ਰਿਆਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਿਆਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ.
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਿਆਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਸਕੂਲ ਦੀ ਵਿਦਿਆਰਥਣ ਅਵਨੀ ਨੇ ਕਰਾਟੇ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਕਤ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਕੰਚਨ ਮਲਹੋਤਰਾ ਨੇ ਦੱਸਿਆ ਕਿ ਅਵਨੀ ਨੇ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ’ਚ ਸੋਨੇ ਦਾ ਤਗਮਾਂ ਜਿੱਤਿਆ ਅਤੇ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ਲਈ ਕੁਆਲੀਫਾਈ ਕੀਤਾ। ਪ੍ਰਿੰ: ਕੰਚਨ ਮਲਹੋਤਰਾ ਨੇ ਅਵਨੀ ਨੂੰ ਮੁਬਾਰਕਬਾਦ ਦਿੰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ।