12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਗੋਲਡਨ ਗੇਟ ਵਿਖੇ ਪੱਕਾ ਮੋਰਚਾ ਕੀਤਾ ਸਮਾਪਤ

ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਗੋਲਡਨ ਗੇਟ ਵਿਖੇ ਪੱਕਾ ਮੋਰਚਾ ਕੀਤਾ ਸਮਾਪਤ

Ad Position 21
No active advertisement
ਅਜੀਤ ਡੈਸਕ 13-08-2026

ਸੁਲਤਾਨਵਿੰਡ, 12 ਅਗਸਤ (ਗੁਰਨਾਮ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵਲੋਂ ਸਾਬਕਾ ਫੌਜੀਆਂ ਸਮੇਤ ਪੀੜਤ ਲੋਕਾਂ ਨਾਲ ਹੋਈ ਕਰੋੜਾਂ ਰੁਪਏ ਦੀ ਕਥਿਤ ਠੱਗੀ ਦੇ ਮਾਮਲੇ ਨੂੰ ਲੈ ਕੇ 6 ਅਗਸਤ ਤੋਂ ਗੋਲਡਨ ਗੇਟ ਨੇੜੇ ਲਗਾਇਆ ਗਿਆ ਪੱਕਾ ਮੋਰਚਾ ਅੱਜ ਪ੍ਰਸ਼ਾਸਨ ਵਲੋਂ ਦਿੱਤੇ ਭਰੋਸੇ ਮਗਰੋਂ ਸਮਾਪਤ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਹੀਰਾ ਸਿੰਘ ਨੇ ਦੱਸਿਆ ਕਿ ਮੋਰਚੇ ਵਲੋਂ 13 ਅਗਸਤ ਨੂੰ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਸੜਕ ਰੋਕਣ ਦੀ ਕਾਲ ਦਿੱਤੀ ਗਈ ਸੀ, ਪਰ ਇਸ ਤੋਂ ਪਹਿਲਾਂ ਹੀ 11 ਅਗਸਤ ਨੂੰ ਪ੍ਰਸ਼ਾਸਨ ਨੇ ਐਮਰਜੈਂਸੀ ਮੀਟਿੰਗ ਬੁਲਾਈ । ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਸਹਿਮਤੀ ਬਣੀ ਕਿ ਇਸ ਮਾਮਲੇ ਵਿਚ ਐਮ.ਡੀ., ਸਮੇਤ ਕੁਝ ਵਿਅਕਤੀਆਂ ਅਤੇ ਭਾਈਵਾਲ ਖ਼ਿਲਾਫ਼ ਅੰਮ੍ਰਿਤਸਰ ਜ਼ਿਲ੍ਹੇ ਵਿਚ ਪਰਚਾ ਦਰਜ ਕੀਤਾ ਗਿਆ ਹੈ । ਇਸ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ’ਚ ਜਿੱਥੇ ਵੀ ਪੀੜਤ ਲੋਕਾਂ ਵਲੋਂ ਦਰਖਾਸਤਾਂ ਦਿੱਤੀਆਂ ਜਾਣਗੀਆਂ, ਉਨ੍ਹਾਂ ‘ਤੇ ਵੀ ਕਾਰਵਾਈ ਕਰਦਿਆਂ 10 ਦਿਨਾਂ ਦੇ ਅੰਦਰ ਪਰਚੇ ਦਰਜ ਕਰਨ ਦਾ ਭਰੋਸਾ ਪ੍ਰਸ਼ਾਸਨ ਵਲੋਂ ਦਿੱਤਾ ਗਿਆ ਹੈ । ਹੀਰਾ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੇ ਕਥਿਤ ਤੌਰ ‘ਤੇ ਭੱਜਣ ਦੀਆਂ ਖ਼ਬਰਾਂ ਦੇ ਮੱਦੇਨਜ਼ਰ ਵੀ ਪ੍ਰਸ਼ਾਸਨ ਵਲੋਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਦਸ ਦਿਨਾਂ ਦੇ ਅੰਦਰ ਅੰਮ੍ਰਿਤਸਰ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲੋੜੀਂਦੀ ਕਾਨੂੰਨੀ ਕਾਰਵਾਈ ਨਾ ਹੋਈ ਤਾਂ ਕਿਸਾਨ ਜਥੇਬੰਦੀਆਂ ਮੁੜ ਸੜਕ ‘ਤੇ ਧਰਨਾ ਲਗਾ ਸਕਦੀਆਂ ਹਨ। ਇਸ ਮੌਕੇ ਏ.ਡੀ.ਸੀ.ਪੀ ਸਿਟੀ ਵਿਸ਼ਾਲਜੀਤ ਸਿੰਘ ਅਤੇ ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਵਲੋਂ ਧਰਨੇ ਵਾਲੀ ਥਾਂ ‘ਤੇ ਪਹੁੰਚ ਕੇ ਕਿਸਾਨ ਆਗੂਆਂ ਅਤੇ ਹਾਜ਼ਰ ਲੋਕਾਂ ਨੂੰ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ । ਇਸ ਤੋਂ ਬਾਅਦ ਹਾਜ਼ਰ ਕਿਸਾਨ ਆਗੂਆਂ ਅਤੇ ਲੋਕਾਂ ਦੀ ਸਹਿਮਤੀ ਨਾਲ ਮੋਰਚਾ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਿਕ ਦੇ ਆਗੂਆਂ ਨਾਲ ਸਲਾਹ-ਮਸ਼ਵਰਾ ਵੀ ਕੀਤਾ ਗਿਆ। ਇਸ ਦੌਰਾਨ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਕੋਟ ਬੁੱਢਾ, ਬਚਿੱਤਰ ਸਿੰਘ ਕੋਟਲਾ, ਸੁਖਜੀਤ ਸਿੰਘ ਹਰਦੋ ਝੰਡੇ, ਗੁਰਵਿੰਦਰ ਸਿੰਘ ਭੰਗੂ, ਬੀ.ਕੇ.ਯੂ. ਦੇ ਸੂਬਾ ਮੀਤ ਪ੍ਰਧਾਨ ਸੁਖਚੈਨ ਸਿੰਘ, ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਬਾਠ, ਪ੍ਰਧਾਨ ਕੁਲਵਿੰਦਰ ਸਿੰਘ ਬਾਠ, ਪ੍ਰਧਾਨ ਦਵਿੰਦਰ ਸਿੰਘ, ਸਤਨਾਮ ਸਿੰਘ, ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵ...
Ad Position 24