14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਵਲੋਂ ਪੁਲਿਸ ਕਮਿਸ਼ਨਰ ਗਿੱਲ ਦਾ ਸਨਮਾਨ

ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਵਲੋਂ ਅੰਮ੍ਰਿਤਸਰ ਦੇ ਨਵ ਨਿਯੁਕਤ ਪੁਲਿਸ ਕਮਿਸ਼ਤਨਰ ਹਰਮਨਬੀਰ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਥੇ ਦੇ ਵਫ਼ਦ ਵਲੋਂ ਸ੍ਰੀ ਗਿੱਲ ਨੂੰ ਅੰਮ੍ਰਿਤਸਰ ‘ਚ ਅਪਰਾਧੀ ਅਨਸਰਾਂ ਨੂੰ ਨੱਥ ਪਾਉਣ ਤੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਸਨਮਾਨਿਤ ਕੀਤਾ ਗਿਆ ਅਤੇ ਧਾਰਮਿਕ ਤਸਵੀਰ ਭੇਟ ਕਰਕੇ ਸਨਮਾਨ ਪ੍ਰਗਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਵਲੋਂ ਅੰਮ੍ਰਿਤਸਰ ਦੇ ਨਵ ਨਿਯੁਕਤ ਪੁਲਿਸ ਕਮਿਸ਼ਤਨਰ ਹਰਮਨਬੀਰ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਥੇ ਦੇ ਵਫ਼ਦ ਵਲੋਂ ਸ੍ਰੀ ਗਿੱਲ ਨੂੰ ਅੰਮ੍ਰਿਤਸਰ ‘ਚ ਅਪਰਾਧੀ ਅਨਸਰਾਂ ਨੂੰ ਨੱਥ ਪਾਉਣ ਤੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਸਨਮਾਨਿਤ ਕੀਤਾ ਗਿਆ ਅਤੇ ਧਾਰਮਿਕ ਤਸਵੀਰ ਭੇਟ ਕਰਕੇ ਸਨਮਾਨ ਪ੍ਰਗਟ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰੋਬਿਨ ਸਿੰਘ ਗਿੱਲ, ਜਥੇਦਾਰ ਪ੍ਰੀਤਮ ਸਿੰਘ ਭਾਟੀਆ, ਡਾ. ਅਮਨਪ੍ਰੀਤ ਸਿੰਘ, ਮੈਂਬਰ ਜਤਿੰਦਰ ਸਿੰਘ ਅਤੇ ਡੈਲੀਗੇਟ ਸਮੇਤ ਹੋਰ ਮੈਂਬਰ ਹਾਜ਼ਰ ਸਨ। ਉਨ੍ਹਾਂ ਸ਼ਹਿਰ ਵਿਚ ਸੁਰੱਖਿਆ ਪ੍ਰਬੰਧਾਂ, ਸਿੱਖ ਸੰਗਤ ਅਤੇ ਧਾਰਮਿਕ ਯਾਤਰੀਆਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ । ਜਥੇ ਦੇ ਆਗੂਆਂ ਨੇ ਕਿਹਾ ਕਿ ਸੰਗਤ ਅਤੇ ਧਾਰਮਿਕ ਯਾਤਰੀਆਂ ਦੀ ਸਹੂਲਤ ਤੇ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਪ੍ਰਧਾਨ ਰੋਬਿਨ ਸਿੰਘ ਗਿੱਲ ਨੇ ਕਿਹਾ ਕਿ ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ ਹਮੇਸ਼ਾਂ ਸਿੱਖ ਸੰਗਤ ਦੀ ਸੇਵਾ ਅਤੇ ਧਾਰਮਿਕ ਯਾਤਰੀਆਂ ਦੀ ਸਹੂਲਤ ਲਈ ਯਤਨਸ਼ੀਲ ਰਹੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸੰਗਤ ਵਿਚਕਾਰ ਆਪਸੀ ਸਹਿਯੋਗ ਨਾਲ ਧਾਰਮਿਕ ਯਾਤਰੀਆਂ ਨੂੰ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਨਾਂਦੇੜ ਵਿਖੇ ਹੋਏ ਕਾਤਲਾਨਾ ਹਮਲੇ ਦੀ ਬ੍ਰਹਮਪੁਰਾ ਵਲੋਂ ਨਿੰਦਿਆ ਅਗਲੀ ਖ਼ਬਰ ਅਲਰਜੀ ਹੋਣ ਦੇ ਵੱਖ-ਵੱਖ ਲੱਛਣ ਹੋ ਸਕਦੇ -ਡਾ. ਰਾਜਬਰਿੰਦਰ ਰੰਧਾਵਾ
Ad Position 24