09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਕਿਯੂ ਵਲੋਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਖਿਲਾਫ਼ ਕੱਢਿਆ ਰੋਡ ਮਾਰਚ

ਸੁਲਤਾਨਵਿੰਡ, 9 ਅਗਸਤ (ਗੁਰਨਾਮ ਸਿੰਘ ਬੁੱਟਰ)- ਸਾਬਕਾ ਫੌਜੀਆਂ ਅਤੇ ਆਮ ਪਰਿਵਾਰਾਂ ਨਾਲ ਹੋਈ ਕਰੋੜਾਂ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵਲੋਂ ਅੱਜ ਹੀਰਾ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਸੁਲਤਾਨਵਿੰਡ ਤੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਚੌਂਕ ਤੱਕ ਵਿਸ਼ਾਲ ਰੋਡ ਮਾਰਚ ਕੱਢਿਆ । ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਰੋਡ ਮਾਰਚ ਵਿਚ ਸਾਬਕਾ ਫੌਜੀਆਂ, ਪੀੜਤ ਪਰਿਵਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 10-08-2026
ਸੁਲਤਾਨਵਿੰਡ, 9 ਅਗਸਤ (ਗੁਰਨਾਮ ਸਿੰਘ ਬੁੱਟਰ)- ਸਾਬਕਾ ਫੌਜੀਆਂ ਅਤੇ ਆਮ ਪਰਿਵਾਰਾਂ ਨਾਲ ਹੋਈ ਕਰੋੜਾਂ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵਲੋਂ ਅੱਜ ਹੀਰਾ ਸਿੰਘ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਸੁਲਤਾਨਵਿੰਡ ਤੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਚੌਂਕ ਤੱਕ ਵਿਸ਼ਾਲ ਰੋਡ ਮਾਰਚ ਕੱਢਿਆ । ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਰੋਡ ਮਾਰਚ ਵਿਚ ਸਾਬਕਾ ਫੌਜੀਆਂ, ਪੀੜਤ ਪਰਿਵਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹੋਏ। ਇਹ ਰੋਡ ਮਾਰਚ ਸੁਲਤਾਨਵਿੰਡ ਵਿਖੇ ਚੱਲ ਰਹੇ ਧਰਨੇ ਵਾਲੀ ਥਾਂ ਤੋਂ ਸ਼ੁਰੂ ਹੋ ਕੇ ਗੋਲਡਨ ਗੇਟ ਚੌਂਕ ਤੱਕ ਕੱਢਿਆ ਗਿਆ ਅਤੇ ਚੌਂਕ ਦੇ ਆਲੇ-ਦੁਆਲੇ ਰੋਸ ਪ੍ਰਗਟ ਕਰਨ ਉਪਰੰਤ ਮੁੜ ਧਰਨੇ ਵਾਲੀ ਥਾਂ ‘ਤੇ ਆ ਕੇ ਸਮਾਪਤ ਕੀਤਾ । ਕਿਸਾਨ ਆਗੂਆਂ ਨੇ ਕਿਹਾ ਕਿ ਇਸ ਰੋਡ ਮਾਰਚ ਦਾ ਮੁੱਖ ਮਕਸਦ ਕਥਿਤ ਠੱਗੀ ਦਾ ਸ਼ਿਕਾਰ ਹੋਏ ਸਾਬਕਾ ਫੌਜੀਆਂ ਅਤੇ ਹੋਰ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਆਵਾਜ਼ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣਾ ਹੈ । ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ । 08ਏਐਸਆਰ70 ਗੋਲਡਨ ਗੇਟ ਵਿਖੇ ਭਾਰਤੀ ਕਿਸਾਨ ਯੂਨੀਅਨ ਮਝੈਲ ਦੇ ਆਗੂ ਰੋਡ ਮਾਰਚ ਕੱਢਦੇ ਹੋਏ । ਤਸਵੀਰ : ਗੁਰਨਾਮ ਸਿੰਘ ਬੁੱਟਰ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੀਵਨ ਜੁਗਤਿ ਸਮਾਗਮ ਗੁ : ਭਾਈ ਵੀਰ ਸਿੰਘ ਨਿਵਾਸ ਅਤ... ਅਗਲੀ ਖ਼ਬਰ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24