13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਰੀਡਮ ਫਾਈਟਰਸ ਉੱਤਰਾਧਿਕਾਰੀ ਸੰਸਥਾਵਾਂ ਨਾਲ ਮੀਟਿੰਗ

ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਡੀ.

Ad Position 21
No active advertisement
ਅਜੀਤ ਡੈਸਕ 14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ. ਡੀ. ਐੱਮ.-2 ਅੰਮ੍ਰਿਤਸਰ ਗੁਰਮੰਦਰ ਸਿੰਘ ਵਲੋਂ ਅੱਜ ਅੰਮ੍ਰਿਤਸਰ ਦੀਆਂ ਫਰੀਡਮ ਫਾਈਟਰਸ ਉੱਤਰਾਧਿਕਾਰੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਇਸ ਸੰਬੰਧੀ ਫਰੀਡਮ ਫਾਈਟਰਸ ਉੱਤਰਾਧਿਕਾਰੀ ਸੰਸਥਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਇੰਜੀ: ਜਤਿੰਦਰ ਸਿੰਘ ਭੈਲ ਅਤੇ ਆਲ ਇੰਡੀਆ ਫਰੀਡਮ ਫਾਈਟਰ ਸਕਸੈਸਰ ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਗਿਆਨ ਸਿੰਘ ਸੱਗੂ ਨੇ ਦੱਸਿਆ ਕਿ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਮੰਗਾਂ ਸੰਬੰਧੀ ਚਰਚਾ ਕਰਦਿਆਂ ਸੁਝਾਅ ਲਏ ਗਏ। ਉਨ੍ਹਾਂ ਦੱਸਿਆ ਕਿ ਐੱਸ. ਡੀ. ਐੱਮ.-2 ਗੁਰਮੰਦਰ ਸਿੰਘ 15 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਮੌਕੇ ਫਰੀਡਮ ਫਾਈਟਰ ਦੇ ਵਾਰਿਸਾਂ ਨੂੰ ਪੂਰਾ ਮਾਨ-ਸਨਮਾਨ ਦੇਣ ਦਾ ਵਿਸ਼ਵਾਸ਼ ਦਿਵਾਉਂਦੇ ਹੋਏ ਕਿਹਾ ਕਿ ਫਰੀਡਮ ਫਾਈਟਰਜ਼ ਨੇ ਦੇਸ਼ ਦੀ ਆਜ਼ਾਦੀ ਅਤੇ ਸਮਾਜ ਦੀ ਬਿਹਤਰੀ ਲਈ ਅਹਿਮ ਯੋਗਦਾਨ ਪਾਇਆ ਹੈ, ਜਿਨ੍ਹਾਂ ਦੇ ਸਨਮਾਨ ਲਈ ਸਰਕਾਰ ਅਤੇ ਪ੍ਰਸ਼ਾਸਨ ਵਚਨੱਬਧ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਜਥੇਬੰਦੀਆਂ ਨੂੰ ਸਮਾਗਮ ਦੌਰਾਨ ਫਰੀਡਮ ਫਾਈਟਰਜ਼ ਦੇ ਵਾਰਿਸਾਂ ਨੂੰ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਪਰਮਜੀਤ ਸਿੰਘ , ਪ੍ਰਮੋਦ ਕੁਮਾਰ, ਸੁਖਵਿੰਦਰ ਸਿੰਘ, ਐਡਵੋਕੇਟ ਰਘਬੀਰ ਸਿੰਘ ਬਾਗੀ, ਸੁਰਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤ ਅਨੰਦ ਪਾਰਕ ’ਚ ਫੁੱਲਾਂ ਦੀ ਖ਼ੁਸ਼ਬੂ ’ਤੇ ਭਾਰੂ ਕੂੜਾ ਡੰਪ ਦੀ ਬਦਬੂ 8 ਚੰਗੀ ਸਿਹਤ ਲਈ ਪਾਰਕ ’ਚ ਆਉਣ ਵਾਲੇ ਲੋਕ... ਅਗਲੀ ਖ਼ਬਰ ਪਾਕਿ ਦੇ ਸਾਬਕਾ ਰੇਲ ਮੰਤਰੀ ਨੇ ਖ਼ੁਦ ਨੂੰ ਦੱਸਿਆ ਅੱਤਵਾਦੀ ਹਾਫ਼ਿਜ਼ ਸਈਦ ਦਾ ਗ਼ੁਲਾਮ; ਭਾਰਤ ਨੂੰ ਦਿੱਤੀ ਧਮਕੀ
Ad Position 24