ਅੰਮ੍ਰਿਤਸਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ’ਚ ਅੱਜ ਹੋਵੇਗੀ ਛੁੱਟੀ
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ 17 ਅਗਸਤ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਇਹ ਐਲਾਨ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸਫਲਤਾ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਵਿਦਿਅਕ ਸੰਸਥਾਵਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪਾਏ ਗਏ ਸਹਿਯੋਗ ਨੂੰ ਮੁੱਖ ਰੱਖਦਿਆਂ ਕੀਤਾ ਹੈ ।
ਅਜੀਤ ਡੈਸਕ
17-08-2026