ਗਜੇਂਦਰ ਸਿੰਘ ਸ਼ੇਖਾਵਤ ਨੇ ਅਕਸ਼ੈ ਸ਼ਰਮਾ ਦੇ ਗ੍ਰਹਿ ਕੀਤੀ ਸਿਆਸੀ ਚਰਚਾ
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਦੇ ਹਲਕਾ ਉੱਤਰੀ ਤੋਂ ਸਰਗਰਮ ਆਗੂ ਅਕਸ਼ੈ ਸ਼ਰਮਾ ਵਲੋਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸ੍ਰੀ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਅਕਸ਼ੈ ਸ਼ਰਮਾ ਦੇ ਗ੍ਰਹਿ ਵਿਖੇ ਵੀ ਪਹੁੰਚੇ।
ਅੰਮ੍ਰਿਤਸਰ, 16 ਅਗਸਤ (ਹਰਮਿੰਦਰ ਸਿੰਘ)- ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਦੇ ਹਲਕਾ ਉੱਤਰੀ ਤੋਂ ਸਰਗਰਮ ਆਗੂ ਅਕਸ਼ੈ ਸ਼ਰਮਾ ਵਲੋਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਸ੍ਰੀ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਅਕਸ਼ੈ ਸ਼ਰਮਾ ਦੇ ਗ੍ਰਹਿ ਵਿਖੇ ਵੀ ਪਹੁੰਚੇ। ਇਸ ਮੌਕੇ ਅਕਸ਼ੈ ਸ਼ਰਮਾ ਨੇ ਕਿਹਾ ਕਿ ਗਜੇਂਦਰ ਸਿੰਘ ਸ਼ੇਖਾਵਤ ਨਾਲ ਉਨ੍ਹਾਂ ਦਾ ਬਹੁਤ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ੇਖਾਵਤ ਉਨ੍ਹਾਂ ਲਈ ਸਿਰਫ਼ ਸੀਨੀਅਰ ਆਗੂ ਹੀ ਨਹੀਂ, ਸਗੋਂ ਮਾਰਗਦਰਸ਼ਕ ਹਨ। ਉਨ੍ਹਾਂ ਤੋਂ ਸਿਆਸੀ ਤੇ ਸੰਗਠਨਾਤਮਕ ਤਜਰਬਾ ਹਾਸਲਿ ਕਰਨ ਦਾ ਮੌਕਾ ਮਿਲਦਾ ਰਿਹਾ ਹੈ । ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅਕਸ਼ੈ ਸ਼ਰਮਾ ਦੇ ਨਿਵਾਸ ਵਿਖੇ ਵੀ ਕੁਝ ਸਮਾਂ ਬਿਤਾਇਆ। ਇਸ ਦੌਰਾਨ ਦੋਵਾਂ ਵਿਚਾਲੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨਾਤਮਕ ਗਤੀਵਿਧੀਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। ਅਕਸ਼ੈ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਸ਼ੇਖਾਵਤ ਨੂੰ ਹਲਕਾ ਉੱਤਰੀ ਦੇ ਨਾਲ-ਨਾਲ ਪੂਰੇ ਅੰਮ੍ਰਿਤਸਰ ’ਚ ਭਾਜਪਾ ਦੀਆਂ ਸੰਗਠਨਾਤਮਕ ਗਤੀਵਿਧੀਆਂ, ਜਨਸੰਪਰਕ ਮੁਹਿੰਮਾਂ ਅਤੇ ਪਾਰਟੀ ਦੀਆਂ ਜ਼ਮੀਨੀ ਤਿਆਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੁਲਾਕਾਤ ਦੌਰਾਨ ਭਾਜਪਾ ਦੇ ਸੰਗਠਨਾਤਮਕ ਵਿਸਥਾਰ, ਆਗਾਮੀ ਸਿਆਸੀ ਰਣਨੀਤੀ ਅਤੇ ਅੰਮ੍ਰਿਤਸਰ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।