18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜੇਲ੍ਹ ਮੰਤਰੀ ਰਵਜੋਤ ਸਿੰਘ ਵਲੋਂ ਗੁਰੂ ਨਾਨਕ ਮੈਡੀਕਲ ਕਾਲਜ ਕੈਦੀਆਂ ਦੀ ਵਿਸ਼ੇਸ਼ ਵਾਰਡ ਦਾ ਉਦਘਾਟਨ ਕੈਦੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਸੁਰੱਖਿਆ ਦੇ ਵੀ ਕੀਤੇ ਜਾਣਗੇ ਪੁਖਤਾ ਪ੍ਰਬੰਧ

ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਵਿਖੇ ਸਰਕਾਰ ਵਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰੇਸ਼ਮ ਸਿੰਘ)-ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ ਵਿਖੇ ਸਰਕਾਰ ਵਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ 30 ਬਿਸਤਰਿਆਂ ਵਾਲਾ ਇਹ ਵਾਰਡ ਜੇਲ੍ਹਾਂ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਿਹਤਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਪੰਜਾਬ ਸਰਕਾਰ ਦਾ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕੈਦੀ ਵੀ ਸਮਾਜ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜਿੰਮੇਵਾਰੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਾਰਡ ਵਿਚ ਕੈਦੀਆਂ ਅਤੇ ਬੰਦੀਆਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਮਰੀਜ਼ਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਵਿਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਨਵੇਂ ਬਣੇ ਵਾਰਡ ਦਾ ਦੌਰਾ ਕਰਕੇ ਉੱਥੇ ਉਪਲਬੱਧ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕੈਦੀਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਮੇਂ ਮਿਆਰ, ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਆਫੀਸ਼ੀਏਟਿੰਗ ਡਾਇਰੈਕਟਰ ਪ੍ਰਿੰਸੀਪਲ ਡਾ. ਮ੍ਰਿਦੁ ਗੁਪਤਾ, ਡਿਪਟੀ ਮੈਡੀਕਲ ਸੁਪਰਡੈਂਟ, ਡਾ . ਆਈ.ਪੀ.ਐੱਸ. ਗਰੋਵਰ, ਜੇਲ੍ਹ ਸੁਪਰਡੈਂਟ ਸ੍ਰੀ ਰਾਜੀਵ, ਡਿਪਟੀ ਸੁਪਰਡੈਂਟ ਜੇਲ੍ਹ ਨਵਿੰਦਰ ਸਿੰਘ, ਡਾ. ਨੀਰੂ ਅੱਤਰੀ, ਪ੍ਰੋਫੈਸਰ ਅਤੇ ਮੁਖੀ, ਮਨੋਚਿਕਿਤਸਾ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ, ਕਮਲਦੀਪ ਸਿੰਘ ਅਤੇ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ। ਇਸ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਵੀ ਕੀਤਾ ਗਿਆ ਅਤੇ ਉਥੇ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਰਕਰਜ਼ ਯੂਨੀਅਨ ਵਲੋਂ ਕੇਂਦਰ ਸਰਕਾਰ ਨੂੰ ਤੁਰੰਤ ਮੰਗਾਂ ਮੰਨਣ ਦੀ ਅਪੀਲ ਸੇਵਾ ਮੁਕਤੀ ਤੋਂ... ਅਗਲੀ ਖ਼ਬਰ ਸੀ. ਆਈ. ਏ. ਸਟਾਫ਼ ਅੰਮ੍ਰਿਤਸਰ ਵਲੋਂ ਪਾਕਿਸਤਾਨ ਤੋਂ ਆਏ ਫੜੇ ਗਏ ਛੇ ਪਿਸਟਲ। ਤਸ ਵੀਰ : ਰਾਜਿੰਦਰ ਸਿੰਘ ਰੂਬੀ ਅਟਾਰੀ ਸਰ...
Ad Position 24