10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਮਨਾਇਆ ਗਿਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 10 ਅਗਸਤ (ਹਰਮਿੰਦਰ ਸਿੰਘ)-ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਇਸ ਮੇਲੇ ਦੀ ਵਿਲੱਖਣਤਾ ਇਹ ਸੀ ਕਿ ਤੀਆਂ ਦੇ ਨਾਲ ਨਾਲ ਆਦਮੀਆਂ ਨੇ ਵੀ ਉਨ੍ਹਾਂ ਦੇ ਇਸ ਤਿਉਹਾਰ ਵਿਚ ਬਰਾਬਰ ਯੋਗਦਾਨ ਪਾਇਆ ਅਤੇ ਗਿੱਧੇ ਤੇ ਭੰਗੜੇ ਨਾਲ ਰੰਗ ਬੰਨ੍ਹਿਆ ।

Ad Position 21
No active advertisement
ਅਜੀਤ ਡੈਸਕ 11-08-2026
ਅੰਮ੍ਰਿਤਸਰ, 10 ਅਗਸਤ (ਹਰਮਿੰਦਰ ਸਿੰਘ)-ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਇਸ ਮੇਲੇ ਦੀ ਵਿਲੱਖਣਤਾ ਇਹ ਸੀ ਕਿ ਤੀਆਂ ਦੇ ਨਾਲ ਨਾਲ ਆਦਮੀਆਂ ਨੇ ਵੀ ਉਨ੍ਹਾਂ ਦੇ ਇਸ ਤਿਉਹਾਰ ਵਿਚ ਬਰਾਬਰ ਯੋਗਦਾਨ ਪਾਇਆ ਅਤੇ ਗਿੱਧੇ ਤੇ ਭੰਗੜੇ ਨਾਲ ਰੰਗ ਬੰਨ੍ਹਿਆ । ਪੰਜਾਬੀ ਸਭਿਆਚਾਰ ਪਹਿਰਾਵੇ ਵਿਚ ਸੱਜੀਆਂ ਤੀਆਂ ਵਲੋਂ ਪੰਜਾਬੀ ਲੋਕ ਨਾਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਮਾਗਮ ਵਿਚ ਮੌਜੂਦ ਔਰਤਾਂ ਅਤੇ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਮੌਕੇ ’ਤੇ ਸੰਬੋਧਨ ਕਰਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਪ੍ਰੋ: ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਸਭਿਆਚਾਰਕ ਮੇਲੇ ਸਾਨੂੰ ਆਪਣੇ ਸਭਿਆਚਾਰ ਨਾਲ ਜੋੜ ਕੇ ਰੱਖਦੇ ਹਨ ਅਤੇ ਅਜੋਕੀ ਪੀੜ੍ਹੀ ਵੀ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੁੰਦੀ ਹੈ। ਇਸ ਦੌਰਾਨ ਮਟਿਆਰਾ ਵਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਚਰਖਾ ਕੱਤ ਕੇ ਆਪਣੇ ਵਿਰਸੇ ਦੀ ਪਹਿਚਾਣ ਨੂੰ ਬਿਆਨ ਕੀਤਾ । ਇਸ ਉਪਰੰਤ ਪੁਰਸ਼ਾਂ ਵਲੋਂ ਭੰਗੜੇ ਦੀ ਸ਼ਾਨਦਾਰੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਈ ਮੌਜੂਦਾ ਅਤੇ ਸਾਬਕਾ ਪ੍ਰੋਫੈਸਰਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਸੀਨੀਅਰ ਅਧਿਕਾਰੀ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਅਜੀਤ ਵਿਦਿਆਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰੀਨ ਡੇ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਪ੍ਰਦੀਪ ਸਿੰਘ ਭਲਾਈਪੁਰ ਨੇ ਕੀਤੇ ਪਿੰਡਾਂ ’ਚ ਤੂਫ਼ਾਨੀ ਦੌਰੇ
Ad Position 24