14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਗਰ ਸੁਧਾਰ ਟਰੱਸਟ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ

ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟ੍ਰਸਟ ਅੰਮ੍ਰਿਤਸਰ ਵਲੋਂ ਅੱਜ 97 ਏਕੜ ਸਕੀਮ ਰਣਜੀਤ ਐਵੀਨਿਊ ਵਿਖੇ ਨਾਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਅਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਇਲਾਕੇ ‘ਚ ਦੁਕਾਨਦਾਰਾਂ ਵਲੋਂ ਬਿਜਲੀ ਦੇ ਵੱਡੇ ਜਨਰੇਟਰ ਸੜਕਾਂ ‘ਤੇ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਗਏ ਸਨ, ਜਿਸ ਦੀਆਂ ਲਗਾਤਾਰ ਸ਼ਿਕਾਇਤਾਂ ਮਿਲਣ ਤੇ ਅੱਜ ਕਾਰਵਾਈ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟ੍ਰਸਟ ਅੰਮ੍ਰਿਤਸਰ ਵਲੋਂ ਅੱਜ 97 ਏਕੜ ਸਕੀਮ ਰਣਜੀਤ ਐਵੀਨਿਊ ਵਿਖੇ ਨਾਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਅਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਇਲਾਕੇ ‘ਚ ਦੁਕਾਨਦਾਰਾਂ ਵਲੋਂ ਬਿਜਲੀ ਦੇ ਵੱਡੇ ਜਨਰੇਟਰ ਸੜਕਾਂ ‘ਤੇ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਗਏ ਸਨ, ਜਿਸ ਦੀਆਂ ਲਗਾਤਾਰ ਸ਼ਿਕਾਇਤਾਂ ਮਿਲਣ ਤੇ ਅੱਜ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁੜ ਨਾਜਾਇਜ਼ ਕਬਜ਼ੇ ਕੀਤੇ ਗਏ ਗਏ ਤਾਂ ਸਖਤ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਟ੍ਰਸਟ ਵਲੋਂ ਲਾਰੈਂਸ ਰੋਡ ਚੌਕ ਵਿਖੇ ਹੀਰਾ ਪਨੀਰ ਅਤੇ 3ਡੀ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖਿਲਾਫ ਕਾਰਵਾਈ ਕੀਤੀ ਗਈ। ਇਸ ਸੰਬੰਧੀ ਵੀ ਐਕਸੀਅਨ ਅਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਦੁਕਾਨਾਂ ਖਿਲਾਫ ਲੋਕਾਂ ਵਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਸਨ, ਜਿਸਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਰੰਧਾਵਾ ਦੇ ਆਦੇਸ਼ਾਂ ‘ਤੇ ਕਾਰਵਾਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੇ ਮੱਦੇ ਨਜ਼ਰ ਸ਼ਹਿਰ ’ਚ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਅਗਲੀ ਖ਼ਬਰ ਅਗਲੇ ਦਿਨਾਂ ’ਚ ਪੰਜਾਬ ’ਚ ਪਵੇਗਾ ਤੇਜ਼ ਮੀਂਹ, ਮੌਸਮ ਵਿਭਾਗ ਵਲੋਂ ਅਲਰਟ ਜਾਰੀ
Ad Position 24