07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ

ਅੰਮ੍ਰਿਤਸਰ, 7 ਅਗਸਤ (ਜੱਸ)-ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਤੇ ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਅੱਜ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Ad Position 21
No active advertisement
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਮੈਂਬਰ ਗੁਰਮੀਤ ਸਿੰਘ ਬੂਹ, ਅਜੈਬ ਸਿੰਘ ਅਭਿਆਸੀ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ। ਅਜੀਤ ਤਸਵੀਰ 08-08-2026
ਅੰਮ੍ਰਿਤਸਰ, 7 ਅਗਸਤ (ਜੱਸ)-ਉੱਤਰ ਪ੍ਰਦੇਸ਼ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਤੇ ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਅੱਜ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਆਉਣ ‘ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ ਨੇ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਸਕੱਤਰ ਸ. ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਤੇ ਖ਼ਾਸਕਰ ਨਗਰ ਕੀਰਤਨ ਸਮੇਂ ਸ. ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਚੇਅਰਮੈਨ ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। ਇਸ ਮੌਕੇ ਸ. ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਗਗਨਦੀਪ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਜੀਠਾ ਪੁਲਿਸ ਵਲੋਂ ਸਪੈਸ਼ਲ ਬ੍ਰਾਂਚ ਦੇ ਸਹਿਯੋਗ ਨਾਲ ਅਦਾਲਤ ਤੋਂ ਭਗੌੜੀ ਔਰਤ ਕੀਤੀ ਕਾਬੂ ਅਗਲੀ ਖ਼ਬਰ ਭਾਕਿਯੂ ਏਕਤਾ ਮਝੈਲ ਵਲੋਂ ਸਾਬਕਾ ਫ਼ੌਜੀਆਂ ਨਾਲ ਹੋਈ ਕਰੋੜਾਂ ਦੀ ਠੱਗੀ ਖ਼ਿਲਾਫ਼ ਕੰਵਰ ਐਵੇਨਿਊ ਸੁਲਤਾਨਵਿੰਡ ਵਿਖੇ ਪੱਕਾ ਮ...
Ad Position 24