13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਾਕਿ ਕਰੇਗਾ ਦੁਨੀਆ ਦਾ ਪਹਿਲਾ ਪ੍ਰਮਾਣੂ ਹਮਲਾ-ਪ੍ਰੋਫੈਸਰ ਜਿਆਂਗ ਭਾਰਤ ਦੇ ਮੁਕਾਬਲੇ ਕਮਜ਼ੋਰ ਅਸਥਿਰਤਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਵੱਲ ਲੈ ਜਾਣ ਦਾ ਬਣ ਸਕਦੀ ਕਾਰਨ

ਅੰਮ੍ਰਿਤਸਰ, 13 ਅਗਸਤ (ਸੁਰਿੰਦਰ ਕੋਛੜ)-ਚੀਨੀ ਮੂਲ ਦੇ ਕੈਨੇਡੀਅਨ ਪ੍ਰੋਫੈਸਰ ਜਿਆਂਗ ਜ਼ੁਕਿਨ ਨੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸੰਬੰਧੀ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਅਜਿਹਾ ਦੇਸ਼ ਹੈ ਜੋ ਸਭ ਤੋਂ ਪਹਿਲਾਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਕਿ ’ਚ ਅਸਥਿਰਤਾ ਅਤੇ ਭਾਰਤ ਦੇ ਸਾਹਮਣੇ ਕਮਜ਼ੋਰੀ ਉਸ ਦੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦਾ ਕਾਰਨ ਬਣ ਸਕਦੀ ਹੈ।

Ad Position 21
No active advertisement
ਗੱਲਬਾਤ ਕਰਦੇ ਹੋਏ ਪ੍ਰੋਫੈਸਰ ਜਿਆਂਗ ਜ਼ੁਕਿਨ। ਤਸਵੀਰ ਰਾਹੀਂ : ਸੁਰਿੰਦਰ ਕੋਛੜ 14-08-2026
ਅੰਮ੍ਰਿਤਸਰ, 13 ਅਗਸਤ (ਸੁਰਿੰਦਰ ਕੋਛੜ)-ਚੀਨੀ ਮੂਲ ਦੇ ਕੈਨੇਡੀਅਨ ਪ੍ਰੋਫੈਸਰ ਜਿਆਂਗ ਜ਼ੁਕਿਨ ਨੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸੰਬੰਧੀ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਅਜਿਹਾ ਦੇਸ਼ ਹੈ ਜੋ ਸਭ ਤੋਂ ਪਹਿਲਾਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਕਿ ’ਚ ਅਸਥਿਰਤਾ ਅਤੇ ਭਾਰਤ ਦੇ ਸਾਹਮਣੇ ਕਮਜ਼ੋਰੀ ਉਸ ਦੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦਾ ਕਾਰਨ ਬਣ ਸਕਦੀ ਹੈ। ਦਰਅਸਲ, ਇਕ ਯੂਟਿਊਬਰ ਨੇ ਉਨ੍ਹਾਂ ਤੋਂ ਪੁੱਛਿਆ ਸੀ ਕਿ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਵਾਲਾ ਅਗਲਾ ਦੇਸ਼ ਕੌਣ ਹੋ ਸਕਦਾ ਹੈ। ਪ੍ਰੋਫੈਸਰ ਜਿਆਂਗ ਨੇ ਅੱਗੇ ਕਿਹਾ ਕਿ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਵਿਰੁੱਧ ਵਿਸ਼ਵ-ਵਿਆਪੀ ਮਨਾਹੀ ਹੈ, ਪਰ ਜੇਕਰ ਉਨ੍ਹਾਂ ਨੂੰ ਭਵਿੱਖਬਾਣੀ ਕਰਨੀ ਪਵੇ ਕਿ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਵਾਲਾ ਪਹਿਲਾਂ ਕਿਹੜਾ ਦੇਸ਼ ਹੋਵੇਗਾ, ਤਾਂ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਪਾਕਿਸਤਾਨ ਹੋਵੇਗਾ। ਪ੍ਰੋਫੈਸਰ ਅਨੁਸਾਰ ਪ੍ਰਮਾਣੂ ਹਥਿਆਰਾਂ ਨਾਲ ਲੈਸ ਪਾਕਿ ਇਨ੍ਹਾਂ ਨੂੰ ਸੰਭਾਲਣ ਦੇ ਮਾਮਲੇ ’ਚ ਬਹੁਤ ਹੀ ਕਮਜ਼ੋਰ ਅਤੇ ਅਸੰਗਠਿਤ ਦੇਸ਼ ਹੈ। ਉਸ ਦਾ ਸਿਸਟਮ ਭ੍ਰਿਸ਼ਟ ਹੈ ਅਤੇ ਉਹ ਕਿਸੇ ਹੋਰ ਤਰੀਕੇ ਨਾਲ ਭਾਰਤ ਦਾ ਮੁਕਾਬਲਾ ਨਹੀਂ ਕਰ ਸਕਦਾ। ਜੇਕਰ ਕਦੇ ਵੀ ਉਹ ਭਾਰਤ ’ਤੇ ਪਹਿਲਾ ਪ੍ਰਮਾਣੂ ਹਮਲਾ ਕਰਦਾ ਹੈ ਤਾਂ ਦੋਵਾਂ ਮੁਲਕਾਂ ਵਿਚਕਾਰ ਹਰ ਫ਼ਰੰਟ ਤੋਂ ਜੰਗ ਸ਼ੁਰੂ ਹੋ ਸਕਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਭਾਰਤ ਦੀ ਪ੍ਰਮਾਣੂ ਵਰਤੋਂ ’ਤੇ ‘ਪਹਿਲਾਂ ਵਰਤੋਂ ਨਾ ਕਰਨ’ ਦੀ ਐਲਾਨੀ ਨੀਤੀ ਹੈ। ਜਦਕਿ ਪਾਕਿ ਨੇ ਇਹ ਨੀਤੀ ਨਹੀਂ ਅਪਣਾਈ ਹੈ।
Ad Position 22
No active advertisement
ਪਿਛਲੀ ਖ਼ਬਰ ਬੀ. ਐੱਡ ਅਧਿਆਪਕ ਫਰੰਟ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ ਅਗਲੀ ਖ਼ਬਰ ਸ਼ਿਵਪੁਰੀ ’ਚ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਦਾਨ ਰਾਸ਼ੀ ਦਿੱਤੀ
Ad Position 24