11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਸਮਰਪਿਤ ਸਮਾਗਮ * ਤੇਜਾ ਸਿੰਘ ਸਮੁੰਦਰੀ ਦੀ ਵਿਰਾਸਤ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ-ਸੰਧੂ * ਅਮਨਦੀਪ ਹਸਪਤਾਲ ਅਤੇ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੇਵਲ ਧਾਲੀਵਾਲ ਵਲੋਂ ਨਾਟਕ ਦਾ ਭਾਵਪੂਰਤ ਮੰਚਨ

ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਬਰਾਬਰੀ, ਸਿੱਖਿਆ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਸੋਚ ਅੱਜ ਵੀ ਓਨੀ ਹੀ ਪ੍ਰਸੰਗਿਕ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

Ad Position 21
No active advertisement
ਸਮਾਗਮ ਦੌਰਾਨ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੂੰ ਸਨਮਾਨਿਤ ਕਰਦੇ ਹੋਏ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨਾਲ ਹਨ ਡਾ. ਅਵਤਾਰ ਸਿੰਘ, ਕੇਵਲ ਧਾਲੀਵਾਲ ਅਤੇ ਹੋਰ ਪਤਵੰਤੇ। ਤਸਵੀਰ-ਨਿਰਮਲ ਸਟੂਡੀਓ 11-08-2026
ਅੰਮ੍ਰਿਤਸਰ, 10 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਬਰਾਬਰੀ, ਸਿੱਖਿਆ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਸੋਚ ਅੱਜ ਵੀ ਓਨੀ ਹੀ ਪ੍ਰਸੰਗਿਕ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਅਤੇ ਯੋਗਦਾਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੰਧੂ ਨੇ ਕਿਹਾ ਕਿ ਆਪਣਾ ਇਤਿਹਾਸ ਜਾਣਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਇਸ ਵਿਚ ਅਜਿਹੇ ਮੁੱਲ ਅਤੇ ਵਿਚਾਰ ਮੌਜੂਦ ਹਨ, ਜੋ ਅੱਜ ਦੇ ਸਮਾਜ ਲਈ ਵੀ ਰਾਹ ਦਸੇਰੇ ਹਨ । ਸਮਾਗਮ ਦੀ ਸ਼ੁਰੂਆਤ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਮੁੱਖ ਮਹਿਮਾਨ ਤਰਨਜੀਤ ਸਿੰਘ ਸੰਧੂ ਅਤੇ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।ਉਨ੍ਹਾਂ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਯੋਗਦਾਨ ਨੂੰ ਯਾਦ ਕਰਦਿਆਂ ਅਜਿਹੇ ਇਤਿਹਾਸਕ ਵਿਸ਼ਿਆਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਹੱਤਤਾ ਉਜਾਗਰ ਕੀਤੀ। ਇਸ ਦੌਰਾਨ ਮੰਚ ਰੰਗਮੰਚ ਵਲੋਂ ਅਯੋਜਿਤ ਅਤੇ ਡਾਇਰੈਕਟਰ ਕੇਵਲ ਧਾਲੀਵਾਲ ਦੁਆਰਾ ਜੀ. ਐਨ. ਡੀ. ਯੂ. ਅਤੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਉਜਾਲਾ ਸਿਗਨਸ ਦੀ ਭਾਈਵਾਲੀ ਵਿਚ ਨਿਰਦੇਸ਼ਿਤ ਨਾਟਕ ਦਾ ਭਾਵਭੂਰਤ ਮੰਚਨ ਕੀਤਾ ਗਿਆ । ਇਸ ਮੌਕੇ ਬੋਲਦਿਆਂ, ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਅਮਨਦੀਪ ਹਸਪਤਾਲ ਦੇ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਮਹਾਨ ਸ਼ਖਸੀਅਤਾਂ ਦੀਆਂ ਕਹਾਣੀਆਂ ਅਤੇ ਮੁੱਲਾਂ ਨੂੰ ਨੌਜਵਾਨ ਪੀੜ੍ਹੀ ਤੱਕ ਥੀਏਟਰ ਵਰਗੇ ਅਰਥਪੂਰਨ ਅਤੇ ਦਿਲਚਸਪ ਮਾਧਿਅਮਾਂ ਰਾਹੀਂ ਪਹੁੰਚਾਉਣਾ ਸੀ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਐੱਚ. ਐੱਸ. ਸੈਣੀ, ਰਜਿਸਟਰਾਰ ਕੇ. ਐੱਸ. ਚਾਹਲ, ਅਮਨਦੀਪ ਹਸਪਤਾਲ ਤੋਂ ਡਾ. ਅਵਤਾਰ ਸਿੰਘ ਅਤੇ ਨਾਟਕਕਾਰ ਕੇਵਲ ਧਾਲੀਵਾਲ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸ. ਤੇਜਾ ਸਿੰਘ ਸਮੁੰਦਰੀ ਦੇ ਜੀਵਨ ਅਤੇ ਉਸ ਦੌਰ ਦੀਆਂ ਇਤਿਹਾਸਕ ਘਟਨਾਵਾਂ ਨਾਲ ਸੰਬੰਧਿਤ ਦੁਰਲੱਭ ਅਤੇ ਯਾਦਗਾਰੀ ਤਸਵੀਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਗਈ। ਪ੍ਰਦਰਸ਼ਨੀ ਵਿਚ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਕਈ ਇਤਿਹਾਸਕ ਤਸਵੀਰਾਂ ਅਤੇ ਮਹੱਤਵਪੂਰਨ ਘਟਨਾਵਾਂ ਦੀਆਂ ਝਲਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ’ਚ ਪਹੁੰਚੇ ਮਹਿਮਾਨਾਂ, ਵਿਦਿਆਰਥੀਆਂ ਅਤੇ ਦਰਸ਼ਕਾਂ ਦਾ ਵਿਸ਼ੇਸ਼ ਧਿਆਨ ਖਿੱਚਿਆ ਉਪਰੰਤ ਤੇਜਾ ਸਿੰਘ ਸਮੁੰਦਰੀ ਦੇ ਜੀਵਨ ’ਤੇ ਆਧਾਰਿਤ ਨਾਟਕ ਪੇਸ਼ ਕੀਤਾ ਗਿਆ, ਜਿਸ ਦੀ ਨਿਰਦੇਸ਼ਨਾ ਪ੍ਰਸਿੱਧ ਰੰਗਕਰਮੀ ਕੇਵਲ ਧਾਲੀਵਾਲ ਨੇ ਕੀਤੀ।ਅੰਤ ’ਚ ਤਰਨਜੀਤ ਸਿੰਘ ਸੰਧੂ ਤੋਂ ਇਲਾਵਾ ਨਾਟਕ ’ਚ ਵੱਖ-ਵੱਖ ਭੂਮਿਕਾਵਾਂ ਨਿਭਾਉਣ ਵਾਲੇ ਕਲਾਕਾਰਾਂ ਅਤੇ ਨਾਟਕ ਦੇ ਨਿਰਦੇਸ਼ਕ ਕੇਵਲ ਧਾਲੀਵਾਲ ਨੂੰ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ’ਚ ਕੇਵਲ ਦੂਸ਼ਣਬਾਜੀ ਹੀ ਰਹੀ ਭਾਰੂ, ਲੋਕਾਂ ਦੇ ਮੁੱਦੇ ਗਾਇਬ-ਸੱਚਰ ਅਗਲੀ ਖ਼ਬਰ 500 ਕਰੋੜ ਦੀ ਠੱਗੀ ਮਾਮਲਾ: ਪੀੜਤਾਂ ਦੇ ਹੱਕ ’ਚ ਨਿੱ­ਤਰਿਆ ਸੰਯੁਕਤ ਕਿਸਾਨ ਮੋਰਚਾ 13 ਨੂੰ ਗੋਲਡਨ ਗੇਟ ਘੇਰਨ ਦੀ ਚਿਤਾਵ...
Ad Position 24