ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਰੇਲਵੇ ਸਟੇਸ਼ਨ ਰੰਗ-ਰੰਗੀਆਂ ਲਾਈਟਾਂ ਦੀ ਰੌਸ਼ਨੀ ਨਾਲ ਰੁਸ਼ਨਾਇਆ
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-80ਵੇਂ ਆਜ਼ਾਦੀ ਦਿਵਸ ਨੂੰ ਮਨਾਉਣ ਲਈ ਫਿਰੋਜ਼ਪੁਰ ਡਿਵੀਜ਼ਨ ਦੇ ਸਾਰੇ ਪ੍ਰਮੁੱਖ ਰੇਲਵੇ ਸਟੇਸ਼ਨ ਰੰਗ-ਬਿਰੰਗੀਆਂ ਖਾਸਕਰ ਤਿਰੰਗੇ ਦੀ ਲਾਈਟਾਂ ਨਾਲ ਰੁਸ਼ਨਾ ਰਹੇ ਹਨ। ਫਿਰੋਜ਼ਪੁਰ ਡਿਵੀਜ਼ਨ ਦੇ ਅਧੀਨ ਆਉਂਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾ ਰਿਹਾ ਹੈ।
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-80ਵੇਂ ਆਜ਼ਾਦੀ ਦਿਵਸ ਨੂੰ ਮਨਾਉਣ ਲਈ ਫਿਰੋਜ਼ਪੁਰ ਡਿਵੀਜ਼ਨ ਦੇ ਸਾਰੇ ਪ੍ਰਮੁੱਖ ਰੇਲਵੇ ਸਟੇਸ਼ਨ ਰੰਗ-ਬਿਰੰਗੀਆਂ ਖਾਸਕਰ ਤਿਰੰਗੇ ਦੀ ਲਾਈਟਾਂ ਨਾਲ ਰੁਸ਼ਨਾ ਰਹੇ ਹਨ। ਫਿਰੋਜ਼ਪੁਰ ਡਿਵੀਜ਼ਨ ਦੇ ਅਧੀਨ ਆਉਂਦੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾ ਰਿਹਾ ਹੈ। ਰਾਤ ਨੂੰ ਲਾਈਟਾਂ ਨਾਲ ਸਜਾਏ ਗਏ ਰੇਲਵੇ ਸਟੇਸ਼ਨਾਂ ਦੀ ਸੁੰਦਰਤਾ ਦੇਖਣਯੋਗ ਹੈ। ਸਟੇਸ਼ਨ ‘ਤੇ ਆਕਰਸ਼ਕ ਰੌਸ਼ਨੀ ਯਾਤਰੀਆਂ ਅਤੇ ਸਥਾਨਕ ਲੋਕਾਂ ਦੋਵਾਂ ਨੂੰ ਆਕਰਸ਼ਿਤ ਕਰ ਰਹੀ ਹੈ। ਆਜ਼ਾਦੀ ਦਿਵਸ ਦੇ ਮੌਕੇ ‘ਤੇ ਫਿਰੋਜ਼ਪੁਰ ਡਿਵੀਜ਼ਨ ਵਲੋਂ ਕੀਤੀ ਗਈ ਇਹ ਵਿਸ਼ੇਸ਼ ਸਜਾਵਟ ਯਾਤਰੀਆਂ ਅਤੇ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਗਈ ਹੈ, ਜੋ ਹਰ ਘਰ ‘ਚ ਤਿਰੰਗਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੀ ਹੈ। ਇਸਦੇ ਨਾਲ ਹੀ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਨੂੰ ਰੇਲਗੱਡੀਆਂ ਦੀ ਅਨਾਉਂਮੈਂਟ ਦੇ ਨਾਲ ਨਾਲ ਦੇਸ਼ ਭਗਤੀ ਗੀਤ ਵੀ ਸੁਣਾਈ ਦੇ ਰਹੇ ਹਨ।