08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਨਅਤਕਾਰਾਂ ਨੇ ਬਿਜਲੀ ਸਪਲਾਈ ’ਚ ਪੈ ਰਹੇ ਵਿਘਨ ਤੇ ਅਣਉੱਚਿਤ ਜੁਰਮਾਨੇ ਵਰਗੇ ਮੁੱਦਿਆਂ ਨੂੰ ਲੈ ਕੇ ਕੀਤਾ ਇਤਰਾਜ਼

ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਉਦਯੋਗਪਤੀਆਂ ਨੇ ਬਿਜਲੀ ਦੇ ਬਿੱਲਾਂ ‘ਚ ਗੜਬੜੀ, ਤਿੰਨ ਮਹੀਨਿਆਂ ਤੋਂ ਬਿਜਲੀ ਸਪਲਾਈ ‘ਚ ਪੈ ਰਹੇ ਵਿਘਨ ਅਤੇ ਅਣਉੱਚਿਤ ਜੁਰਮਾਨੇ ਵਰਗੇ ਮੁੱਦਿਆਂ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਸਨਅਤਕਾਰਾਂ ਨੇ ਪਾਵਰਕਾਮ ਡਾਇਰੈਕਟਰ ਜਨਰੇਸ਼ਨ ਪੁਨਰਦੀਪ ਸਿੰਘ ਬਰਾੜ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 09-08-2026
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਉਦਯੋਗਪਤੀਆਂ ਨੇ ਬਿਜਲੀ ਦੇ ਬਿੱਲਾਂ ‘ਚ ਗੜਬੜੀ, ਤਿੰਨ ਮਹੀਨਿਆਂ ਤੋਂ ਬਿਜਲੀ ਸਪਲਾਈ ‘ਚ ਪੈ ਰਹੇ ਵਿਘਨ ਅਤੇ ਅਣਉੱਚਿਤ ਜੁਰਮਾਨੇ ਵਰਗੇ ਮੁੱਦਿਆਂ ਨੂੰ ਲੈ ਕੇ ਸਖ਼ਤ ਇਤਰਾਜ਼ ਜਤਾਇਆ ਹੈ। ਸਨਅਤਕਾਰਾਂ ਨੇ ਪਾਵਰਕਾਮ ਡਾਇਰੈਕਟਰ ਜਨਰੇਸ਼ਨ ਪੁਨਰਦੀਪ ਸਿੰਘ ਬਰਾੜ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ । ਇਸ ਮੌਕੇ ‘ਤੇ ਬਾਰਡਰ ਜ਼ੋਨ ਦੇ ਮੁੱਖ ਇੰਜੀਨੀਅਰ ਸੁਰਿੰਦਰ ਕੁਮਾਰ ਬੈਂਸ, ਪਾਵਰਕਾਮ ਦੇ ਅਧਿਕਾਰੀ ਵੀ ਹਾਜ਼ਰ ਸਨ । ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਨੇ ਕਿਹਾ ਕਿ ਬਿਜਲੀ ਬੋਰਡ ਨੂੰ ਸੁਧਾਰ ਦੀ ਲੋੜ ਹੈ । ਉਨ੍ਹਾਂ ਦੇ ਆਪਣੇ ਘਰ ਦਾ ਬਿਜਲੀ ਬਿੱਲ ਮਹੀਨੇ ‘ਚ ਦੋ ਵਾਰ ਆਇਆ ਹੈ । ਪਹਿਲੀ ਵਾਰ ਇਹ ਬਿੱਲ 5 ਲੱਖ ਰੁਪਏ ਆਇਆ, ਜਦਕਿ ਦੂਜੀ ਵਾਰ ਇਸ ਤੋਂ ਵੀ ਵੱਧ ਆਇਆ । ਭਾਰਤੀ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ ਨੇ ਕਿਹਾ ਕਿ ਬਿਜਲੀ ਦਾ ਬਿੱਲ ਜ਼ਿਆਦਾ ਆਉਣ ‘ਤੇ ਲੋਕਾਂ ਨੂੰ ਬਿੱਲ ਠੀਕ ਕਰਵਾਉਣ ਲਈ ਦਫ਼ਤਰ ਦੇ ਕਈ-ਕਈ ਚੱਕਰ ਲਗਾਉਣੇ ਪੈਂਦੇ ਹਨ। ਕੁਝ ਲੋਕਾਂ ਦੇ ਮੀਟਰ ਤਿੰਨ ਤੋਂ ਚਾਰ ਮਹੀਨਿਆਂ ਤੱਕ ਨਹੀਂ ਲੱਗਦੇ । ਫੋਕਲ ਪੁਆਇੰਟ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਕਮਲ ਡਾਲਮੀਆ ਨੇ ਕਿਹਾ ਕਿ ਪਾਵਰਕਾਮ ਦੇ ਨਵੇਂ ਸਪਲਾਈ ਕੋਡ 2024 ਦੇ ਅਨੁਸਾਰ ਸਾਰੇ ਦਰਮਿਆਨੇ ਅਤੇ ਵੱਡੇ ਪੱਧਰ ਦੇ ਖਪਤਕਾਰਾਂ ਤੋਂ ਪਹਿਲਾਂ ਦੇ 45 ਦਿਨਾਂ ਦੇ ਨਿਯਮਾਂ ਦੇ ਅਨੁਸਾਰ ਸਿਰਫ਼ 30 ਦਿਨਾਂ ਦੀ ਸੁਰੱਖਿਆ ਜਮ੍ਹਾ ਰਾਸ਼ੀ ਦਾ ਭੁਗਤਾਨ ਕਰਨ ਦੀ ਮੰਗ ਕਰਨੀ ਚਾਹੀਦੀ ਹੈ। ਵੇਰਕਾ ਸਥਿਤ ਉੱਨ ਮਿੱਲ ਦੇ ਮਾਲਕ ਰਜਤ ਗੋਇਲ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਬਿਜਲੀ ਬੰਦ ਹੋਣ ਬਾਰੇ 100 ਤੋਂ ਵੱਧ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ, ਪਰ ਅੱਜ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। ਬਿਜਲੀ ਨਾ ਆਉਣ ਦੇ ਬਾਵਜੂਦ ਉਹ ਬਿੱਲਾਂ ਦਾ ਭੁਗਤਾਨ ਕਰਦੇ ਆ ਰਹੇ ਹਨ । ਇਕ ਹੋਰ ਕਾਰੋਬਾਰੀ ਅਮਰਜੀਤ ਸਿੰਘ ਨੇ ਕਿਹਾ ਕਿ ਤੂਫ਼ਾਨ ਅਤੇ ਮੀਂਹ ਕਾਰਨ ਉਦਯੋਗਾਂ ‘ਚ ਬਿਜਲੀ ਸਪਲਾਈ ਅਕਸਰ ਬੰਦ ਹੋ ਜਾਂਦੀ ਹੈ ਅਤੇ ਇਹ ਘੰਟਿਆਂ ਤੱਕ ਬੰਦ ਹੀ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਕਰਮਚਾਰੀਆਂ ਦੀ ਘਾਟ ਦਾ ਖ਼ਮਿਆਜ਼ਾ ਸਨਅਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ । ਇਲੈਕਟ੍ਰੋ ਪਲੇਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਗੁਲਾਟੀ ਨੇ ਕਿਹਾ ਕਿ ਪਾਵਰਕਾਮ ਥੋੜ੍ਹਾ ਜ਼ਿਆਦਾ ਲੋਡ ਲਈ ਵੀ ਯੂ. ਯੂ. ਈ. ਦਾ ਜੁਰਮਾਨਾ ਲਗਾਉਂਦਾ ਹੈ, ਜੋ ਕਿ ਬੇਇਨਸਾਫ਼ੀ ਹੈ। ਨਿਊ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਧੀਰਜ ਕਾਕੜੀਆ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਪਾਵਰ ਪਲਾਂਟ ਨੂੰ ਰਿੰਗ ਮੇਨ ਸਿਸਟਮ ਦੇ ਤਹਿਤ ਕਿਸੇ ਹੋਰ ਸਥਾਨ ਨਾਲ ਜੋੜਿਆ ਜਾਣਾ ਚਾਹੀਦਾ ਹੈ । ਸਨਅਤਕਾਰਾਂ ਦੀ ਮੁਸ਼ਕਿਲਾਂ ਸੁਣਨ ਤੋਂ ਬਾਅਦ ਡਾਇਰੈਕਟਰ ਜਨਰੇਸ਼ਨ ਬਰਾੜ ਨੇ ਭਰੋਸਾ ਦਿੱਤਾ ਕਿ ਸਾਰੇ ਉਦਯੋਗਿਕ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅਸ਼ੋਕ ਕੁਮਾਰ ਦਾ ਮ੍ਰਿਤਕ ਸਰੀਰ ਗਰੀਸ ਤੋਂ ਭਾਰਤ ਪਹੁੰਚਿਆ ਅਗਲੀ ਖ਼ਬਰ ਸੂਰਜੀ ਊਰਜਾ ਸਿਸਟਮ ਸਥਾਪਿਤ ਕਰਨ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਅਰਥ ਡੇਅ ਦਿੱਲੀ ਵਲੋਂ ਮਿਲਿਆ ਐਵਾਰਡ
Ad Position 24