ਰਾਸਾ ਪੰਜਾਬ ਦੇ ਅੰਮ੍ਰਿਤਸਰ ਯੂਨਿਟ ਨੇ ਆਜ਼ਾਦੀ ਦਿਵਸ ਮਨਾਇਆ
ਅੰਮ੍ਰਿਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸਾ ਪੰਜਾਬ ਅੰਮ੍ਰਿਤਸਰ ਯੂਨਿਟ ਵਲੋਂ ਅਜੰਤਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਰਾਸਾ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ।
ਅੰਮ੍ਰਿਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਰਾਸਾ ਪੰਜਾਬ ਅੰਮ੍ਰਿਤਸਰ ਯੂਨਿਟ ਵਲੋਂ ਅਜੰਤਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਰਾਸਾ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਰਾਸਾ ਪੰਜਾਬ ਦੇ ਜਨਰਲ ਸਕੱਤਰ ਸੁਜੀਤ ਸ਼ਰਮਾ ਬੱਬਲੂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਡੀ ਆਜ਼ਾਦੀ ਅਣਗਿਣਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਆਪਣੇ ਮਹਾਨ ਦੇਸ਼ ਦੀ ਏਕਤਾ, ਅਖੰਡਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਈਏ ਅਤੇ ਨਵੀਂ ਪੀੜ੍ਹੀ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਜਾਣੂੰ ਕਰਵਾਈਏ। ਇਸ ਮੌਕੇ ਸਮਾਗਮ ਵਿਚ ਰਾਸਾ ਪੰਜਾਬ ਦੇ ਮੁੱਖ ਸਲਾਹਕਾਰ ਜਗਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਅਗਰਵਾਲ, ਕਾਰਜਕਾਰੀ ਪ੍ਰਧਾਨ ਸਮੀਰ ਭਾਟੀਆ, ਕਮਲਜੋਤ ਕੋਹਲੀ, ਮਯੰਕ ਕਪੂਰ, ਪ੍ਰਮਿਲਾ ਕਪੂਰ, ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਦਿਨੇਸ਼ ਕਪੂਰ, ਜਗਜੀਤ ਸਿੰਘ, ਸੰਦੀਪ ਸਿੰਘ, ਰੋਹਤਾਂਸ਼ ਸ਼ਰਮਾ ਅਤੇ ਹੋਰ ਪਤਵੰਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।