14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜਥੇ: ਗੁਲਜ਼ਾਰ ਸਿੰਘ ਰਣੀਕੇ ਅਤੇ ਰਾਜਾ ਲਦੇਹ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਕਰੜੀ ਨਿੰਦਾ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਦੀ ਧਰਤੀ ’ਤੇ ਹੋਏ ਜਾਨਲੇਵਾ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਤੁਰੰਤ ਸੀ. ਬੀ.

Ad Position 21
No active advertisement
ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਸਾਬਕਾ ਕੈਬਨਿਟ ਮੰਤਰੀ ਅਤੇ ਰਾਜਵਿੰਦਰ ਸਿੰਘ ਰਾਜਾ ਲਦੇਹ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ। 14-08-2026
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ ਦੀ ਧਰਤੀ ’ਤੇ ਹੋਏ ਜਾਨਲੇਵਾ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਮਾਮਲੇ ਦੀ ਤੁਰੰਤ ਸੀ.ਬੀ.ਆਈ. ਤੋਂ ਜਾਂਚ ਕਰਵਾ ਕੇ ਹਮਲੇ ਪਿੱਛੇ ਦਾ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ। ਜਥੇ: ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸਿਆਸੀ ਚੜ੍ਹਤ ਦੇਖ ਕੇ ਵਿਰੋਧੀ ਬੁਖਲਾ ਗਏ ਹਨ ਤੇ ਕਥਿਤ ਤੌਰ ’ਤੇ ਅਜਿਹੇ ਹਮਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਿੱਖ ਪੰਥ ਦੇ ਸੀਨੀਅਰ ਆਗੂ ਹਨ ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਲੋੜੀਂਦੀ ਉੱਚ ਪੱਧਰੀ ਸੁਰੱਖਿਆ ਪ੍ਰਦਾਨ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਜ਼ਿਲ੍ਹਾ ਦਿਹਾਤੀ ਪ੍ਰਧਾਨ ਰਾਜਾ ਲਦੇਹ ਵਲੋਂ ਨਿੰਦਾ : ਇਸੇ ਦੌਰਾਨ ਅਕਾਲੀ ਦਲ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਨਜ਼ਦੀਕ ਹੋਏ ਕਾਤਲਾਨਾ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਪੰਥ ਵਿਰੋਧੀਆਂ ਦੀ ਕਾਇਰਾਨਾ ਹਰਕਤ ਕਰਾਰ ਦਿੱਤਾ ਹੈ। ਰਾਜਾ ਲਦੇਹ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿਚ ਗੁੱਸੇ ਦੀ ਲਹਿਰ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਨਾਉਣ ਦੀ ਵੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ’ਚ ਸਰਹੱਦ ਪਾਰ ਤੋਂ ਤਸਕਰੀ ਮਾਮਲੇ ’ਚ 7 ਵਿਦੇਸ਼ੀ ਪਿਸਤੌਲ ਤੇ 2 ਕਿੱਲੋਗ੍ਰਾਮ ਹੈਰੋ... ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਮੰਡਲਾ ਆਰਟ ਅਤੇ ਸਟੋਰੀ ਟੈਲਿੰਗ ਮੁਕਾਬਲੇ ਕਰਵਾਏ
Ad Position 24