ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਜਿਆ 10ਵਾਂ ‘ਜੀਵਨ ਜੁਗਤਿ ਸਮਾਗਮ’
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)- ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਆਰੰਭੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ 10ਵਾਂ ਜੀਵਨ ਜੁਗਤਿ ਸਮਾਗਮ ਭਾਦੋਂ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਕਰਦਿਆਂ ਇਤਿਹਾਸਕ ਗੁਰ ਅਸਥਾਨ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਸ਼ਰਧਾ ਸਹਿਤ ਸਜਾਇਆ ਗਿਆ। ਗੁਰਬਾਣੀ ਵਿਸ਼ੇ ‘ਤੇ ਸਜਾਏ ਇਸ ਸਮਾਗਮ ਦੌਰਾਨ ਬੀਬਾ ਸੁਹਾਵੀ ਪ੍ਰੀਤ ਕੌਰ ਅਤੇ ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਦੇ ਜਥਿਆਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਗਾ ਕੇ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ ।
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)- ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਆਰੰਭੀ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ 10ਵਾਂ ਜੀਵਨ ਜੁਗਤਿ ਸਮਾਗਮ ਭਾਦੋਂ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਕਰਦਿਆਂ ਇਤਿਹਾਸਕ ਗੁਰ ਅਸਥਾਨ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਾਮ 6 ਵਜੇ ਤੋਂ ਦੇਰ ਰਾਤ ਤੱਕ ਸ਼ਰਧਾ ਸਹਿਤ ਸਜਾਇਆ ਗਿਆ। ਗੁਰਬਾਣੀ ਵਿਸ਼ੇ ‘ਤੇ ਸਜਾਏ ਇਸ ਸਮਾਗਮ ਦੌਰਾਨ ਬੀਬਾ ਸੁਹਾਵੀ ਪ੍ਰੀਤ ਕੌਰ ਅਤੇ ਸੰਤ ਸੁਰਿੰਦਰ ਸਿੰਘ ਮਿੱਠਾ ਟਿਵਾਣਾ ਦੇ ਜਥਿਆਂ ਨੇ ਸ਼ਬਦ ਕੀਰਤਨ ਦੀ ਛਹਿਬਰ ਲਗਾ ਕੇ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ । ਸਟੇਜ ਦੀ ਸੇਵਾ ਭਾਈ ਅੰਮ੍ਰਿਤਪਾਲ ਸਿੰਘ ਜੰਡਿਆਲਾ ਨੇ ਨਿਭਾਈ ਅਤੇ ਸੁਸਾਇਟੀ ਅਤੇ ਸ੍ਰੀ ਦਰਬਾਰ ਸਾਹਿਬ ਕਮੇਟੀ ਵਲੋਂ ਸਿੰਘ ਸਾਹਿਬ ਅਤੇ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਸਮਾਗਮ ਦੌਰਾਨ ਬਿਕਰਮਜੀਤ ਸਿੰਘ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਸ਼ਰਨਜੀਤ ਸਿੰਘ ਡੀ ਈਸੀ ਫੈਨਸ, ਭਾਈ ਸਤਿੰਦਰ ਸਿੰਘ ਚਾਵਲਾ, ਭਾਈ ਦਵਿੰਦਰ ਸਿੰਘ, ਗੁਰਬਖਸ਼ ਸਿੰਘ ਬੱਗਾ, ਅਵਤਾਰ ਸਿੰਘ ਖਾਲਸਾ, ਜਵਾਹਰ ਲਾਲ ਸਿੰਘ, ਜਸਬੀਰ ਸਿੰਘ ਅਰੋੜਾ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਗਿਆਨ ਸਿੰਘ , ਜਗਜੀਤ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਦਰਸ਼ਨ ਸਿੰਘ ਚਾਨੀ ਅਤੇ ਜਤਿੰਦਰ ਸਿੰਘ ਸਮੇਤ ਹੋਰ ਸੰਗਤਾਂ ਅਤੇ ਸੁਸਾਇਟੀ ਮੈਂਬਰ ਹਾਜ਼ਰ ਸਨ।