11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਵਲੋਂ ‘ਵ੍ਹੀਟ ਫੀਲਡ ਆਫ਼ ਪੰਜਾਬ-ਦਾ ਸਪਿਰਟ ਆਫ਼ ਵਿਸਾਖੀ’ ਪੁਸਤਕ ਜਾਰੀ

ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਲਈ ਮਹੱਤਵਪੂਰਨ ਪੁਸਤਕ ‘ਵ੍ਹੀਟ ਫੀਲਡ ਆਫ਼ ਪੰਜਾਬ-ਦਾ ਸਪਿਰਟ ਆਫ਼ ਵਿਸਾਖੀ’ ਜਾਰੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਲਈ ਮਹੱਤਵਪੂਰਨ ਪੁਸਤਕ ‘ਵ੍ਹੀਟ ਫੀਲਡ ਆਫ਼ ਪੰਜਾਬ-ਦਾ ਸਪਿਰਟ ਆਫ਼ ਵਿਸਾਖੀ’ ਜਾਰੀ ਕੀਤੀ ਗਈ। ਇਹ ਪੁਸਤਕ ਹਰਪ੍ਰੀਤ ਸੰਧੂ, ਰਾਜ ਸੂਚਨਾ ਕਮਿਸ਼ਨਰ, ਪੰਜਾਬ ਵਲੋਂ ਲਿਖੀ ਗਈ ਹੈ। ਇਸ ਮੌਕੇ ਡਾ. ਕਰਮਜੀਤ ਸਿੰਘ ਨੇ ਪੁਸਤਕ ਨੂੰ ਪੰਜਾਬ ਦੀ ਖੇਤੀਬਾੜੀ ਵਿਰਾਸਤ ਅਤੇ ਕਣਕ ਦੀਆਂ ਵੱਖ-ਵੱਖ ਕਿਸਮਾਂ ਸੰਬੰਧੀ ਇਕ ਉੱਤਮ ਖੋਜ-ਅਧਾਰਿਤ ਅਧਿਐਨ ਕਰਾਰ ਦਿੰਦਿਆਂ ਕਿਹਾ ਕਿ ਇਹ ਪੁਸਤਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਕਸਿਤ ਕੀਤੀਆਂ ਗਈਆਂ ਕਣਕ ਦੀਆਂ 66 ਵੱਖ-ਵੱਖ ਕਿਸਮਾਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਨੇ ਇਸ ਪੁਸਤਕ ਨੂੰ ਤਿਆਰ ਕਰਨ ਲਈ ਹਰਪ੍ਰੀਤ ਸੰਧੂ ਵਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ। ਇਹ ਪ੍ਰਕਾਸ਼ਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਨਾਲ ਕਣਕ ਦੀਆਂ ਵੱਖ-ਵੱਖ ਕਿਸਮਾਂ ਅਤੇ ਵਿਸਾਖੀ ਨਾਲ ਉਨ੍ਹਾਂ ਦੇ ਸੰਬੰਧ ਨੂੰ ਦਰਸਾਉਂਦੀ ਇਸ ਪੁਸਤਕ ਨੂੰ ਅਕਾਦਮਿਕ ਡੂੰਘਾਈ ਅਤੇ ਪ੍ਰਮਾਣਿਕਤਾ ਪ੍ਰਾਪਤ ਹੁੰਦੀ ਹੈ। ਜ਼ਿਲ੍ਹਾ ਅੰਮ੍ਰਿਤਸਰ ਲਈ ਪੁਸਤਕ ਜਾਰੀ ਕਰਨ ਦਾ ਸਮਾਗਮ ਇਕ ਯਾਦਗਾਰੀ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਡਿਵੀਜ਼ਨ ਦੇ ਸਾਰੇ ਰੇਲਵੇ ਸਟੇਸ਼ਨਾਂ ’ਤੇ ਦੇਸ਼ ਭਗਤੀ ਦੇ ਗੂੰਜ ਰਹੇ ਗੀਤ ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਦੇ ਦਾਅਵੇ ਖੋਖਲੇ; ਸਰਕਾਰੀ ਸਕੂਲਾਂ ’ਚ 25 ਫੀਸਦੀ ਅਧਿਆਪਕ ਅਸਾਮੀਆਂ ਖਾਲੀ-ਵਿਰਕ
Ad Position 24