ਪ੍ਰਿਮ ਰੋਜ਼ਿਜ਼ ਇੰਗਲਿਸ਼ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲੇ ’ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਿਮ ਰੋਜ਼ਿਜ਼ ਇੰਗਲਿਸ਼ ਸਕੂਲ, ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ੋਨ ਪੱਧਰ ’ਤੇ ਕਰਵਾਈਆਂ ਗਈਆਂ ਖੇਡਾਂ ਦੌਰਾਨ ਖੋ-ਖੋ ਦੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਦੌਰਾਨ ਅੰਡਰ-14 ਲੜਕੇ ਅਤੇ ਲੜਕੀਆਂ ਵਰਗ ’ਚ ਸਕੂਲ ਦੀਆਂ ਟੀਮਾਂ ਨੇ ਪਹਿਲਾ ਸਥਾਨ, ਅੰਡਰ-17 ਲੜਕੇ ਵਰਗ ’ਚ ਵੀ ਪਹਿਲਾ, ਜਦਕਿ ਅੰਡਰ-17 ਲੜਕੀਆਂ ਵਰਗ ’ਚ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਿਮ ਰੋਜ਼ਿਜ਼ ਇੰਗਲਿਸ਼ ਸਕੂਲ, ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ੋਨ ਪੱਧਰ ’ਤੇ ਕਰਵਾਈਆਂ ਗਈਆਂ ਖੇਡਾਂ ਦੌਰਾਨ ਖੋ-ਖੋ ਦੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਦੌਰਾਨ ਅੰਡਰ-14 ਲੜਕੇ ਅਤੇ ਲੜਕੀਆਂ ਵਰਗ ’ਚ ਸਕੂਲ ਦੀਆਂ ਟੀਮਾਂ ਨੇ ਪਹਿਲਾ ਸਥਾਨ, ਅੰਡਰ-17 ਲੜਕੇ ਵਰਗ ’ਚ ਵੀ ਪਹਿਲਾ, ਜਦਕਿ ਅੰਡਰ-17 ਲੜਕੀਆਂ ਵਰਗ ’ਚ ਦੂਜਾ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਨਾਲ-ਨਾਲ ਸਕੂਲ ਦੇ ਸਟਾਫ਼ ਅਤੇ ਕੋਚ ਸੇਜੂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਚੇਅਰਮੈਨ ਹਰਸਿਮਰਨ ਸਿੰਘ ਅਤੇ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਕਿਹਾ ਕਿ ਪ੍ਰਿਮ ਰੋਜ਼ਿਜ਼ ਇੰਗਲਿਸ਼ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਨਵੀਆਂ ਉਪਲਬੱਧੀਆਂ ਹਾਸਿਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਕੂਲ ਪ੍ਰਬੰਧਨ ਵਲੋਂ ਸਾਰੇ ਜੇਤੂ ਵਿਦਿਆਰਥੀਆਂ, ਕੋਚ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।