ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ-ਡੀ. ਸੀ. ਨੇ ਲਹਿਰਾਇਆ ਤਿਰੰਗਾ
ਗੁਰੂ ਨਾਨਕ ਸਟੇਡੀਅਮ ਦਾ ਬੋਰਡ ਟੁੱਟਿਆ-ਪੀਣ ਵਾਲੇ ਪਾਣੀ ਦਾ ਵੀ ਨਹੀਂ ਕੋਈ ਪ੍ਰਬੰਧ
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਰਿਹਰਸਲ ਦਾ ਜਾਇਜ਼ਾ ਲਿਆ।
ਆ
ਆਜ਼ਾਦੀ ਦਿਵਸ ਮੌਕੇ ਫੁੱਲ ਡਰੈੱਸ ਰਿਹਰਸਲ ਦੌਰਾਨ ਪੰਜਾਬੀ ਮੁਟਿਆਰਾਂ ਗਿੱਧੇ ਦੀ ਪੇਸ਼ਕਾਰੀ ਦਿੰਦੀਆਂ ਹੋਈਆਂ ਅਤੇ ਫੁੱਲ ਡਰੈੱਸ ਰਿਹਰਸਲ ਦੌਰਾਨ ਪੰਜਾਬੀ ਮੁਟਿਆਰਾਂ ਸੱਭਿਆਚਾਰਕ ਪੇਸ਼ਕਾਰੀ ਦਿੰਦੀਆਂ ਹੋਈਆਂ। ਤਸਵੀਰਾਂ : ਹਰਜੀਤ ਸਿੰਘ
14-08-2026
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ‘ਫੁੱਲ ਡਰੈੱਸ ਰਿਹਰਸਲ’ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਰਿਹਰਸਲ ਦਾ ਜਾਇਜ਼ਾ ਲਿਆ। ਫੁੱਲ ਡਰੈੱਸ ਰਿਹਰਸਲ ਦੌਰਾਨ ਡੀ.ਸੀ. ਸ੍ਰੀ ਸਿੰਘ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਪਰੇਡ ਕਮਾਂਡਰ ਗਗਨਦੀਪ ਸਿੰਘ ਏ.ਸੀ.ਪੀ. ਨਾਰਥ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਅਤੇ ਪੰਜਾਬ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਸ਼ਾਨਦਾਰ ਢੰਗ ਨਾਲ ਹਿੱਸਾ ਲਿਆ। ਇਸ ਉਪਰੰਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ਗੱਤਕਾ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਵਿਚ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦਾ ਰੰਗ ਭਰਿਆ। ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਅਤੇ ਉਨ੍ਹਾਂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਜ਼ਾਦੀ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਨੂੰ ਰਲ-ਮਿਲ ਕੇ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ, ਡੀ.ਸੀ.ਪੀ. ਆਲਮ ਵਿਜੈ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਐੱਸ.ਡੀ.ਐੱਮ. -1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. -2 ਗੁਰਮੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਪ੍ਰਗਤੀ ਸੇਠੀ ਵੀ ਹਾਜ਼ਰ ਸਨ।