08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਚੰਡੀਗੜ੍ਹ ’ਚ ਰੈਲੀ ਕਰਕੇ ਸਰਕਾਰ ਖ਼ਿਲਾਫ਼ ਬਿਗਲ ਵਜਾਇਆ-ਡਿੰਪਾ

ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਨੇ ਮਹਿੰਗਾਈ ਭੱਤੇ ਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁੱਦਿਆਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ‘ਚ ਲਾਮਿਸਾਲ ਰੋਸ ਰੈਲੀ ਕਰਕੇ ਸਰਕਾਰ ਖਿਲਾਫ ਬਿਗੁਲ ਵਜਾ ਦਿੱਤਾ ਹੈ ਅਤੇ ਮੁਲਾਜ਼ਮਾਂ ਦੀ ਤਾਕਤ ਨੂੰ ਵੇਖਦਿਆਂ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਅੱਗੇ ਗੋਡੇ ਟੇਕ ਦਿੱਤੇ ਹਨ। ਇਹ ਪ੍ਰਗਟਾਵਾ ਅੱਜ ਇਥੇ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਸਾਬਕਾ ਲੋਕ ਸਭਾ ਮੈਂਬਰ ਤੇ ਹਲਕਾ ਪੂਰਬੀ ਤੋਂ ਕਾਂਗਰਸ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਨੇ ਮਹਿੰਗਾਈ ਭੱਤੇ ਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁੱਦਿਆਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ‘ਚ ਲਾਮਿਸਾਲ ਰੋਸ ਰੈਲੀ ਕਰਕੇ ਸਰਕਾਰ ਖਿਲਾਫ ਬਿਗੁਲ ਵਜਾ ਦਿੱਤਾ ਹੈ ਅਤੇ ਮੁਲਾਜ਼ਮਾਂ ਦੀ ਤਾਕਤ ਨੂੰ ਵੇਖਦਿਆਂ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਅੱਗੇ ਗੋਡੇ ਟੇਕ ਦਿੱਤੇ ਹਨ। ਇਹ ਪ੍ਰਗਟਾਵਾ ਅੱਜ ਇਥੇ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਸਾਬਕਾ ਲੋਕ ਸਭਾ ਮੈਂਬਰ ਤੇ ਹਲਕਾ ਪੂਰਬੀ ਤੋਂ ਕਾਂਗਰਸ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਨੇ ਕੀਤਾ। ਉਨ੍ਹਾਂ ਦਸਿਆ ਕਿ ਮੌਜੂਦਾ ਸਰਕਾਰ ਤਾਨਾਸ਼ਾਹ ਹੈ ਜਿਹੜੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਿਆਂ ਕਰਨ ਦੀ ਬਜਾਏ ਅਣਗੋਲਿਆਂ ਕਰ ਰਹੀ ਹੈ ਜਿਸ ਦਾ ਖਮਿਆਜਾ ਇਨ੍ਹਾਂ ਨੂੰ ਆਉਂਦੀਆਂ ਵਿਧਾਨ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਜਦੋਂ ਇਹ ਆਪ ਸਰਕਾਰ ਮੁਲਾਜ਼ਮਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ ਜਦ ਕਿ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਨਾਲ ਸਬੰਧਤ ਸਹੂਲਤਾਂ ਨੂੰ ਹਮੇਸ਼ਾਂ ਅੱਗੇ ਹੋ ਕੇ ਦਿੱਤਾ। ਡਿੰਪਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਲਾਰੇ ਲੱਪਿਆਂ ਨਾਲ ਆਈ ਇਹ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ। ਇਸ ਮੌਕੇ ਕੌਂਸਲਰ ਅੰਮ੍ਰਿਤਪਾਲ ਸਿੰਘ, ਸੇਵਾਮੁਕਤ ਐੱਸ.ਡੀ. ਓ. ਮਨਿੰਦਰ ਸਿੰਘ ਲੱਕੀ ਸੰਧੂ, ਬਲਪ੍ਰੀਤ ਰੋਜਰ, ਰੋਹਿਤ ਸ਼ਰਮਾ, ਵਿਨੀਤ ਸ਼ਰਮਾ, ਗੁਰੂ ਸੰਧੂ, ਨਵਤੇਜ ਸੁਲਤਾਨਵਿੰਡ, ਸੋਨੀ ਚੌਹਾਨ, ਕਰਮਵੀਰ ਸਿੰਘ, ਪ੍ਰਿੰਸੀਪਲ ਸਰਦਾਰੀ ਲਾਲ, ਬੱਬਲੂ ਵੇਰਕਾ ਆਦਿ ਕਾਂਗਰਸੀ ਵਰਕਰ ਤੇ ਸੇਵਾਮੁਕਤ ਮੁਲਾਜ਼ਮ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਯੋਗ ਸੰਸਥਾਨ ਵਲੋਂ ਯੋਗ ਕੇਂਦਰ ਦਾ ਉਦਘਾਟਨ ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24