17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੰਤ ਮਿਸ਼ਰਾ ਸਿੰਘ ਕਾਲੋਨੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ * ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ

ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਸੰਤ ਮਿਸ਼ਰਾ ਸਿੰਘ ਕਾਲੋਨੀ ਵਿਖੇ ਮਨਾਇਆ ਗਿਆ। ਇਸ ਮੌਕੇ ਕਾਲੋਨੀ ਦੀਆਂ ਔਰਤਾਂ ਅਤੇ ਲੜਕੀਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ ।

Ad Position 21
No active advertisement
ਅਜੀਤ ਡੈਸਕ 18-08-2026
ਅੰਮ੍ਰਿਤਸਰ, 17 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਸੰਤ ਮਿਸ਼ਰਾ ਸਿੰਘ ਕਾਲੋਨੀ ਵਿਖੇ ਮਨਾਇਆ ਗਿਆ। ਇਸ ਮੌਕੇ ਕਾਲੋਨੀ ਦੀਆਂ ਔਰਤਾਂ ਅਤੇ ਲੜਕੀਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਨੂੰ ਜੀਵੰਤ ਕੀਤਾ । ਇਸ ਮੌਕੇ ਸਮਾਗਮ ‘ਚ ਹਾਜ਼ਰ ਔਰਤਾਂ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹੈ । ਇਹ ਤਿਉਹਾਰ ਔਰਤਾਂ ਨੂੰ ਆਪਣੀਆਂ ਸਹੇਲੀਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਅਤੇ ਲੋਕ ਰਵਾਇਤਾਂ ਨਾਲ ਜੋੜਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ‘ਚ ਪੰਜਾਬੀ ਲੋਕ ਵਿਰਸੇ ਨਾਲ ਜੁੜੇ ਤਿਉਹਾਰਾਂ ਨੂੰ ਮਨਾਉਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਤੀਆਂ ਸਿਰਫ਼ ਮਨੋਰੰਜਨ ਦਾ ਤਿਉਹਾਰ ਨਹੀਂ, ਸਗੋਂ ਇਹ ਆਪਸੀ ਪਿਆਰ, ਭਾਈਚਾਰੇ, ਸਾਂਝ ਅਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਇਸ ਮੌਕੇ ਪੰਜਾਬੀ ਲੋਕ ਗੀਤਾਂ, ਗਿੱਧੇ, ਬੋਲੀਆਂ ਅਤੇ ਰਵਾਇਤੀ ਪਹਿਰਾਵਿਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ । ਤੀਆਂ ਦੇ ਤਿਉਹਾਰ ਮੌਕੇ ਔਰਤਾਂ ਨੇ ਪੰਜਾਬੀ ਸੂਟ, ਫੁਲਕਾਰੀ ਅਤੇ ਰਵਾਇਤੀ ਗਹਿਣਿਆਂ ਨਾਲ ਸੱਜ-ਧੱਜ ਕੇ ਸਮਾਗਮ ‘ਚ ਹਿੱਸਾ ਲਿਆ । ਇਸ ਮੌਕੇ ਬੱਚਿਆਂ ਅਤੇ ਨੌਜਵਾਨ ਲੜਕੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਪੰਜਾਬੀ ਵਿਰਸੇ ਪ੍ਰਤੀ ਆਪਣੀ ਦਿਲਚਸਪੀ ਦਾ ਪ੍ਰਗਟਾਵਾ ਕੀਤਾ । ਤੀਆਂ ਦੇ ਰਵਾਇਤੀ ਪਕਵਾਨਾਂ ਅਤੇ ਪਕਵਾਨਾਂ ਨਾਲ ਜੁੜੀਆਂ ਯਾਦਾਂ ਨੂੰ ਵੀ ਸਾਂਝਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਰਕਰਾਂ ਨੇ ਚੁੱਘ ਨੂੰ ਰਾਸ਼ਟਰੀ ਹੈੱਡਕੁਆਰਟਰ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਖੁਸ਼ੀ ਮਨਾਈ ਅਗਲੀ ਖ਼ਬਰ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵਲੋਂ ਵੰਡ ਦੇ ਦੁਖਾਂਤ ਨੂੰ ਕੀਤਾ ਗਿਆ ਯਾਦ
Ad Position 24