10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਾਸ਼ ਯਾਦਗਾਰੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜਨ ਦੀ ਘਟਨਾ ਦੀ ਨਿਖੇਧੀ

ਰਾਮ ਤੀਰਥ, 10 ਅਗਸਤ (ਧਰਵਿੰਦਰ ਸਿੰਘ ਔਲਖ)- ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਅੰਮ੍ਰਿਤਸਰ, ਇਕਾਈ ਮਜੀਠਾ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਫੋਕਲੋਰ ਰਿਸਰਚ ਅਕੈਡਮੀ ਅੰਮ੍ਰਿਤਸਰ ਅਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਆਗੂਆਂ ਨੇ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਉਨ੍ਹਾਂ ਦੇ ਸਾਥੀ ਹੰਸ ਰਾਜ ਦੀ ਯਾਦ ਵਿਚ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਵਲੋਂ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਉਸਾਰੇ ਗਏ ਯਾਦਗਾਰੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜਨ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ । ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਮੁਖਤਾਰ ਗਿੱਲ, ਸਤਨਾਮ ਜੱਸੜ, ਕਮਲ ਗਿੱਲ , ਹਰਜੀਤ ਸਿੰਘ ਸਰਕਾਰੀਆ, ਹਰੀਸ਼ ਸਾਬਰੀ, ਸੁਖਬੀਰ ਸਿੰਘ ਭੁੱਲਰ ਅਤੇ ਡਾ.

Ad Position 21
No active advertisement
ਅਜੀਤ ਡੈਸਕ 11-08-2026
ਰਾਮ ਤੀਰਥ, 10 ਅਗਸਤ (ਧਰਵਿੰਦਰ ਸਿੰਘ ਔਲਖ)- ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਅੰਮ੍ਰਿਤਸਰ, ਇਕਾਈ ਮਜੀਠਾ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਫੋਕਲੋਰ ਰਿਸਰਚ ਅਕੈਡਮੀ ਅੰਮ੍ਰਿਤਸਰ ਅਤੇ ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਦੇ ਆਗੂਆਂ ਨੇ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਉਨ੍ਹਾਂ ਦੇ ਸਾਥੀ ਹੰਸ ਰਾਜ ਦੀ ਯਾਦ ਵਿਚ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਵਲੋਂ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਉਸਾਰੇ ਗਏ ਯਾਦਗਾਰੀ ਕੰਪਲੈਕਸ ਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜਨ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ । ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਮੁਖਤਾਰ ਗਿੱਲ, ਸਤਨਾਮ ਜੱਸੜ, ਕਮਲ ਗਿੱਲ , ਹਰਜੀਤ ਸਿੰਘ ਸਰਕਾਰੀਆ, ਹਰੀਸ਼ ਸਾਬਰੀ, ਸੁਖਬੀਰ ਸਿੰਘ ਭੁੱਲਰ ਅਤੇ ਡਾ. ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਅਵਤਾਰ ਪਾਸ਼ ਦੀ ਯਾਦ ਨਾਲ ਜੁੜਿਆ ਇਹ ਯਾਦਗਾਰੀ ਕੰਪਲੈਕਸ ਪੰਜਾਬ ਦੀ ਸਾਹਿਤਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ । ਇਸ ਦੇ ਮੁੱਖ ਦਰਵਾਜ਼ੇ ਦਾ ਤਾਲਾ ਤੋੜਨਾ ਬੇਹੱਦ ਨਿੰਦਣਯੋਗ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟੀਆ ਕਾਰਵਾਈ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸਤਨਾਮ ਸਿੰਘ ਔਲਖ, ਬਲਦੇਵ ਸਿੰਘ ਕੰਬੋ, ਯੁੱਧਵੀਰ ਸਿੰਘ ਔਲਖ, ਗੋਪਾਲ ਸਿੰਘ ਨਿਮਾਣਾ, ਦਿਲਬਾਗ ਸਿੰਘ ਸਰਕਾਰੀਆ, ਕੁਲਵੰਤ ਸਿੰਘ ਕੰਤ, ਨਰਿੰਦਰ ਸਿੰਘ ਯਾਤਰੀ, ਰਾਜ ਚੋਗਾਵਾਂ, ਪ੍ਰਗਟ ਸਿੰਘ ਔਲਖ, ਕੁਲਵਿੰਦਰ ਸਿੰਘ ਅਨੰਦ, ਇਤਿਹਾਸਕਾਰ ਏ.ਐੱਸ. ਦਲੇਰ, ਗੁਰਜਿੰਦਰ ਸਿੰਘ ਬਗਿਆੜੀ, ਜਗਰੂਪ ਸਿੰਘ ਐਮਾਂ, ਸੁਖਵੰਤ ਚੇਤਨਪੁਰੀ, ਮਹਾਂਬੀਰ ਸਿੰਘ ਗਿੱਲ, ਓਮ ਪ੍ਰਕਾਸ਼ ਭਗਤ, ਰਮੇਸ਼ ਕੁਮਾਰ ਜਾਨੂ, ਨਿਰੰਜਨ ਸਿੰਘ ਗਿੱਲ ਆਦਿ ਨੇ ਵੀ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹਿੰਮਤ ਸਿੰਘ ਸੰਧੂ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਿੰਡ ਸਿੰਘਪੁਰਾ ਵਿਖੇ 5 ਮੈਂਬਰੀ ਕਮੇਟੀ ਦਾ ਗਠਨ
Ad Position 24