13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸ੍ਰੀ ਨਨਕਾਣਾ ਸਾਹਿਬ ਦਾ ਪਲਵਿੰਦਰ ਸਿੰਘ ਪ੍ਰਧਾਨ ਮੰਤਰੀ ਵਲੋਂ ਐਕਸੀਲੈਂਸ ਐਵਾਰਡ ਨਾਲ ਸਨਮਾਨ

ਅੰਮ੍ਰਿਤਸਰ, 13 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਨਿਵਾਸੀ ਪਲਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਘੱਟ-ਗਿਣਤੀ ਭਾਈਚਾਰੇ ਲਈ ਸੇਵਾਵਾਂ ਬਦਲੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਵਲੋਂ ਕੌਮੀ ਘੱਟ ਗਿਣਤੀ ਦਿਵਸ ਦੇ ਮੌਕੇ ‘ਤੇ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸੰਘੀ ਮੰਤਰੀ ਸਰਦਾਰ ਮੁਹੰਮਦ ਯੂਸਫ਼ ਅਤੇ ਧਾਰਮਿਕ ਮਾਮਲਿਆਂ ਦੇ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਵੀ ਹਾਜ਼ਰ ਸਨ।

Ad Position 21
No active advertisement
ਪਲਵਿੰਦਰ ਸਿੰਘ ਨੂੰ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕਰਦੇ ਹੋਏ ਸ਼ਾਹਬਾਜ਼ ਸ਼ਰੀਫ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ 14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਨਿਵਾਸੀ ਪਲਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਘੱਟ-ਗਿਣਤੀ ਭਾਈਚਾਰੇ ਲਈ ਸੇਵਾਵਾਂ ਬਦਲੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਵਲੋਂ ਕੌਮੀ ਘੱਟ ਗਿਣਤੀ ਦਿਵਸ ਦੇ ਮੌਕੇ ‘ਤੇ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸੰਘੀ ਮੰਤਰੀ ਸਰਦਾਰ ਮੁਹੰਮਦ ਯੂਸਫ਼ ਅਤੇ ਧਾਰਮਿਕ ਮਾਮਲਿਆਂ ਦੇ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਵੀ ਹਾਜ਼ਰ ਸਨ। ਸਿੱਖ ਯੂਥ ਫੈਡਰੇਸ਼ਨ ਦੇ ਪ੍ਰਧਾਨ ਪਲਵਿੰਦਰ ਸਿੰਘ ਨੇ ਉਕਤ ਸਨਮਾਨ ਹਾਸਲ ਕਰਨ ਤੋਂ ਬਾਅਦ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਦਾ ਧੰਨਵਾਦ ਪ੍ਰਗਟ ਕਰਦਿਆਂ ‘ਅਜੀਤ’ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਲ 2022 ‘ਚ ਸੂਬਾ ਸਿੰਧ ਅਤੇ ਸਾਲ 2025 ‘ਚ ਸਵਾਤ ‘ਚ ਹੜ੍ਹਾਂ ਨਾਲ ਹੋਈ ਤਬਾਹੀ ਮੌਕੇ ਉਸ ਵਲੋਂ ਸਾਥੀਆਂ ਦੇ ਨਾਲ ਸੰਬੰਧਿਤ ਖੇਤਰਾਂ ‘ਚ ਜਾ ਕੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਉਪਲਬਧ ਕਰਵਾਈਆਂ ਗਈਆਂ। ਉਸ ਨੇ ਕਿਹਾ ਕਿ ਸਿੱਖ ਯੂਥ ਫੈਡਰੇਸ਼ਨ ਵਲੋਂ ਪਾਕਿ ਦੇ ਹਿੰਦੂ ਸਿੱਖ ਵਿਦਿਆਰਥੀਆਂ ਦੇ ਸਕਾਲਰਸ਼ਿਪ, ਉਨ੍ਹਾਂ ਦੀ ਪੜ੍ਹਾਈ, ਘੱਟ-ਗਿਣਤੀ ਭਾਈਚਾਰੇ ਨੂੰ ਪਾਸਪੋਰਟ ਜਾਂ ਨਾਦਰਾ ਕਾਰਡ ਬਣਾਉਣ ਸਮੇਤ ਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਨੂੰ ਵੀ ਹਲ ਕੀਤਾ ਜਾਂਦਾ ਹੈ। ਪਲਵਿੰਦਰ ਸਿੰਘ ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਦਾ ਵੀ ਮੈਂਬਰ ਹੈ ਅਤੇ ਇਹ ਸੰਸਥਾ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਨਨਕਾਣਾ ਸਾਹਿਬ ‘ਚ ਮਨਾਏ ਜਾਣ ਵਾਲੇ ਗੁਰਪੁਰਬਾਂ ਮੌਕੇ ਗੁਰਦੁਆਰਿਆਂ ਦੇ ਅੰਦਰ-ਬਾਹਰ ਬਨਾਵਟੀ, ਮਹਿਕਦੇ ਅਤੇ ਰੰਗ ਬਿਰੰਗੇ ਫੁੱਲਾਂ ਦੇ ਨਾਲ-ਨਾਲ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਦਿਲ ਖਿੱਚ ਸਜਾਵਟ ਕਰਦੀ ਆ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਆਫ਼ ਅੰਮ੍ਰਿਤਸਰ ਵਲੋਂ ‘ਪਵਨ ਗੁਰੂ ਪ੍ਰੋਜੈਕਟ’ ਤਹਿਤ ਲਗਾਏ ਗਏ ਬੂਟੇ ਅਗਲੀ ਖ਼ਬਰ ਭਾਜਪਾ ਦੇ ਸੂਬਾ ਸਕੱਤਰ ਸੂਰਜ ਭਾਰਦਵਾਜ਼ ਨੂੰ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸਨਮਾਨਿਤ
Ad Position 24