09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬੀ. ਐੱਡ ਅਧਿਆਪਕ ਫਰੰਟ ਵਲੋਂ ਚੰਡੀਗੜ੍ਹ ਰੋਸ ਰੈਲੀ ਵਿਚ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਚੰਡੀਗੜ੍ਹ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਰੱਖੀ ਗਈ ਰੋਸ ਰੈਲੀ ‘ਚ ਬੀ. ਐੱਡ ਅਧਿਆਪਕ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਚੰਡੀਗੜ੍ਹ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਰੱਖੀ ਗਈ ਰੋਸ ਰੈਲੀ ‘ਚ ਬੀ. ਐੱਡ ਅਧਿਆਪਕ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਸੰਬੰਧੀ ਅੰਮ੍ਰਿਤਸਰ ਤੋਂ ਰਵਾਨਾ ਹੋਣ ਮੌਕੇ ਬੀ. ਐੱਡ. ਅਧਿਆਪਕ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਡਾ. ਸੰਤਸੇਵਕ ਸਿੰਘ ਸਰਕਾਰੀਆ ਨੇ ਕਿਹਾ ਕਿ ਮੁਲਾਜ਼ਮਾਂ ਦਾ ਇਹ ਜਨਸੈਲਾਬ ‘ਆਪ’ ਸਰਕਾਰ ਦਾ ਤਖ਼ਤਾ ਪਲਟਣ ਲਈ ਪਿੱਠ ਭੂਮੀ ਤਿਆਰ ਕਰੇਗਾ। ਜ਼ਿਲ੍ਹਾ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਮੁਲਾਜ਼ਮਾਂ ਨੂੰ ਲਗਾਤਾਰ ਅਣਗੌਲਿਆ ਕਰਨ ਅਤੇ ਉਨ੍ਹਾਂ ਨੂੰ ਪੁਰਾਣੀ ਪੈਨਸ਼ਨ, ਅਧੂਰਾ ਪੇਅ ਕਮਿਸ਼ਨ, ਡੀ. ਏ., ਏ. ਸੀ. ਪੀ., 37 ਪ੍ਰਕਾਰ ਦੇ ਭੱਤੇ ਅਤੇ ਹਾਈ ਕੋਰਟ ਵਿਚ ਡੀ. ਏ. ਦਾ ਕੇਸ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਵੀ ਉਸ ਨੂੰ ਲਾਗੂ ਨਾ ਕਰਨ ਕਾਰਨ ਮੁਲਾਜ਼ਮਾਂ ਵਿਚ ਵੱਡਾ ਰੋਸ ਪੈਦਾ ਹੋ ਗਿਆ ਹੈ, ਜਿਸ ਦੇ ਸਿੱਟੇ ਵਜੋਂ ਅੱਜ ਰੋਸ ਰੈਲੀ ‘ਚ ਇਕ ਲੱਖ ਤੋਂ ਵੱਧ ਮੁਲਾਜ਼ਮਾਂ ਵਲੋਂ ਸ਼ਮੂਲੀਅਤ ਇਸ ਗੱਲ ਦਾ ਪ੍ਰਤੀਕ ਹੋਵੇਗੀ ਕਿ ਇਹ ਮੁਲਾਜ਼ਮ ਸਰਕਾਰ ਦਾ ਤਖ਼ਤਾ ਪਲਟਣ ਦਾ ਤਹੱਈਆ ਕਰ ਚੁੱਕੇ ਹਨ। ਜੇ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਇਹੀ ਰਵੱਈਆ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਮੁਲਾਜ਼ਮ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦਾ ਘਰਾਂ ਵਿਚੋਂ ਨਿਕਲਣਾ ਮੁਹਾਲ ਕਰ ਦੇਣਗੇ। ਇਸ ਸਮੇਂ ਅਮਰਜੀਤ ਸਿੰਘ ਕਲੇਰ, ਅਮਰੀਕ ਸਿੰਘ, ਹਰਵਿੰਦਰ ਕੱਥੂਨੰਗਲ, ਸੁਲਤਾਨਪਾਲ ਸਿੰਘ, ਬਿਕਰਮਜੀਤ ਮੱਖਣਵਿੰਡੀ, ਸਤਨਾਮ ਸਿੰਘ ਛੀਨਾ, ਕੁਲਬੀਰ ਸਿੰਘ ਨਾਗ ਨਵੇਂ, ਜਰਨੈਲ ਸਿੰਘ ਅਜਨਾਲਾ, ਬਲਵੇਵ ਸਿੰਘ ਮਜੀਠਾ, ਜਗਦੀਪ ਸਿੰਘ ਕੱਥੂਨੰਗਲ, ਨਵਦੀਪ ਸਿੰਘ ਸੋਹੀ, ਕਪਿਲ, ਸੁਖਵਿੰਦਰਪਾਲ ਸਿੰਘ ਤਰਸਿੱਕਾ, ਹਰਮਨਜੀਤ ਸਿੰਘ ਨਾਗ, ਮਨੋਜ ਤਰਸਿੱਕਾ, ਹਰਜਿੰਦਰ ਸਿੰਘ, ਰਵਿੰਦਰ ਸਿੰਘ, ਬਲਵੰਤ ਸਿੰਘ, ਸ਼ਮਸ਼ੇਰ ਸਿੰਘ, ਸੁਖਬੀਰ ਸਿੰਘ, ਗੁਰਦੇਵ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ, ਉਮੇਸ਼ ਕਾਠੀਆ, ਰਾਕੇਸ਼ ਕੁਮਾਰ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਰਣਬੀਰ ਸਿੰਘ, ਗੁਰਮੁੱਖ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਨੂੰ ਚੋਣਾਂ ਦੌਰਾਨ ਭੁਗਤਣਾ ਪਵੇਗਾ ਮੁਲਾਜ਼ਮਾਂ ਦੇ ਰੋਹ ਖਮਿਆਜਾ-ਜਸਵੰਤ ਰਾਏ ਅਗਲੀ ਖ਼ਬਰ ਏ.ਆਈ. ਪਾਵਰਡ 3 ਡੀ ਰੋਬੋਲੈਂਸ ਤਕਨੀਕ ਨਾਲ ਮਰੀਜ਼ ਦੇ ਦੋਵੇਂ ਗੋਡੇ ਬਦਲੇ-ਡਾ. ਰਣਜੀਤ ਸਿੰਘ
Ad Position 24