10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੈਂਗਸਟਰ ਜੋਬਨਜੀਤ ਬਿੱਲਾ ਮਾਂਗਾ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ’ਚ ਕੀਤਾ ਪੇਸ਼

ਗੈਂਗਸਟਰ ਜੋਬਨਜੀਤ ਬਿੱਲਾ ਮਾਂਗਾ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ’ਚ ਕੀਤਾ ਪੇਸ਼

Ad Position 21
No active advertisement
ਅਜੀਤ ਡੈਸਕ 11-08-2026

ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਚਾਰ ਕਤਲ ਵਰਗੇ ਸੰਗੀਨ ਅਪਰਾਧਾਂ ਸਮੇਤ 25 ਤੋਂ ਵੱਧ ਵੱਖ-ਵੱਖ ਮੁਕੱਦਮਿਆਂ ’ਚ ਲੋੜੀਂਦੇ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਮਾਂਗਾ ਨੂੰ 4 ਅਗਸਤ ਨੂੰ ਥਾਣਾ ਬਿਆਸ ਦੀ ਪੁਲਿਸ ਨੇ ਬਾਬਾ ਬਕਾਲਾ ਸਾਹਿਬ ਦੀ ਅਦਾਲਤ ’ਚ ਪੇਸ਼ ਕਰਕੇ 6 ਦਿਨਾਂ ਪੁਲਿਸ ਰਿਮਾਂਡ ਲਿਆ ਸੀ, ਅੱਜ ਰਿਮਾਂਡ ਖਤਮ ਹੋਣ ਪਿੱਛੋਂ ਅੱਜ ਦੁਬਾਰਾ ਥਾਣਾ ਬਿਆਸ ਦੀ ਪੁਲਿਸ ਨੇ ਥਾਣਾ ਮੁਖੀ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਦੁਪਹਿਰ, ਗੈਂਗਸਟਰ ਜੋਬਨਜੀਤ ਬਿੱਲਾ ਮਾਂਗਾ ਨੂੰ ਪੁਲਿਸ ਨੇ ਐੱਸ.ਡੀ.ਜੇ.ਐੱਮ. ਬਾਬਾ ਬਕਾਲਾ ਸਾਹਿਬ  ਜਸਪ੍ਰੀਤ ਸਿੰਘ ਦੀ ਅਦਾਲਤ ’ਚ ਕੀਤਾ ਪੇਸ਼ ਕੀਤਾ । ਇਸ ਦੌਰਾਨ ਥਾਣਾ ਮਹਿਤਾ ਦੀ ਪੁਲਿਸ ਨੇ ਥਾਣਾ ਮੁਖੀ ਸਿਮਰਨਜੀਤ ਕੌਰ ਦੀ ਅਗਵਾਈ ਹੇਠ ਅਦਾਲਤ ’ਚ ਪੇਸ਼ ਹੁੰਦਿਆਂ ਦੋਸ਼ੀ ਦਾ 6 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ । ਜੋਬਨਜੀਤ ਬਿੱਲਾ ਮਾਂਗਾ ਵਲੋਂ ਅਦਾਲਤ ਵਿਚ ਬਚਾਅ ਪੱਖ ਦੇ ਵਕੀਲ ਐਡਵੋਕੇਟ ਗੋਬਿੰਦ ਸਿੰਘ ਰੰਧਾਵਾ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਲਵ ਨੇ ਦੱਸਿਆ ਕਿ ਗੈਂਗਸਟਰ ਖਿ਼ਲਾਫ਼ ਥਾਣਾ ਬਿਆਸ ਵਿਖੇ ਸੰਨ 2023 ’ਚ ਸਠਿਆਲਾ ਵਿਖੇ ਹੋਏ ਜਰਨੈਲ ਸਿੰਘ ਜੈਲਾ ਨਾਂਅ ਦੇ ਵਿਅਕਤੀ ਦੇ ਕਤਲ ਕੇਸ ਸੰਬੰਧੀ ਮੁਕੱਦਮਾ ਨੰ: 94, ਧਾਰਾ 302 ਤਹਿਤ ਇਕ ਮਾਮਲਾ ਦਰਜ ਸੀ ਅਤੇ ਪਿਛਲੇ ਸਮੇਂ ਦੌਰਾਨ ਥਾਣਾ ਬਿਆਸ ਦੀ ਪੁਲਿਸ ਨੇ ਪਹਿਲਾਂ 27 ਜੁਲਾਈ ਨੂੰ 8 ਦਿਨ ਦਾ ਅਤੇ ਫਿਰ 4 ਅਗਸਤ ਨੂੰ 6 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ । ਅੱਜ ਰਿਮਾਂਡ ਖਤਮ ਹੋਣ ਪਿੱਛੋਂ ਜਦੋਂ ਬਿੱਲਾ ਮਾਂਗਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਇੱਥੋਂ ਥਾਣਾ ਮਹਿਤਾ ਦੀ ਪੁਲਿਸ ਵਲੋਂ ਥਾਣਾ ਮੁਖੀ ਸਿਮਰਨਜੀਤ ਕੌਰ ਦੀ ਅਗਵਾਈ ਹੇਠ  ਅਦਾਲਤ ਵਿਚ ਪ੍ਰੋਡਕਸ਼ਨ ਵਾਰੰਟ ਦੀ ਅਰਜੀ ਦਿੱਤੀ ਗਈ (ਜੋ ਕਿ ਮੁਕੱਦਮਾ ਨੰ: 55, ਸੰਨ 2024 ਨਾਲ ਸੰਬੰਧਿਤ ਹੈ) ਤਹਿਤ ਉਸ ਦਾ 6 ਦਿਨਾਂ ਦਾ ਰਿਮਾਂਡ ਹਾਸਿਲ  ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਸਮਾਜ ਦਾ ਹਮੇਸ਼ਾ ਮੋਦੀ ਸਰਕਾਰ ਵਲੋਂ ਉਡਾਇਆ ਜਾਂਦਾ ਹੈ ਮਜ਼ਾਕ-ਵਿਜੈ ਪੰਡੋਰੀ ਅਗਲੀ ਖ਼ਬਰ 15 ਅਗਸਤ ਦੇ ਮੱਦੇਨਜ਼ਰ ਰਾਜ ਭਰ ’ਚ ਸੁਰਖਿਆ ਪ੍ਰਬੰਧ ਚੌਕਸ, ਡੀ.ਜੀ.ਪੀ. ਅੰਮ੍ਰਿਤਸਰ ਪੁੱਜੇ
Ad Position 24