14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ’ਚ ਸਰਹੱਦ ਪਾਰ ਤੋਂ ਤਸਕਰੀ ਮਾਮਲੇ ’ਚ 7 ਵਿਦੇਸ਼ੀ ਪਿਸਤੌਲ ਤੇ 2 ਕਿੱਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ -5 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਅਜ਼ਾਦੀ ਦਿਹਾੜੇ ਤੋਂ ਪਹਿਲਾਂ ਪੁਲਿਸ ਵਲੋਂ ਵਰਤੀ ਜਾ ਰਹੀ ਚੌਕਸੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਦੋ ਵੱਡੇ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਵਿਦੇਸ਼ੀ ਪਿਸਤੌਲ ਅਤੇ 2. 030 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

Ad Position 21
No active advertisement
ਗ੍ਰਿਫਤਾਰ ਕੀਤੇ ਮੁਲਜ਼ਮ ਪੁਲਿਸ ਪਾਰਟੀ ਨਾਲ । ਤਸਵੀਰਾਂ : ਹਰਜੀਤ ਸਿੰਘ 14-08-2026
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਅਜ਼ਾਦੀ ਦਿਹਾੜੇ ਤੋਂ ਪਹਿਲਾਂ ਪੁਲਿਸ ਵਲੋਂ ਵਰਤੀ ਜਾ ਰਹੀ ਚੌਕਸੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਦੋ ਵੱਡੇ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਵਿਦੇਸ਼ੀ ਪਿਸਤੌਲ ਅਤੇ 2.030 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤਰ੍ਹਾਂ ਇਹ ਇਸ ਹਫਤੇ ‘ਚ ਹਥਿਆਰਾਂ ਤੇ ਹੈਰੋਇਨ ਦੀ ਦੂਜੀ ਖੇਪ ਹੈ ਜੋ ਕਿ ਬਰਾਮਦ ਕੀਤੀ ਗਈ ਹੈ। ਅੱਜ ਇਥੇ ਪੁਲਿਸ ਲਾਈਨ ‘ਚ ਕਰਵਾਈ ਪ੍ਰੈਸ ਵਾਰਤਾ ‘ਚ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਦੋਵੇਂ ਵਾਸੀਅਨ ਪਿੰਡ ਡੱਲਾ ਜ਼ਿਲ੍ਹਾ ਤਰਨਤਾਰਨ, ਬਲਵਿੰਦਰ ਸਿੰਘ ਉਰਫ਼ ਬਿੱਲਾ (30) ਵਾਸੀ ਪਿੰਡ ਦਾਓਕੇ ਅੰਮ੍ਰਿਤਸਰ ਦਿਹਾਤੀ, ਅਮਨਦੀਪ ਸਿੰਘ ਉਰਫ਼ ਅਮਨ (37) ਵਾਸੀ ਸਰਵਰਪੁਰਾ ਅੰਮ੍ਰਿਤਸਰ ਅਤੇ ਬਲਵਿੰਦਰ ਸਿੰਘ ਉਰਫ਼ ਕਾਲਾ (42) ਵਾਸੀ ਕੋਟ ਆਤਮਾ ਰਾਮ ਅੰਮ੍ਰਿਤਸਰ ਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਚਾਰ .30 ਬੋਰ (ਚੀਨੀ) ਅਤੇ ਤਿੰਨ 9 ਐਮ.ਐਮ (ਆਸਟ੍ਰੀਆ ) ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਉਨ੍ਹਾਂ ਦੇ 2 ਮੋਟਰਸਾਈਕਲਾਂ ਨੂੰ ਵੀ ਜ਼ਬਤ ਕਰ ਲਿਆ ਹੈ। ਸ੍ਰੀ ਗਿੱਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਸਲਾ ਐਕਟ ਮਾਮਲੇ ਦੇ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਖੇਤਰ ਵਿਚ ਹੋਰ ਸਪਲਾਈ ਲਈ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ-ਨਾਲ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ‘ਚ ਦੋ ਐੱਫ.ਆਈ.ਆਰ. ਥਾਣਾ ਇਸਲਾਮਾਬਾਦ ਅਤੇ ਸੁਲਤਾਨਵਿੰਡ ਵਿਖੇ ਦਰਜ ਕੀਤੀਆਂ ਗਈਆਂ ਹਨ। ਇਸ ਮੌਕੇ ਡੀ . ਸੀ.ਪੀ. ਰਵਿੰਦਰਪਾਲ ਸਿੰਘ, ਏ.ਡੀ.ਸੀ.ਪੀ. ਜਗਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ-ਛੀਨਾ ਕਿਹਾ, ਹਿੰਸਾ ਲਈ ਪੰਜਾਬ ’ਚ ਕੋਈ ਥਾਂ ਨਹੀਂ ਅਗਲੀ ਖ਼ਬਰ ਜਥੇ: ਗੁਲਜ਼ਾਰ ਸਿੰਘ ਰਣੀਕੇ ਅਤੇ ਰਾਜਾ ਲਦੇਹ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ...
Ad Position 24