11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ ਵਿਖੇ ਟੈਲੈਂਟ ਹੰਟ ਮੁਕਾਬਲਾ-2026 ਕਰਵਾਇਆ

ਅੰਮ੍ਰਿਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਟੈਲੈਂਟ ਹੰਟ ਮੁਕਾਬਲਾ-2026 ਬੜੇ ਉਤਸ਼ਾਹ ਨਾਲ ਕਰਵਾਇਆ ਗਿਆ।

Ad Position 21
No active advertisement
ਮੁੱਖ ਮਹਿਮਾਨ ਗੌਤਮ ਬੇਰੀ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ, ਨਾਲ ਸ੍ਰੀਮਤੀ ਨੀਰਾ ਬੇਰੀ। ਤਸਵੀਰ : ਨਿਰਮਲ ਸਟੂਡੀਓ 12-08-2026
ਅੰਮ੍ਰਿਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਟੈਲੈਂਟ ਹੰਟ ਮੁਕਾਬਲਾ-2026 ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ ਪ੍ਰਤਿਭਾ ਨੂੰ ਖੋਜਣ, ਨਿਖਾਰਨ ਅਤੇ ਪੇਸ਼ ਕਰਨ ਲਈ ਇਕ ਸ਼ਾਨਦਾਰ ਅਤੇ ਵੱਕਾਰੀ ਮੰਚ ਪ੍ਰਦਾਨ ਕੀਤਾ। ਇਸ ਮੌਕੇ ਆਈ.ਸੀ.ਐਮ. (ਇੰਸਟੀਚਿਊਟ ਆਫ ਕਾਮਰਸ ਐਂਡ ਮੈਥਸ) ਅੰਮ੍ਰਿਤਸਰ ਦੇ ਸੰਸਥਾਪਕ ਅਤੇ ਡਾਇਰੈਕਟਰ ਗੌਤਮ ਬੇਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ੍ਰੀਮਤੀ ਨੀਰਾ ਬੇਰੀ ਮੈਨੇਜਿੰਗ ਡਾਇਰੈਕਟਰ ਆਈ.ਸੀ.ਐੱਮ. ਅੰਮ੍ਰਿਤਸਰ ਨੇ ਵਿਸ਼ੇਸ਼ ਮਹਿਮਾਨ ਵਜੋਂ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ। ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ‘ਚ ਬੜੇ ਉਤਸ਼ਾਹ ਨਾਲ ਭਾਗ ਲਿਆ, ਜਿਨ੍ਹਾਂ ‘ਚ ਨਾਨ-ਪਰਕਸ਼ਨ ਸਿਤਾਰ, ਪਰਕਸ਼ਨ ਤਬਲਾ, ਸ਼ਬਦ, ਭਜਨ, ਗ਼ਜ਼ਲ, ਬਾਲੀਵੁੱਡ ਅਤੇ ਲੋਕ ਗਾਇਕੀ, ਗਰੁੱਪ ਡਾਂਸ, ਕਾਵਿ ਉਚਾਰਨ,ਭਾਸ਼ਣ ਪ੍ਰਤੀਯੋਗਤਾ, ਫੈਂਸੀ ਡਰੈੱਸ, ਪੇਂਟਿੰਗ ਅਤੇ ਫੁਲਕਾਰੀ ਆਦਿ ਸ਼ਾਮਲ ਸਨ। ਸੰਗੀਤਕ ਪੇਸ਼ਕਾਰੀਆਂ ਦਾ ਇਕ ਵਿਸ਼ੇਸ਼ ਆਕਰਸ਼ਣ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ‘ਵਾਇਸ ਆਫ ਪੰਜਾਬ’ (ਪੀ.ਟੀ.ਸੀ. ਪੰਜਾਬੀ) ਦੇ ਫਾਈਨਲਿਸਟ, ‘ਸਾਰੇਗਾਮਾਪਾ ਲਿਟਲ ਚੈਂਪਸ-2014’ ਦੇ ਜੇਤੂ ਅਤੇ ‘ ਇੰਡੀਅਨ ਆਈਡਲ ਸੀਜ਼ਨ-11’ ਦੇ ਪਹਿਲੇ ਰਨਰ-ਅੱਪ ਰਹਿ ਚੁੱਕੇ ਰਿਧਮ ਕਲਿਆਣ ਦੀ ਹਾਜ਼ਰੀ ਰਹੀ। ਜੇਤੂਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਮਹਿਮਾਨਾਂ, ਜੱਜਾਂ, ਅਧਿਆਪਕਾਂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਕ ਸਮਰੱਥਾ ਨੂੰ ਨਿਡਰ ਹੋ ਕੇ ਖੋਜਣ ਅਤੇ ਕਲਾ, ਸੱਭਿਆਚਾਰ, ਸਾਹਿਤ ਅਤੇ ਸਿਰਜਣਾਤਮਕ ਪ੍ਰਗਟਾਵੇ ਦੇ ਖੇਤਰਾਂ ‘ਚ ਉੱਤਮਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਪ੍ਰਧਾਨ ਢਿੱਲੋਂ ਨਾਲ ਮੁਲਾਕਾਤ ਕਰਕੇ ਠੇਕੇਦਾਰ ਨੇ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਕ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਾ ਵਿਦਿਆਰਥੀ ਮਯੰਕ ਛੋਟੀ ਉਮਰੇ ਬਣਿਆ ਉੱਦਮੀ
Ad Position 24