17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਰਾਵੀ ਦਰਿਆ ਨੇੜਿਉਂ ਭਾਰੀ ਮਾਤਰਾ ਵਿਚ ਆਈਸ ਡਰੱਗ (ਮੈਥਾਮਫੇਟਾਮਾਈਨ) ਤੇ ਤਿੰਨ ਪਿਸਟਲ ਬਰਾਮਦ ਰਮਦਾਸ ਪੁਲਸ ਵਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਆਰੰਭੀ

ਅਜਨਾਲਾ, ਰਮਦਾਸ, ਗੱਗੋਮਾਹਲ 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਆਜ਼ਾਦੀ ਦਿਹਾੜੇ ਮੌਕੇ ਥਾਣਾ ਰਮਦਾਸ ਦੀ ਪੁਲਿਸ ਨੇ ਰਾਵੀ ਦਰਿਆ ਨੇੜਿਉਂ ਸਰਕੰਡੇ ’ਚ ਲੁਕਾ ਕੇ ਰੱਖੀ ਭਾਰੀ ਮਾਤਰਾ ਵਿਚ ਆਈਸ ਡਰੱਗ (ਮੈਥਾਮਫੇਟਾਮਾਈਨ) ਅਤੇ ਤਿੰਨ ਪਿਸਟਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਰਮਦਾਸ ਦੇ ਐੱਸ.

Ad Position 21
No active advertisement
ਰਮਦਾਸ ਪੁਲਸ ਵਲੋਂ ਰਾਵੀ ਦਰਿਆ ਨੇੜਿਉਂ ਬਰਾਮਦ ਆਈਸ ਡਰੱਗ ਅਤੇ ਪਿਸਟਲ। ਤਸਵੀਰ: ਰਾਹੀਂ ਢਿੱਲੋਂ 17-08-2026
ਅਜਨਾਲਾ, ਰਮਦਾਸ, ਗੱਗੋਮਾਹਲ 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਆਜ਼ਾਦੀ ਦਿਹਾੜੇ ਮੌਕੇ ਥਾਣਾ ਰਮਦਾਸ ਦੀ ਪੁਲਿਸ ਨੇ ਰਾਵੀ ਦਰਿਆ ਨੇੜਿਉਂ ਸਰਕੰਡੇ ’ਚ ਲੁਕਾ ਕੇ ਰੱਖੀ ਭਾਰੀ ਮਾਤਰਾ ਵਿਚ ਆਈਸ ਡਰੱਗ (ਮੈਥਾਮਫੇਟਾਮਾਈਨ) ਅਤੇ ਤਿੰਨ ਪਿਸਟਲ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਰਮਦਾਸ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕੋਈ ਨਾਮਾਲੂਮ ਵਿਅਕਤੀ ਜੋ ਨਜਾਇਜ਼ ਅਸਲਾ ਅਤੇ ਹੈਰੋਇਨ ਅਤੇ ਨਸ਼ੀਲੇ ਪਦਾਰਥ ਡਰੋਨ ਰਾਹੀਂ ਮੰਗਵਾਉਂਦੇ ਹਨ ਜਿਨ੍ਹਾਂ ਨੇ ਅੱਜ ਵੀ ਹੈਰੋਇਨ ਦੀ ਖੇਪ ਅਤੇ ਨਾਜਾਇਜ਼ ਅਸਲਾ ਰਾਵੀ ਦ ਰਿਆ ਦੇ ਨਜ਼ਦੀਕ ਧੁੱਸੀ ਬੰਨ੍ਹ ਘੋਨੇਵਾਲਾ ਦੇ ਨਜ਼ਦੀਕ ਖੇਪ ਮੰਗਵਾਈ ਹੈ। ਉਨ੍ਹਾਂ ਦੱਸਿਆ ਕਿ ਇਹ ਇਤਲਾਹ ਮਿਲਦਿਆਂ ਹੀ ਸਬ-ਇੰਸ: ਸੁਖਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਰਾਵੀ ਦਰਿਆ ਨੇੜੇ ਸਰਕੰਡੇ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉੱਥੋਂ ਪੀਲੇ ਰੰਗ ਦੀ ਟੇਪ ਵਿਚ ਲਪੇਟੇ 6 ਪੈਕੇਟ ਮਿਲੇ ਜਿਨ੍ਹਾਂ ਨੂੰ ਚੈੱਕ ਕਰਨ ‘ਤੇ ਉਨ੍ਹਾਂ ਵਿਚੋਂ 1 ਕਿੱਲੋ 312 ਗ੍ਰਾਮ ਆਈਸ ਡਰੱਗ (ਮੈਥਾਮਫੇਟਾਮਾਈਨ) ਅਤੇ ਤਿੰਨ ਪਿਸਟਲ ਬਰਾਮਦ ਕੀਤੇ ਗਏ। ਐੱਸ.ਐੱਚ.ਓ. ਸਬ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ੀਲਾ ਪਦਾਰਥ ਅਤੇ ਹਥਿਆਰ ਗੁਆਂਢੀ ਮੁਲਕ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਰਾਹੀਂ ਇੱਥੇ ਸੁੱਟੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਰਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਆਜ਼ਾਦੀ ਦਿਵਸ ਮੌਕੇ ਅਟਾਰੀ ਸਰਹੱਦ ਤੇ ਬੀ. ਐੱਸ. ਐੱਫ. ਦੇ ਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਰਤਵ ਵਿਖਾਉਂਦੇ... ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ
Ad Position 24