17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਹਿਕਾਰ ਭਾਰਤੀ ਗ੍ਰਾਮੀਣ ਨੇ ਕਰਵਾਇਆ ਸਮਾਗਮ

ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਸਹਿਕਾਰ ਭਾਰਤੀ ਗ੍ਰਾਮੀਣ ਅੰਮ੍ਰਿਤਸਰ ਵਲੋਂ 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਖਾਸਾ (ਬੋਪਾਰਾਏ ਖ਼ੁਰਦ) ਵਿਖੇ ਜ਼ਿਲ੍ਹਾ ਪ੍ਰਧਾਨ ਗੁਰਇਕਬਾਲ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੇ ਜਾਣ ਤੋਂ ਬਾਅਦ ਸਹਿਕਾਰ ਭਾਰਤੀ ਦੇ ਆਏ ਹੋਏ ਸਾਰੇ ਕਰਮਚਾਰੀਆਂ ਅਤੇ ਆਗੂਆਂ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਅਤੇ ਰਾਸ਼ਟਰੀ ਗਾਣ ਗਾਇਆ।

Ad Position 21
No active advertisement
ਵਿਦਿਆਰਥੀਆਂ ਨੂੰ ਕਾਪੀਆਂ, ਕਿਤਾਬਾਂ ਅਤੇ ਪੈੱਨ-ਪੈਨਸਿਲਾਂ ਵੰਡਦੇ ਹੋਏ ਗੁਰਇਕਬਾਲ ਸਿੰਘ ਪੰਨੂ, ਰਜਿੰਦਰ ਸਿੰਘ ਬਿਸ਼ਟ, ਡਾ: ਪ੍ਰਦੀਪ ਅਰੋੜਾ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 17-08-2026
ਅੰਮ੍ਰਿਤਸਰ, 16 ਅਗਸਤ (ਸੁਰਿੰਦਰ ਕੋਛੜ)-ਸਹਿਕਾਰ ਭਾਰਤੀ ਗ੍ਰਾਮੀਣ ਅੰਮ੍ਰਿਤਸਰ ਵਲੋਂ 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਖਾਸਾ (ਬੋਪਾਰਾਏ ਖ਼ੁਰਦ) ਵਿਖੇ ਜ਼ਿਲ੍ਹਾ ਪ੍ਰਧਾਨ ਗੁਰਇਕਬਾਲ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੇ ਜਾਣ ਤੋਂ ਬਾਅਦ ਸਹਿਕਾਰ ਭਾਰਤੀ ਦੇ ਆਏ ਹੋਏ ਸਾਰੇ ਕਰਮਚਾਰੀਆਂ ਅਤੇ ਆਗੂਆਂ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਅਤੇ ਰਾਸ਼ਟਰੀ ਗਾਣ ਗਾਇਆ। ਸਮਾਰੋਹ ਦੌਰਾਨ ਲੋੜਵੰਦ ਬੱਚਿਆਂ ਨੂੰ ਪੜ੍ਹਾਈ ਲਿਖਾਈ ਲਈ ਕਾਪੀਆਂ, ਕਿਤਾਬਾਂ ਅਤੇ ਪੈੱਨ-ਪੈਨਸਿਲਾਂ ਵੰਡੀਆਂ ਗਈਆਂ। ਇਸ ਸਮਾਰੋਹ ‘ਚ ਪੰਜਾਬ ਆਈ. ਟੀ. ਸੈੱਲ ਦੇ ਪ੍ਰਧਾਨ ਰਜਿੰਦਰ ਸਿੰਘ ਬਿਸ਼ਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ: ਪ੍ਰਦੀਪ ਅਰੋੜਾ ਨੇ ਆਪਣੇ ਸੰਬੋਧਨ ‘ਚ ਦੱਸਿਆ ਕਿ ‘ਪੁਨਰਜੋਤ’ ਸੰਸਥਾ ਦੇ ਮਾਧਿਅਮ ਨਾਲ ਹੁਣ ਤੱਕ ਲਗਭਗ 35 ਹਜ਼ਾਰ ਲੋਕਾਂ ਨੇ ਨੇਤਰਦਾਨ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਦੱਸਿਆ ਕਿ 750 ਦੇ ਕਰੀਬ ਦਾਨੀਆਂ ਦੁਆਰਾ ਨੇਤਰਦਾਨ ਕਰਨ ਨਾਲ ਲਗਭਗ 1500 ਲੋਕਾਂ ਦੀ ਜ਼ਿੰਦਗੀ ਰੌਸ਼ਨ ਹੋਈ ਹੈ ਅਤੇ ਉਹ ਅੱਜ ਇਸ ਖ਼ੂਬਸੂਰਤ ਦੁਨੀਆ ਨੂੰ ਵੇਖ ਰਹੇ ਹਨ। ਇਸ ਮੌਕੇ ਡਾ: ਗੁਰਮੇਜ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ.ਐਮ.ਸੀ. ਹਸਪਤਾਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸਮਾਗਮ
Ad Position 24