂੰਨੀ ਪੇਸ਼ੇਵਰਾਂ ਨੇ ਸਰਹੱਦ ਪਾਰ ਸਾਲਸੀ ਫ਼ੈਸਲਿਆਂ ਦੀ ਮਾਨਤਾ, ਉਨ੍ਹਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਆਦਿ ਨਾਲ ਜੁੜੇ ਨੈਤਿਕ ਪਹਿਲੂਆਂ ਸੰਬੰਧੀ ਮਾਹਿਰਾਂ ਨਾਲ ਚਰਚਾ ਕੀਤੀ। ਇਸ ਮੌਕੇ ਡਾ. ਮੋਹਿਤ ਸੈਣੀ, ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਦਿਵਿਆ ਸ਼ਰਮਾ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਅਨੀਤਾ ਸ਼ਰਮਾ, ਡਾ. ਉਤਕਰਸ਼ ਸੇਠ, ਪ੍ਰੋ. ਮਨਸੀਰਤ, ਪ੍ਰੋ. ਜਸਦੀਪ ਸਿੰਘ, ਪ੍ਰੋ. ਪ੍ਰੇਰਨਾ ਸਿੰਘ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਹੇਮਾ ਸਿੰਘ, ਪ੍ਰੋ. ਸਹਿਜਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅੰਮ੍ਰਿਤਸਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਹਾਊਸਿੰਗ ਬੋਰਡ ਤੋਂ ਮੁੜ ਮਿਲੀ ਇਕ ਹੋਰ ਨੌਜਵਾਨ ਦੀ ਲਾਸ਼, ਨਸ਼ਿਆਂ ਨਾਲ ਮੌਤ ਦਾ ਖਦਸ਼ਾ
Ad Position 24