17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਮਾਗਮ

ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ. ਏ.

Ad Position 21
No active advertisement
ਪ੍ਰੋਗਰਾਮ ਮੌਕੇ ਹਾਜ਼ਰ ਵਿਦਿਆਰਥੀ ਤੇ ਅਧਿਆਪਕ ਸਟਾਫ਼। ਤਸਵੀਰ : ਨਿਰਮਲ ਸਟੂਡੀਓ 17-08-2026
ਅੰਮ੍ਰਿਤਸਰ, 16 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਅੰਮ੍ਰਿਤਸਰ ਵਿਖੇ 80ਵਾਂ ਸੁਤੰਤਰਤਾ ਦਿਵਸ ਬੜੇ ਹਰਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੰਜੂ ਮਹਾਜਨ ਨੇ ਕੀਤੀ। ਇਸ ਮੌਕੇ ਬੱਚਿਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿਚ ਆਜ਼ਾਦੀ ਘੁਲਾਟੀਆਂ, ਭਾਰਤੀ ਫੌਜੀਆਂ ਅਤੇ ਰਾਸ਼ਟਰੀ ਪ੍ਰਤੀਕਾਂ ਦਾ ਰੂਪ ਧਾਰਨ ਕਰਕੇ ਸਭ ਦਾ ਮਨ ਮੋਹ ਲਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ‘ਚ ਦੇਸ਼ ਭਗਤੀ ਗੀਤ, ਕਵਿਤਾਵਾਂ ਅਤੇ ਭਾਸ਼ਣ ਸ਼ਾਮਲ ਸਨ। ਪਲੇ ਪੈਨ ਤੋਂ ਸਤਵੀਂ ਤੱਕ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਨਾਲ ਸੰਬੰਧਿਤ ਪੋਸਟਰ ਬਣਾਏ। ਬੱਚਿਆਂ ਦੀ ਪੇਸ਼ਕਾਰੀ ਨੂੰ ਉੱਥੇ ਮੌਜੂਦ ਅਧਿਆਪਕਾਂ ਵਲੋਂ ਭਰਵੀਂ ਸ਼ਾਬਾਸ਼ੀ ਮਿਲੀ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮੰਜੂ ਮਹਾਜਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਨੂੰ ਸਮਝਣਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕਰਨਾ ਹੀ ਸੱਚੀ ਸ਼ਰਧਾਂਜਲੀ ਹੈ । ਉਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦਾ ਅਖ਼ੀਰ ‘ਚ ਜੈ ਹਿੰਦ, ਜੈ ਭਾਰਤ ਦੇ ਨਾਅਰਿਆਂ ਨਾਲ ਸਮਾਗਮ ਸਮਾਪਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸਹਿਕਾਰ ਭਾਰਤੀ ਗ੍ਰਾਮੀਣ ਨੇ ਕਰਵਾਇਆ ਸਮਾਗਮ ਅਗਲੀ ਖ਼ਬਰ ਭਾਰਤ ਦੇ ਆਜ਼ਾਦੀ ਦਿਵਸ ਮੌਕੇ ਅਟਾਰੀ ਸਰਹੱਦ ਤੇ ਬੀ. ਐੱਸ. ਐੱਫ. ਦੇ ਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਰਤਵ ਵਿਖਾਉਂਦੇ...
Ad Position 24