14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਥਾਣਾ ਸੁਲਤਾਨਵਿੰਡ ਪੁਲਿਸ ਵਲੋਂ ਇਕ ਨੌਜਵਾਨ 30 ਬੋਰ ਦੇ ਪਿਸਟਲ ਸਮੇਤ ਕਾਬੂ

ਸੁਲਤਾਨਵਿੰਡ , 13 ਅਗਸਤ ( ਗੁਰਨਾਮ ਸਿੰਘ ਬੁੱਟਰ )- ਅੰਮ੍ਰਿਤਸਰ ਦੇ ਨਵ - ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਦਿਸ਼ਾ - ਨਿਰਦੇਸ਼ਾਂ ਤਹਿਤ ਥਾਣਾ ਸੁਲਤਾਨਵਿੰਡ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਪਿਸਟਲ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਏਐਸਆਈ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਅਤੇ ਆਸ - ਪਾਸ ਦੇ ਇਲਾਕਿਆਂ ਵਿਚ ਗਸ਼ਤ ਕੀਤੀ ਜਾ ਰਹੀ ਸੀ ।

Ad Position 21
No active advertisement
ਅਜੀਤ ਡੈਸਕ 14-08-2026
ਸੁਲਤਾਨਵਿੰਡ , 13 ਅਗਸਤ ( ਗੁਰਨਾਮ ਸਿੰਘ ਬੁੱਟਰ )- ਅੰਮ੍ਰਿਤਸਰ ਦੇ ਨਵ - ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਦਿਸ਼ਾ - ਨਿਰਦੇਸ਼ਾਂ ਤਹਿਤ ਥਾਣਾ ਸੁਲਤਾਨਵਿੰਡ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਪਿਸਟਲ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਏਐਸਆਈ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਅਤੇ ਆਸ - ਪਾਸ ਦੇ ਇਲਾਕਿਆਂ ਵਿਚ ਗਸ਼ਤ ਕੀਤੀ ਜਾ ਰਹੀ ਸੀ । ਇਸ ਦੌਰਾਨ ਪੁਲਿਸ ਪਾਰਟੀ ਨੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ । ਤਲਾਸ਼ੀ ਦੌਰਾਨ ਉਕਤ ਨੌਜਵਾਨ ਕੋਲੋਂ 30 ਬੋਰ ਦਾ ਨਾਜਾਇਜ਼ ਪਿਸਟਲ ਬਰਾਮਦ ਹੋਇਆ । ਪੁਲਿਸ ਨੇ ਪਿਸਟਲ ਨੂੰ ਕਬਜ਼ੇ ਵਿਚ ਲੈ ਕੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ । ਪੁਲਿਸ ਵਲੋਂ ਇਸ ਸੰਬੰਧੀ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਮਾ ਪੁੱਤਰ ਜਸਬੀਰ ਸਿੰਘ , ਵਾਸੀ ਪੱਤੀ ਬਾਬਾ ਜੀਵਨ ਸਿੰਘ , ਪਿੰਡ ਸੁਲਤਾਨਵਿੰਡ , ਅੰਮ੍ਰਿਤਸਰ ਵਜੋਂ ਹੋਈ ਹੈ । ਪੁਲਿਸ ਵਲੋਂ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਕੋਲੋਂ ਬਰਾਮਦ ਹੋਇਆ ਨਾਜਾਇਜ਼ ਪਿਸਟਲ ਕਿੱਥੋਂ ਆਇਆ ਅਤੇ ਇਸ ਨੂੰ ਕਿਸ ਮਕਸਦ ਲਈ ਰੱਖਿਆ ਗਿਆ ਸੀ ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 10 ’ਚ ‘ਲੋਕ ਮਿਲਣੀ’ ਸਮਾਗਮ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਵਲੋਂ ਮੁੜ ਮਾਨ ਸਰਕ... ਅਗਲੀ ਖ਼ਬਰ ਸੀ.ਕੇ.ਡੀ. ਦੇ ਮਜੀਠਾ ਰੋਡ ਬਾਈਪਾਸ ਸਕੂਲ ਦੇ ‘ਵਾਇਸ ਆਫ ਪੰਜਾਬ ਮਾਸਟਰ ਚੈਂਪਸ-2026’ ਦਾ ਖਿਤਾਬ ਜਿੱਤਣ ਵਾਲੇ ਵਿਦਿਆਰਥੀ...
Ad Position 24