ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਤੀਆਂ ਤਿਉਹਾਰ ਮਨਾਇਆ
ਅੰਮ੍ਰਿਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਕਿਰਨਜੀਤ ਬੱਲ ਦੀ ਯੋਗ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।
ਅੰਮ੍ਰਿਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਕਿਰਨਜੀਤ ਬੱਲ ਦੀ ਯੋਗ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ‘ਚ ਸਾਬਕਾ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਾਡੀ ਜ਼ਿੰਦਗੀ ’ਚ ਮੇਲਿਆਂ ਅਤੇ ਤਿਉਹਾਰਾਂ ਦਾ ਖ਼ਾਸ ਮਹੱਤਵ ਹੈ, ਇਹ ਮਨੁੱਖ ਨੂੰ ਉਤਸ਼ਾਹ ਬਖ਼ਸ਼ਦੇ ਹਨ । ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਲੋਕ-ਗੀਤਾਂ ਅਤੇ ਲੋਕ-ਨਾਚਾਂ ਦੀ ਪੇਸ਼ਕਾਰੀ ਕਰਕੇ ਤੀਆਂ ਦੇ ਤਿਉਹਾਰ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਕਿਰਨਜੀਤ ਬੱਲ ਨੇ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਹੋਇਆਂ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਅਤੇ ਆਪਸੀ ਰਿਸ਼ਤਿਆਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਦਾ ਸਫ਼ਲ ਆਯੋਜਨ ਡਾ. ਸਤਿੰਦਰ ਕੌਰ ਤੇ ਡਾ. ਸਰਘੀ ਦੁਆਰਾ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਡਾ. ਪੂਜਾ ਦੁਆਰਾ ਬਾਖ਼ੂਬੀ ਨਿਭਾਈ ਗਈ।