08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ ਦਾ ਉਦਘਾਟਨ

ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬਹੁ ਮੰਤਵੀ ਖੇਡ ਹਾਲ ‘ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਤਲਵਾਰਬਾਜ਼ੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਢਿੱਲੋਂ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 09-08-2026
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬਹੁ ਮੰਤਵੀ ਖੇਡ ਹਾਲ ‘ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਤਲਵਾਰਬਾਜ਼ੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਢਿੱਲੋਂ ਵਲੋਂ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ, ਮੀਤ ਪ੍ਰਧਾਨ ਧੰਨਜੀਤ ਸਿੰਘ ਰਾਜਾਜੰਗ, ਜਾਇੰਟ ਸੈਕਟਰੀ ਪਰਮਜੀਤ ਸਿੰਘ ਤੇਗ, ਪ੍ਰਬੰਧਕੀ ਸਕੱਤਰ ਹਜ਼ੂਰਾ ਸਿੰਘ ਰੰਧਾਵਾ, ਦਫ਼ਤਰੀ ਸਕੱਤਰ ਨਵਜੋਤ ਸਿੰਘ ਭੰਗੂ, ਮੈਂਬਰ ਟੀਚਰ ਨਿਰਮਲ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤਲਵਾਰਬਾਜ਼ੀ ਕੋਚ ਸ਼ਮੀਪ੍ਰੀਤ ਕੌਰ, ਕੋਚ ਸ਼ਰਦ ਕੁਮਾਰ, ਕੋਚ ਬਲਹਾਰ ਸਿੰਘ ਰੰਧਾਵਾ ਤੇ ਕੋਚ ਜਗਪਾਲ ਸਿੰਘ ਸ਼ਾਮਲ ਸਨ। ਐਸੋਸੀਏਸ਼ਨ ਦੇ ਜਨਰਲ ਸੈਕਟਰੀ ਪ੍ਰੋ: ਨਿਰਮਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਲੜਕੇ ਅਤੇ ਲੜਕੀਆਂ ਦੀ ਵੱਖ-ਵੱਖ ਉਮਰ ਵਰਗ (ਅੰਡਰ 10, ਅੰਡਰ 12, ਅੰਡਰ 14, ਅੰਡਰ 20 ਅਤੇ ਸੀਨੀਅਰ) ਦੀਆਂ ਚੈਂਪੀਅਨਸ਼ਿਪਜ਼ ਕਰਵਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲਾਨਾ ਕੀਰਤਨ ਦਰਬਾਰ ਅੱਜ
Ad Position 24