ਚੌਥੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਮੇਟੀ ਵਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਾਉਣ ਸੰਬੰਧੀ ਇਕੱਤਰਤਾ
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) -ਸ੍ਰੀ ਗੁਰੂ ਰਾਮਦਾਸ ਪ੍ਰਕਾਸ਼ ਪੁਰਬ ਕਮੇਟੀ ਦੀ ਜ਼ਰੂਰੀ ਇਕੱਤਰਤਾ ਸਥਾਨਕ ਭਾਈ ਨੰਦ ਲਾਲ ਹਾਲ, ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਪ੍ਰਧਾਨ ਡਾ. ਆਤਮਜੀਤ ਸਿੰਘ ਬਸਰਾ ਦੀ ਰਹਿਨੁਮਾਈ ਹੇਠ ਹੋਈ ।
ਅੰਮ੍ਰਿਤਸਰ, 10 ਅਗਸਤ (ਜਸਵੰਤ ਸਿੰਘ ਜੱਸ) -ਸ੍ਰੀ ਗੁਰੂ ਰਾਮਦਾਸ ਪ੍ਰਕਾਸ਼ ਪੁਰਬ ਕਮੇਟੀ ਦੀ ਜ਼ਰੂਰੀ ਇਕੱਤਰਤਾ ਸਥਾਨਕ ਭਾਈ ਨੰਦ ਲਾਲ ਹਾਲ, ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਪ੍ਰਧਾਨ ਡਾ. ਆਤਮਜੀਤ ਸਿੰਘ ਬਸਰਾ ਦੀ ਰਹਿਨੁਮਾਈ ਹੇਠ ਹੋਈ । ਜਿਸ ’ਚ ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰੂ ਨਗਰੀ ਦੇ ਸਕੂਲੀ ਬੱਚਿਆਂ ਦੇ ਵੱਖ-ਵੱਖ ਪ੍ਰਕਾਰ ਦੇ ਧਾਰਮਿਕ ਮੁਕਾਬਲੇ ਕਰਾਉਣ ਦਾ ਫ਼ੈਸਲਾ ਕੀਤਾ ਗਿਆ। ਡਾ: ਬਸਰਾ ਤੇ ਗੁਰਬਖਸ਼ ਸਿੰਘ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਬੰਧੀ ਭਾਸ਼ਣ ਮੁਕਾਬਲਾ 14 ਅਕਤੂਬਰ ਨੂੰ ਭਾਈ ਨੰਦ ਲਾਲ ਹਾਲ, ਸੈਂਟਰਲ ਖਾਲਸਾ ਯਤੀਮਖਾਨਾ ਪੁਤਲੀਘਰ, ਕਾਵਿ ਉਚਾਰਨ ਮੁਕਾਬਲਾ 16 ਅਕਤੂਬਰ ਨੂੰ ਖਾਲਸਾ ਕਾਲਜ ਗਰਲਜ਼ ਸੀ. ਸੈ. ਸਕੂਲ ਵਿਖੇ, ਧਾਰਮਿਕ ਗਿਆਨ ਪਰਖ ਮੁਕਾਬਲਾ 19 ਅਕਤੂਬਰ ਨੂੰ ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ, ਸਮੂਹ ਗਾਣ ਮੁਕਾਬਲਾ 21 ਅਕਤੂਬਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਬੀ-ਬਲਾਕ, ਰਣਜੀਤ ਐਵੀਨਿਊ, ਸ਼ਬਦ ਕੀਰਤਨ ਮੁਕਾਬਲਾ 23 ਅਕਤੂਬਰ ਨੂੰ ਭਾਈ ਨੰਦ ਲਾਲ ਹਾਲ, ਸੈਂਟਰਲ ਖਾਲਸਾ ਯਤੀਮਖਾਨਾ ਵਿਖੇ ਕਰਵਾਏ ਜਾਣਗੇ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ 1 ਨਵੰਬਰ ਦੀ ਸ਼ਾਮ 5.30 ਵਜੇ ਵਿਰਸਾ ਵਿਹਾਰ, ਗਾਂਧੀ ਗਰਾਉਂਡ ਵਿਖੇ ਹੋਵੇਗਾ, ਜਿਸ ਵਿਚ ਨਾਮਵਰ ਸ਼ਖਸੀਅਤਾਂ ਨੂੰ ਸੇਵਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਪਰੰਤ ਸਵ: ਪ੍ਰਿੰ. ਜੇ. ਐੱਸ. ਬਾਵਾ ਦੁਆਰਾ ਰਚਿਤ ਨਾਟਕ ‘ਕਰਮੀ ਆਪੋ ਆਪਣੀ’ ਖੇਡਿਆ ਜਾਵੇਗਾ। ਇਕੱਤਰਤਾ ਦੌਰਾਨ ਨਰਿੰਦਰਜੀਤ ਸਿੰਘ ਆਰਕੀਟੈਕਟ, ਲਖਵਿੰਦਰ ਸਿੰਘ ਢਿੱਲੋਂ, ਸੁਰਿੰਦਰ ਸਿੰਘ ਸੋਹਲ, ਪ੍ਰਿੰ. ਦਰਸ਼ਨ ਸਿੰਘ ਸੰਧੂ, ਗੁਰਬਖ਼ਸ਼ ਸਿੰਘ ਬੱਗਾ, ਜੋਗਿੰਦਰ ਸਿੰਘ ਟੰਡਨ, ਰਾਜਿੰਦਰ ਸਿੰਘ ਰਾਹੀ, ਗੁਰਪ੍ਰੀਤ ਸਿੰਘ ਅਜਨਾਲਾ, ਡਾ. ਰਾਕੇਸ਼ ਕੁਮਾਰ, ਸੰਤੋਖ ਸਿੰਘ ਸੰਧੂ, ਕੁਲਵੰਤ ਸਿੰਘ ਗੁਗਨਾਨੀ, ਜਸਪ੍ਰੀਤ ਕੌਰ, ਤਜਿੰਦਰ ਸਿੰਘ, ਜਗਦੀਸ਼ ਸਿੰਘ, ਜੋਗਿੰਦਰ ਸਿੰਘ ਭਾਰਤੀ ਆਦਿ ਕਾਰਜਕਾਰਨੀ ਮੈਂਬਰ ਵੀ ਹਾਜ਼ਰ ਸਨ।