19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅੰਧ-ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਸਮਾਰੋਹ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਅੰਧ ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਸਮਾਰੋਹ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਟੇਸ਼ਨ ਕਮਾਂਡਰ ਗਰੁੱਪ ਕੈਪਟਨ ਵੀ.

Ad Position 21
No active advertisement
ਅਜੀਤ ਡੈਸਕ 19-08-2026
ਅੰਮ੍ਰਿਤਸਰ, 18 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਅੰਧ ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਸਮਾਰੋਹ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਟੇਸ਼ਨ ਕਮਾਂਡਰ ਗਰੁੱਪ ਕੈਪਟਨ ਵੀ.ਕੇ. ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ। ਸੰਸਥਾ ਦੇ ਵਿਦਿਆਰਥੀਆਂ ਨੇ ਲਾਈਵ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਵਿਦਿਆਰਥੀਆਂ ਨੇ ਡਾਂਸ ਦੀ ਪੇਸ਼ਕਾਰੀ ਨਾਲ ਸਾਰਿਆਂ ਨੂੰ ਕੀਲ ਦਿੱਤਾ। ਗਰੁੱਪ ਕੈਪਟਨ ਵੀ.ਕੇ. ਸਿੰਘ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਬਾਹਰ ਲਿਆਉਣ ਦੇ ਯਤਨਾਂ ਲਈ ਪ੍ਰਬੰਧਨ ਸਟਾਫ਼ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ। ਸੰਸਥਾ ਦੇ ਪ੍ਰਧਾਨ ਅਸ਼ੋਕ ਸੇਠੀ ਅਤੇ ਸਕੱਤਰ ਅਰੁਣ ਕਪੂਰ ਨੇ ਸਕੂਲ ਦੀ ਰਿਪੋਰਟ ਅਤੇ ਪਿਛਲੇ 100 ਸਾਲਾਂ ‘ਚ ਇਸਦੀਆਂ ਪ੍ਰਾਪਤੀਆਂ ਪੇਸ਼ ਕੀਤੀਆਂ। ਇਸ ਸਮਾਗਮ ‘ਚ ਵੱਡੀ ਗਿਣਤੀ ਵਿਚ ਰੋਟਰੀ ਮੈਂਬਰ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਾਮਿਲ ਹੋਏ ।
Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ’ਚ ਐੱਨ.ਸੀ.ਸੀ. ਆਰਮੀ ਵਿੰਗ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਅਗਲੀ ਖ਼ਬਰ ਪਿੰਡ ਲਾਲਬਾਈ ’ਚ ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਵਲੋਂ ਨਿੰਦਾ
Ad Position 24