09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਾਵਣ ਮਹੀਨੇ ਦੇ ਐਤਵਾਰ ਦੌਰਾਨ ਸ੍ਰੀ ਦੁਰਗਿਆਣਾ ਮੰਦਰ ਵਿਖੇ ਉਮੜਿਆਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ। ਰਾਜਾਸਾਂਸੀ ’ਚ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

ਅਜਨਾਲਾ/ਰਾਜਾਸਾਂਸੀ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਡੀ. ਐੱਸ.

Ad Position 21
No active advertisement
ਰਾਜਾਸਾਂਸੀ ਵਿਖੇ ਡੀ.ਐੱਸ.ਪੀ. ਜਗਬੀਰ ਸਿੰਘ ਅਤੇ ਐੱਸ.ਐੱਚ.ਓ ਗੁਰਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਕਰਮਚਾਰੀ ਫਲੈਗ ਮਾਰਚ ਕਰਦੇ ਹੋਏ। ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 10-08-2026
ਅਜਨਾਲਾ/ਰਾਜਾਸਾਂਸੀ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਰਾਜਾਸਾਂਸੀ ਵਿਖੇ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚ ਗਸ਼ਤ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਰਾਜਾਸਾਂਸੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਐੱਸ.ਐੱਚ.ਓ. ਰਾਜਾਸਾਂਸੀ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਅਤੇ ਐੱਸ.ਐੱਚ.ਓ. ਭਿੰਡੀ ਸੈਦਾਂ ਇੰਸ: ਸਮਸ਼ੇਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਪ ਅਮਨ ਨੇ ਜਿੱਤਿਆ ਵਾਇਸ ਆਫ਼ ਪੰਜਾਬ ਰਨਰ ਅੱਪ ਦਾ ਖਿਤਾਬ ਅਗਲੀ ਖ਼ਬਰ ਸੁਰਿੰਦਰਪਾਲ ਸਿੰਘ ਨੂੰ ਦੂਸਰੀ ਵਾਰ ਸਰਕਲ ਜੰਡਿਆਲਾ ਗੁਰੂ (ਦਿਹਾਤੀ) ਦਾ ਪ੍ਰਧਾਨ ਥਾਪਿਆ
Ad Position 24