12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡਾ. ਇੰਦਰਜੀਤ ਕੌਰ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਰਤਨ ਦੇਣ ਲਈ ਚਿੱਠੀ ਲਿਖਣ ਵਾਸਤੇ ਸੰਤ ਸੀਚੇਵਾਲ ਦਾ ਧੰਨਵਾਦ

ਮਾਨਾਂਵਾਲਾ, 11 ਅਗਸਤ (ਗੁਰਦੀਪ ਸਿੰਘ ਨਾਗੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਮਾਨਵਤਾ ਦੇ ਪੁੰਜ, ਯੁੱਗਪੁਰਸ਼ ਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕਰਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ 5 ਅਗਸਤ ਨੂੂੰ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਮੌਕੇ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ। ਇਹ ਪ੍ਰਗਟਾਵਾ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਡਾ.

Ad Position 21
No active advertisement
ਅਜੀਤ ਡੈਸਕ 12-08-2026
ਮਾਨਾਂਵਾਲਾ, 11 ਅਗਸਤ (ਗੁਰਦੀਪ ਸਿੰਘ ਨਾਗੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਮਾਨਵਤਾ ਦੇ ਪੁੰਜ, ਯੁੱਗਪੁਰਸ਼ ਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕਰਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ 5 ਅਗਸਤ ਨੂੂੰ ਭਗਤ ਪੂਰਨ ਸਿੰਘ ਦੀ 34ਵੀਂ ਬਰਸੀ ਮੌਕੇ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ। ਇਹ ਪ੍ਰਗਟਾਵਾ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ ਤਾਂ ਪਤਾ ਲੱਗਾ ਹੈ ਕਿ ਰਾਜ ਸਭਾ ਮੈਂਬਰ ਸ੍ਰੀ ਵਿਕਰਮ ਸਾਹਨੀ ਨੇ ਵੀ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਭਗਤ ਪੂਰਨ ਸਿੰਘ ਨੂੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਪ੍ਰਰਮਾਤਮਾ ਦਾ ਕ੍ਰਿਸ਼ਮਾ ਹੈ ਕਿ ਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਵਲੋਂ ਭਗਤ ਪੂਰਨ ਸਿੰਘ, ਜਿਨ੍ਹਾਂ ਦਾ ਸਾਰਾ ਜੀਵਨ ਮਨੁੱਖਤਾ ਦੀ ਨਿਸ਼ਕਾਮ ਸੇਵਾ ਕੀਤੀ ਤੇ ਆਖ਼ਰੀ ਸਾਹਾਂ ਤੱਕ ਜਿੱਥੇ ਪਿਆਰਾ ਸਿੰਘ ਦਾ ਸਾਥ ਨਹੀਂ ਛੱਡਿਆ, ਉਥੇ ਬੀਮਾਰਾਂ, ਬਜ਼ੁਰਗਾਂ, ਬੇਸਹਾਰਾ, ਅਪਾਹਜਾਂ ਤੇ ਲੋੜਵੰਦਾਂ ਦੀ ਸੇਵਾ ਕੀਤੀ, ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਗਤ ਪੂਰਨ ਸਿੰਘ ਦੀ 100 ਸਾਲਾ ਜਨਮ ਸ਼ਤਾਬਦੀ ਮੌਕੇ ਸਾਲ 2004 ਵਿਚ ਪਿੰਗਲਵਾੜਾ ਸੰਸਥਾ ਵਲੋਂ ਸਮਾਜ ਸੇਵਾ ਵਿਚ ਵੱਡਮੁਲਾ ਯੋਗਦਾਨ ਪਾਉਣ ਬਦਲੇ ਭਗਤ ਪੂਰਨ ਸਿੰਘ ਮਾਨਵ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ । ਡਾ. ਇੰਦਰਜੀਤ ਕੌਰ ਨੇ ਆਖਿਆ ਕਿ ਭਾਰਤ ਸਰਕਾਰ ਵਲੋਂ ਜੇਕਰ ਭਗਤ ਪੂਰਨ ਸਿੰਘ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਤਾਂ ਇਹ ਜਿਥੇ ਪਿੰਗਲਵਾੜਾ ਸੰਸਥਾ ਲਈ ਮਾਣ ਵਾਲੀ ਗੱਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਲੀਗਲ ਬਿਊਟੀ ਅਕੈਡਮੀ ਦੀ 9ਵੀਂ ਬ੍ਰਾਂਚ ਦਾ ਉਦਘਾਟਨ ਅਗਲੀ ਖ਼ਬਰ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਮੌਕੇ ਬੱਚਿਆਂ ਦੇ ਨਾਲ ਮੁੱਖ ਅਧਿਆਪਕ ਰਾਮ ਸਿੰਘ ਤੇ ਸਮੂਹ ਸਟਾਫ਼। ਸਰਕਾਰੀ ਐਲੀਮੈਂ...
Ad Position 24