10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਿੱਖਿਆ ਕ੍ਰਾਂਤੀ ਦੇ ਦਾਅਵੇ ਖੋਖਲੇ; ਸਰਕਾਰੀ ਸਕੂਲਾਂ ’ਚ 25 ਫੀਸਦੀ ਅਧਿਆਪਕ ਅਸਾਮੀਆਂ ਖਾਲੀ-ਵਿਰਕ

ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ (ਅੰਮ੍ਰਿਤਸਰ) ਦਲਜਿੰਦਰਬੀਰ ਸਿੰਘ ਵਿਰਕ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਅਤੇ ਸਰਕਾਰੀ ਸਕੂਲਾਂ ‘ਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫਰਕ ਹੈ। ਅੱਜ ਇਥੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ: ਵਿਰਕ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਲਗਭਗ 25 ਫੀਸਦੀ ਅਧਿਆਪਕ ਅਸਾਮੀਆਂ ਖਾਲੀ ਪਈਆਂ ਹਨ ਤੇ ਇਹ ਅੰਕੜੇ ਆਪਣੇ ਆਪ ਵਿਚ ਸਰਕਾਰ ਦੇ ਸਿੱਖਿਆ ਪ੍ਰਬੰਧ ਦੀ ਗੰਭੀਰ ਤਸਵੀਰ ਪੇਸ਼ ਕਰਦੇ ਹਨ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ (ਅੰਮ੍ਰਿਤਸਰ) ਸ. ਦਲਜਿੰਦਰਬੀਰ ਸਿੰਘ ਵਿਰਕ ਜਾਣਕਾਰੀ ਦਿੰਦੇ ਹੋਏ। ਨਾਲ ਹਰਜੀਤ ਸਿੰਘ ਪੁਰੇਵਾਲ ਵੀ ਨਜ਼ਰ ਆ ਰਹੇ ਹਨ। ਅਜੀਤ : ਤਸਵੀਰ 11-08-2026
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ (ਅੰਮ੍ਰਿਤਸਰ) ਦਲਜਿੰਦਰਬੀਰ ਸਿੰਘ ਵਿਰਕ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਅਤੇ ਸਰਕਾਰੀ ਸਕੂਲਾਂ ‘ਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਫਰਕ ਹੈ। ਅੱਜ ਇਥੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ: ਵਿਰਕ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਲਗਭਗ 25 ਫੀਸਦੀ ਅਧਿਆਪਕ ਅਸਾਮੀਆਂ ਖਾਲੀ ਪਈਆਂ ਹਨ ਤੇ ਇਹ ਅੰਕੜੇ ਆਪਣੇ ਆਪ ਵਿਚ ਸਰਕਾਰ ਦੇ ਸਿੱਖਿਆ ਪ੍ਰਬੰਧ ਦੀ ਗੰਭੀਰ ਤਸਵੀਰ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਅਤੇ ਸਕੂਲਾਂ ਵਿਚ ਲੋੜੀਂਦੇ ਅਧਿਆਪਕ ਹੀ ਮੌਜੂਦ ਨਾ ਹੋਣ, ਤਾਂ ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਹਕੀਕਤ ਲੋਕਾਂ ਸਾਹਮਣੇ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕੈਡਰ, ਲੈਕਚਰਾਰ ਅਤੇ ਖ਼ਾਸ ਕਰਕੇ ਸਪੈਸ਼ਲ ਐਜੂਕੇਟਰਾਂ ਦੀ ਘਾਟ ਸਿਰਫ਼ ਪ੍ਰਸ਼ਾਸਨਿਕ ਕਮੀ ਨਹੀਂ, ਸਗੋਂ ਇਸ ਦਾ ਸਿੱਧਾ ਪ੍ਰਭਾਵ ਪੰਜਾਬ ਦੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਭਵਿੱਖ ‘ਤੇ ਪੈ ਰਿਹਾ ਹੈ । ਇਸ ਮੌਕੇ ਪਾਰਟੀ ਆਗੂ ਹਰਜੀਤ ਸਿੰਘ ਪੁਰੇਵਾਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਵਲੋਂ ‘ਵ੍ਹੀਟ ਫੀਲਡ ਆਫ਼ ਪੰਜਾਬ-ਦਾ ਸਪਿਰਟ ਆਫ਼ ਵਿਸਾਖੀ’ ਪੁਸਤਕ ਜਾਰੀ ਅਗਲੀ ਖ਼ਬਰ ਸਾਂਝੇ ਕਿਸਾਨ-ਮਜ਼ਦੂਰ, ਆਂਗਣਵਾੜੀ ਵਰਕਰ ਅੰਦੋਲਨ ਤਹਿਤ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ
Ad Position 24