ਰਯਾਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਯਾਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ.
ਅੰਮ੍ਰਿਤਸਰ, 8 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਯਾਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ.ਐਫ. ਪਿੰਟੋ ਅਤੇ ਐੱਮ.ਡੀ. ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਮੋਂਟੇਸਰੀ 3 ਦੇ ਵਿਦਿਆਰਥੀ ਰਣਵੀਰ ਸਿੰਘ ਨੇ ‘ਸ਼ਮਸ਼ੇਰ ਸਿੰਘ ਸ਼ੇਰਾ - ਸਟ੍ਰਾਂਗ ਮੈਨ ਆਫ਼ ਇੰਡੀਆ’ ਵਲੋਂ ਕਰਵਾਏ ਗਏ ਜੂਨੀਅਰ ਡੈੱਡਲਿਫਟ ਮੁਕਾਬਲੇ ‘ ਚ ਪਹਿਲਾ ਸਥਾਨ ਹਾਸਿਲ ਕੀਤਾ । ਮੁਕਾਬਲੇ ਦੌਰਾਨ ਰਣਵੀਰ ਨੇ ਸ਼ਾਨਦਾਰ ਤਾਕਤ, ਦ੍ਰਿੜ੍ਹ ਇਰਾਦਾ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਪਹਿਲਾ ਇਨਾਮ ਜਿੱਤਣ ਦੇ ਨਾਲ-ਨਾਲ ਉਨ੍ਹਾਂ ਨੂੰ ਮੈਡਲ ਅਤੇ ‘ਜੂਨੀਅਰ ਸਟ੍ਰਾਂਗ ਮੈਨ’ ਟਰਾਫੀ ਨਾਲ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰ: ਕੰਚਨ ਮਲਹੋਤਰਾ ਨੇ ਰਣਵੀਰ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।