08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗਿੱਲ ਨੇ ਅਹੁਦਾ ਸੰਭਾਲਿਆ

ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿਘ)-ਸਰਹੱਦੀ ਰੇਂਜ ਦੇ ਡੀ. ਆਈ.

Ad Position 21
No active advertisement
ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਤੋਂ ਸਲਾਮੀਂ ਲੈਂਦੇ ਹੋਏ ਅਤੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਾਲ ਬੈਠੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਜਗਜੀਤ ਸਿੰਘ ਵਾਲੀਆ ਤੇ ਆਲਮ ਵਿਜੈ ਸਿੰਘ। ਤਸਵੀਰਾਂ-ਹਰਜੀਤ ਸਿੰਘ 09-08-2026
ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿਘ)-ਸਰਹੱਦੀ ਰੇਂਜ ਦੇ ਡੀ.ਆਈ.ਜੀ. ਜਿਨ੍ਹਾਂ ਨੂੰ ਅੰਮ੍ਰਿਤਸਰ ‘ਚ ਬਤੌਰ ਪੁਲਿਸ ਕਮਿਸ਼ਨਰ ਵਾਧੂ ਚਾਰਜ ਦਿੱਤਾ ਗਿਆ ਹੈ, ਵਲੋਂ ਅੱਜ ਇੱਥੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਨੂੰ ਸਰਕਾਰ ਵਲੋਂ ਇੱਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ‘ਤੇ ਨਿਯੁਕਤ ਕੀਤਾ ਗਿਆ ਹੈ। ਇਥੇ ਪੁਲਿਸ ਲਾਈਨ ‘ਚ ਪਲੇਠੀ ਪ੍ਰੈਸ ਕਾਨਫਰੰਸ ‘ਚ ਸੀ.ਪੀ. ਸ੍ਰੀ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਚ ਕਾਨੂੰਨ-ਵਿਵਸਥਾ, ਅਪਰਾਧ ਰੋਕਥਾਮ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਤਰਜੀਹੀ ਤੌਰ ‘ਤੇ ਕੰਮ ਕਰੇਗੀ। ਸ਼ਹਿਰ ‘ਚ ਫਿਰੌਤੀ ਲਈ ਵਪਾਰੀਆਂ ਨੂੰ ਧਮਕੀਆਂ ਮਿਲਣ ‘ਤੇ ਪੈਸਿਆਂ ਦੀ ਵਸੂਲੀ ਲਈ ਗੋਲੀਆਂ ਚਲਾਉਣ ਸਬੰਧੀ ਵਾਪਰਦੀਆਂ ਘਟਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਲਈ ਜਲਦ ਹੀ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਫਿਰੌਤੀ ਲਈ ਧਮਕਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੋਹਤਬਰ ਬੰਦਿਆਂ ਰਾਹੀਂ ਸਥਾਨਕ ਪੱਧਰ ਦੇ ਗੈਂਗਸਟਰ ਆਤਮ ਸਮਰਪਨ ਕਰਨਗੇ ਉਨ੍ਹਾਂ ਕਿਹਾ ਕਿ ਆਨਲਾਈਨ ਫਰਾਡ, ਸਾਈਬਰ ਠੱਗੀ, ਸੋਸ਼ਲ ਮੀਡੀਆ ਅਪਰਾਧ ਅਤੇ ਡਿਜ਼ੀਟਲ ਧੋਖਾਧੜੀ ਨਾਲ ਨਜਿੱਠਣ ਲਈ ਸਾਈਬਰ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਮੌਕੇ ਡੀ.ਸੀ.ਪੀ. ਡੀ. ਰਵਿੰਦਰਪਾਲ ਸਿੰਘ ਸੰਧੂ, ਡੀ.ਸੀ.ਪੀ. ਸ਼ਹਿਰੀ ਜਗਜੀਤ ਸਿੰਘ ਵਾਲੀਆ, ਡੀ.ਸੀ.ਪੀ . ਆਲਮ ਵਿਜੇ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ
Ad Position 24